ਲੁਧਿਆਣਾ ‘ਚ ਸ਼ਨੀਵਾਰ ਦੇਰ ਰਾਤ ਇਕ ਟਰਾਂਸਪੋਰਟਰ ਦੇ ਘਰੋਂ 25 ਮਿੰਟਾਂ ‘ਚ ਹੀ 40 ਤੋਲੇ ਸੋਨੇ ਦੇ ਗਹਿਣੇ ਅਤੇ ਹੋਰ ਸਾਮਾਨ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਚੋਰਾਂ ਨੇ ਘਰ ਵੜ ਕੇ 25 ਮਿੰਟ ਤੱਕ ਘਰ ਦੇ ਅੰਦਰ ਰਹਿ ਕੇ ਵਾਰਦਾਤ ਨੂੰ ਅੰਜਾਮ ਦਿੱਤਾ ਅਤੇ ਗੇਟ ਟੱਪ ਕੇ ਫਰਾਰ ਹੋ ਗਏ। ਪਰਿਵਾਰ ਵਾਲਿਆਂ ਵਿੱਚੋਂ ਕਿਸੇ ਨੂੰ ਵੀ ਇਸ ਬਾਰੇ ਪਤਾ ਨਹੀਂ ਲੱਗਾ। ਜਦੋਂ ਪਰਿਵਾਰਕ ਵਾਲੇ ਸਵੇਰੇ ਉੱਠੇ ਤਾਂ ਅੰਦਰ ਕਮਰੇ ਦਾ ਸਾਮਾਨ ਖਿਲਰਿਆ ਪਿਆ ਸੀ।
ਉਨ੍ਹਾਂ ਨੇ ਸੀਸੀਟੀਵੀ ਕੈਮਰੇ ਚੈੱਕ ਕੀਤੇ ਅਤੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ। ਸੂਚਨਾ ਮਿਲਦੇ ਹੀ ਸੀਨੀਅਰ ਪੁਲਿਸ ਅਧਿਕਾਰੀ ਅਤੇ ਥਾਣਾ ਡਿਵੀਜ਼ਨ ਨੰਬਰ 6 ਦੀ ਐਸਐਚਓ ਮਧੂ ਬਾਲਾ ਪੁਲਿਸ ਪਾਰਟੀ ਨਾਲ ਮੌਕੇ ’ਤੇ ਪਹੁੰਚ ਗਏ। ਫਿੰਗਰ ਪ੍ਰਿੰਟ ਮਾਹਿਰ ਵੀ ਜਾਂਚ ਲਈ ਮੌਕੇ ‘ਤੇ ਪਹੁੰਚੇ। ਪੁਲਿਸ ਨੇ ਸੀਸੀਟੀਵੀ ਕੈਮਰੇ ਦੀ ਫੁਟੇਜ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਐਮਟੀਸੀ ਰੋਡ ਲਾਈਨਜ਼ ਦੇ ਮਾਲਕ ਕਮਲਪ੍ਰੀਤ ਸਿੰਘ ਨੇ ਦੱਸਿਆ ਕਿ ਉਸ ਦੇ ਪਰਿਵਾਰ ਵਿੱਚ ਮਾਤਾ-ਪਿਤਾ, ਧੀ ਭਰਾ ਅਤੇ ਛੋਟੀ ਭਾਬੀ ਹਨ। ਸ਼ਨੀਵਾਰ ਦੇਰ ਰਾਤ ਪੂਰਾ ਪਰਿਵਾਰ ਖਾਣਾ ਖਾ ਕੇ ਸੌਂ ਗਿਆ। ਇੱਕ ਕਮਰਾ ਖਾਲੀ ਸੀ, ਜਿਸ ਵਿੱਚ ਇੱਕ ਅਲਮਾਰੀ ਸੀ। ਗਹਿਣੇ ਅਤੇ ਹੋਰ ਕੀਮਤੀ ਸਮਾਨ ਉਸੇ ਅਲਮਾਰੀ ਵਿੱਚ ਪਿਆ ਸੀ। ਦੇਰ ਰਾਤ ਕਰੀਬ ਤਿੰਨ ਵਜੇ ਚੋਰ ਗਿਰੋਹ ਦੇ ਛੇ ਬੰਦੇ ਮੇਨ ਗੇਟ ਟੱਪ ਕੇ ਅੰਦਰ ਦਾਖ਼ਲ ਹੋਏ।
ਅੰਦਰ ਆਉਂਦਿਆਂ ਹੀ ਉਨ੍ਹਾਂ ਨੇ ਉਸੇ ਕਮਰੇ ਦਾ ਦਰਵਾਜ਼ਾ ਖੋਲ੍ਹਿਆ। ਸਾਰਿਆਂ ਨੇ ਉਥੇ ਜਾ ਕੇ ਅਲਮਾਰੀ ‘ਚੋਂ ਗਹਿਣੇ ਚੋਰੀ ਕਰ ਲਏ ਅਤੇ ਕੁਝ ਸਮੇਂ ਬਾਅਦ ਵਾਰਦਾਤ ਨੂੰ ਅੰਜਾਮ ਦੇ ਕੇ ਫਰਾਰ ਹੋ ਗਏ। ਸਵੇਰੇ ਜਦੋਂ ਉਹ ਲੋਕ ਉਠੇ ਤਾਂ ਇਸ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਪੁਲਿਸ ਨੂੰ ਸੂਚਨਾ ਦਿੱਤੀ। ਪੁਲਿਸ ਨੇ ਪੂਰੇ ਘਰ ਦੀ ਚੈਕਿੰਗ ਕੀਤੀ ਅਤੇ ਸੀਸੀਟੀਵੀ ਕੈਮਰੇ ਦੀ ਫੁਟੇਜ ਚੈੱਕ ਕੀਤੀ।
ਥਾਣਾ ਡਿਵੀਜ਼ਨ ਨੰਬਰ 6 ਦੀ ਐਸਐਚਓ ਮਧੂ ਬਾਲਾ ਨੇ ਕਿਹਾ ਕਿ ਮਾਮਲਾ ਥੋੜ੍ਹਾ ਪੇਚੀਦਾ ਜਾਪਦਾ ਹੈ। ਬਾਕੀ ਜਾਂਚ ਕੀਤੀ ਜਾ ਰਹੀ ਹੈ, ਉਸ ਤੋਂ ਬਾਅਦ ਹੀ ਕੁਝ ਕਿਹਾ ਜਾ ਸਕਦਾ ਹੈ।
ਵੀਡੀਓ ਲਈ ਕਲਿੱਕ ਕਰੋ -: