ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਸਰਕਾਰ ਵੱਲੋਂ ਰਾਘਵ ਚੱਢਾ ਨੂੰ ਉੱਚ ਪੱਧਰੀ ਸਲਾਹਕਾਰ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ। ਸਰਕਾਰ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਇਸ ਕਮੇਟੀ ਵਿੱਚ ਤਿੰਨ ਮੈਂਬਰ ਹੋਣਗੇ ਅਤੇ ਰਾਘਵ ਚੱਢਾ ਇਸਦੇ ਪਹਿਲੇ ਮੈਂਬਰ ਹੋਣਗੇ । ਸਰਕਾਰ ਦਾ ਦਾਅਵਾ ਹੈ ਕਿ ਇਸ ਕਮੇਟੀ ਤੋਂ ਜਨਤਕ ਮਹੱਤਵ ਨਾਲ ਸਬੰਧਤ ਪ੍ਰਸ਼ਾਸਕੀ ਮੁੱਦਿਆਂ ‘ਤੇ ਸਲਾਹ ਲਈ ਜਾਵੇਗੀ।
ਸਰਕਾਰ ਦਾ ਇਹ ਵੀ ਕਹਿਣਾ ਹੈ ਕਿ ਸਰਕਾਰ ਦੀ ਪ੍ਰਸ਼ਾਸਕੀ ਰਫ਼ਤਾਰ ਵਧਾਉਣ ਲਈ ਕਮੇਟੀ ਦਾ ਗਠਨ ਕੀਤਾ ਗਿਆ ਹੈ। ਸੂਬੇ ਦੇ ਨਵ-ਨਿਯੁਕਤ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਵੱਲੋਂ ਕਮੇਟੀ ਦੇ ਗਠਨ ਸਬੰਧੀ ਬੁੱਧਵਾਰ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ ।
ਇਹ ਵੀ ਪੜ੍ਹੋ: ਵਿਧਾਇਕਾਂ ਦੇ ਸਫਰ ਭੱਤੇ ’ਚ ਕਟੌਤੀ ਦੀ ਤਿਆਰੀ ‘ਚ ਮਾਨ ਸਰਕਾਰ, 2.70 ਕਰੋੜ ਰੁਪਏ ਦੀ ਹੋਵੇਗੀ ਬੱਚਤ
ਦੱਸ ਦੇਈਏ ਕਿ ਰਾਘਵ ਚੱਢਾ ਨੂੰ ਪਹਿਲਾਂ ਪੰਜਾਬ ਵਿੱਚੋਂ ਰਾਜ ਸਭਾ ਮੈਂਬਰ ਚੁਣਿਆ ਗਿਆ ਸੀ। ਜਿਸ ਤੋਂ ਬਾਅਦ ਹੁਣ ਰਾਘਵ ਚੱਢਾ ਨੂੰ ਸਲਾਹਕਾਰ ਕਮੇਟੀ ਸਬੰਧੀ ਇਹ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ। ਜ਼ਿਕਰਯੋਗ ਹੈ ਕਿ ਵਿਧਾਨ ਸਭ ਚੋਣਾਂ ਦੌਰਾਨ ਵੀ ਰਾਘਵ ਚੱਢਾ ਨੇ ਅਹਿਮ ਰੋਲ ਅਦਾ ਕੀਤਾ ਸੀ। ਜਿਸਦੇ ਮੱਦੇਨਜ਼ਰ ਅੱਜ ਇਹ ਫ਼ੈਸਲਾ ਲਿਆ ਗਿਆ ਹੈ।
ਜ਼ਿਕਰਯੋਗ ਹੈ ਕਿ ਇਸ ਨਵੀਂ ਕਮੇਟੀ ਰਾਹੀਂ ਪੰਜਾਬ ਸਰਕਾਰ ਦਾ ਫੋਕਸ ਦਿੱਲੀ ਸਰਕਾਰ ਦੇ ਨਾਲ ਕੀਤੇ ਨਾਲੇਜ ਸ਼ੇਅਰਿੰਗ ਸਮਝੌਤੇ ‘ਤੇ ਫੋਕਸ ਕੀਤਾ ਜਾਵੇਗਾ। ਇਹ ਸਮਝੌਤਾ ਅਪ੍ਰੈਲ ਮਹੀਨੇ ਵਿੱਚ ਹੋਇਆ ਸੀ। ਇਸ ਨਵੀਂ ਕਮੇਟੀ ਰਾਹੀਂ ਸਿੱਖਿਆ ਤੇ ਸਿਹਤ ਵਿੱਚ ਬਦਲਾਅ ਨੂੰ ਲਾਗੂ ਕੀਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: