ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਦੋਸ਼ੀ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਸੋਮਵਾਰ ਨੂੰ ਫਿਰ ਅੰਮ੍ਰਿਤਸਰ ਕੋਰਟ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਹੁਸ਼ਿਆਰਪੁਰ ਪੁਲਿਸ ਨੂੰ ਲਾਰੈਂਸ ਬਿਸ਼ਨੋਈ ਦਾ ਟਰਾਂਜ਼ਿਟ ਰਿਮਾਂਡ ਮਿਲਿਆ ਹੈ। ਐਤਵਾਰ ਰਾਤ ਨੂੰ ਪੁਲਿਸ ਮੋਹਾਲੀ ਦੇ ਖਰੜ ਤੋਂ ਅੰਮ੍ਰਿਤਸਰ ਲੈ ਕੇ ਪਹੁੰਚੀ ਸੀ ਤੇ ਰਾਤ ਨੂੰ ਮਾਲ ਮੰਡੀ ਸਥਿਤ SSOC ਵਿੱਚ ਰੱਖਿਆ ਗਿਆ। ਜਿਸ ਤੋਂ ਬਾਅਦ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਮੈਡੀਕਲ ਕਰਵਾਉਣ ਤੋਂ ਬਾਅਦ ਅੰਮ੍ਰਿਤਸਰ ਅਦਾਲਤ ਵਿੱਚ ਪੇਸ਼ ਕੀਤਾ ਗਿਆ।
ਜ਼ਿਕਰਯੋਗ ਹੈ ਕਿ ਰਾਣਾ ਕੰਦੋਵਾਲੀਆ ਦੇ ਕਤਲ ਕੇਸ ਵਿੱਚ ਬਿਸ਼ਨੋਈ ਨੂੰ ਪੁਲਿਸ ਨੇ ਦੋ ਵਾਰ ਰਿਮਾਂਡ ’ਤੇ ਲਿਆ ਸੀ । ਜਿਸ ਵਿੱਚ ਅੰਮ੍ਰਿਤਸਰ ਪੁਲਿਸ ਨੂੰ ਪਹਿਲਾਂ 8 ਦਿਨ ਤੇ ਦੂਜੀ ਵਾਰ 5 ਦਿਨਾਂ ਦਾ ਰਿਮਾਂਡ ਮਿਲਿਆ ਸੀ। ਜਿਸ ਤੋਂ ਬਾਅਦ ਅੱਜ ਇਕ ਵਾਰ ਫਿਰ ਉਸਨੂੰ ਅਦਾਲਤ ਵਿੱਚ ਪੇਸ਼ ਕਰਕੇ ਅੰਮ੍ਰਿਤਸਰ ਪੁਲਿਸ ਵੱਲੋਂ ਰਿਮਾਂਡ ਦੀ ਮੰਗ ਕੀਤੀ ਗਈ ਸੀ । ਇਰਾਦਾ ਕਤਲ (307) ਤੇ ਫਿਰੌਤੀ ਬਾਬਤ (386) ਹੁਸ਼ਿਆਰਪੁਰ ਵਿੱਚ ਦਰਜ ਮਾਮਲੇ ਵਿੱਚ ਹੁਸ਼ਿਆਰਪੁਰ ਪੁਲਿਸ ਨੇ ਉਸਨੂੰ ਨਾਮਜ਼ਦ ਕਰਕੇ ਗ੍ਰਿਫ਼ਤਾਰ ਕੀਤਾ ਅਤੇ ਹੁਣ ਉਸਨੂੰ 24 ਘੰਟੇ ਅੰਦਰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਨਾਮਜ਼ਦ ਲਾਰੈਂਸ ਬਿਸ਼ਨੋਈ ਪਿਛਲੇ 26 ਦਿਨਾਂ ਤੋਂ ਪੰਜਾਬ ਪੁਲਿਸ ਦੀ ਹਿਰਾਸਤ ਵਿੱਚ ਹੈ, ਜਿਨਾਂ ਵਿੱਚੋਂ 14 ਦਿਨ ਮਾਨਸਾ ਪੁਲਿਸ ਨੇ ਲਾਰੈਂਸ ਨੂੰ ਆਪਣੇ ਕੋਲ ਰਿਮਾਂਡ ‘ਤੇ ਰੱਖਿਆ ।
ਵੀਡੀਓ ਲਈ ਕਲਿੱਕ ਕਰੋ -: