ਹਰਿਆਣਾ ਸਰਕਾਰ ਨੂੰ ਚੰਡੀਗੜ੍ਹ ਵਿਚ ਵਿਧਾਨ ਸਭਾ ਦੀ ਬਿਲਡਿੰਗ ਨਹੀਂ ਬਣਨ ਦਿੱਤੀ ਜਾਵੇਗੀ। ਇਹ ਐਲਾਨ ਪੰਜਾਬ ਦੀ ਆਮ ਆਦਮੀ ਪਾਰਟੀ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕੀਤਾ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਭਾਵੇਂ ਤਾਂ ਪੰਚਕੂਲਾ, ਫਰੀਦਾਬਾਦ ਜਾਂ ਕੁਰੂਕਸ਼ੇਤਰ ਵਿਚ ਵਿਧਾਨ ਸਭਾ ਭਵਨ ਬਣਾ ਲਵੇ।
ਜੌੜਾਮਾਜਰਾ ਨੇ ਕਿਹਾ ਕਿ ਚੰਡੀਗੜ੍ਹ ਪੰਜਾਬ ਦਾ ਹੈ ਤੇ ਪੰਜਾਬ ਦਾ ਹੀ ਰਹੇਗਾ। ਹਰਿਆਣਾ ਵੀ ਪੰਜਾਬ ਤੋਂ ਗਿਆ ਹੈ। ਚੰਡੀਗੜ੍ਹ ਪਹਿਲਾਂ ਤੋਂ ਪੰਜਾਬ ਦਾ ਹੈ। ਵਿਧਾਨ ਸਭਾ ਭਵਨ ਵੀ ਪੰਜਾਬ ਦਾ ਹੈ, ਉਹ ਭਾਈਚਾਰੇ ਦੇ ਤੌਰ ‘ਤੇ ਹਰਿਆਣਾ ਨੂੰ ਦਿੱਤਾ ਹੈ।
ਇਹ ਵੀ ਪੜ੍ਹੋ : ਪੰਜਾਬ ‘ਚ ਮਾਨਸੂਨ ਸਰਗਰਮ, ਮੌਸਮ ਵਿਭਾਗ ਵੱਲੋਂ ਸੂਬੇ ਦੇ ਇਨ੍ਹਾਂ ਹਿੱਸਿਆਂ ‘ਚ ਭਾਰੀ ਮੀਂਹ ਪੈਣ ਦਾ ਅਲਰਟ ਜਾਰੀ
ਹਰਿਆਣਾ ਦੇ ਮੁੱਖ ਮੰਤਰੀ ਮਨਹੋਰ ਲਾਲ ਖੱਟਰ ਨੇ ਕਿਹਾ ਕਿ ਚੰਡੀਗੜ੍ਹ ਵਿਚ ਹਰਿਆਣਾ ਵਿਧਾਨ ਸਭਾ ਦਾ ਨਵਾਂ ਭਵਨ ਬਣੇਗਾ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਦੀ ਮਨਜ਼ੂਰੀ ਦਿੱਤੀ ਹੈ। ਹੁਣ ਹਰਿਆਣਾ ਤੇ ਪੰਜਾਬ ਵਿਧਾਨ ਸਭਾ ਇਕ ਹੀ ਬਿਲਡਿਗ ਵਿਚ ਚੱਲ ਰਿਹਾ ਹੈ।
ਖੱਟਰ ਦਾ ਬਿਆਨ ਆਉਂਦੇ ਹੀ ਪੰਜਾਬ ਦੇ ਸੀਐੱਮ ਭਗਵੰਤ ਮਾਨ ਨੇ ਵੀ ਕੇਂਦਰ ਤੋਂ ਜ਼ਮੀਨ ਮੰਗ ਲਈ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਖ-ਵੱਖ ਕਰਨ ਲਈ ਪੰਜਾਬ ਨੂੰ ਕੇਂਦਰ ਸਰਕਾਰ ਚੰਡੀਗੜ੍ਹ ਵਿਚ ਜ਼ਮੀਨ ਦੇਵੇ।
ਵੀਡੀਓ ਲਈ ਕਲਿੱਕ ਕਰੋ -: