ਪੰਜਾਬ ਵਿੱਚ ਮੌਨਸੂਨ ਪੂਰੀ ਤਰ੍ਹਾਂ ਸਰਗਰਮ ਹੈ। ਸ਼ਨੀਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਤੋਂ ਬਾਅਦ ਐਤਵਾਰ ਨੂੰ ਵੀ ਲੁਧਿਆਣਾ, ਚੰਡੀਗੜ੍ਹ, ਫਤਿਹਗੜ੍ਹ ਸਾਹਿਬ, ਮੋਹਾਲੀ, ਰੋਪੜ ਵਿੱਚ ਵੀ ਮੌਨਸੂਨ ਦੀ ਬਾਰਿਸ਼ ਹੋਈ । ਇਸ ਕਾਰਨ ਇਨ੍ਹਾਂ ਸਾਰੇ ਜ਼ਿਲ੍ਹਿਆਂ ਵਿੱਚ ਦਿਨ ਦਾ ਤਾਪਮਾਨ ਆਮ ਨਾਲੋਂ ਦੋ ਤੋਂ ਤਿੰਨ ਡਿਗਰੀ ਘੱਟ ਦਰਜ ਕੀਤਾ ਗਿਆ। ਮੌਸਮ ਕੇਂਦਰ ਚੰਡੀਗੜ੍ਹ ਦੇ ਅਨੁਸਾਰ ਲੁਧਿਆਣਾ ਵਿੱਚ 11.6 ਮਿਲੀਮੀਟਰ, ਰੋਪੜ ਵਿੱਚ 2.2 ਮਿਲੀਮੀਟਰ, ਮੁਹਾਲੀ ਵਿੱਚ 1.2 ਮਿਲੀਮੀਟਰ, ਫਤਿਹਗੜ੍ਹ ਸਾਹਿਬ ਵਿੱਚ 0.5 ਮਿਲੀਮੀਟਰ ਅਤੇ ਚੰਡੀਗੜ੍ਹ ਵਿੱਚ 2.8 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ।
ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਡਾਇਰੈਕਟਰ ਡਾ. ਮਨਮੋਹਨ ਸਿੰਘ ਅਨੁਸਾਰ ਸੋਮਵਾਰ ਤੇ ਮੰਗਲਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। 13 ਜੁਲਾਈ ਤੋਂ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਦੋ ਦਿਨ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ । ਖਾਸ ਕਰਕੇ ਪਹਾੜੀ ਖੇਤਰਾਂ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਆਮ ਨਾਲੋਂ ਵੱਧ ਬਾਰਿਸ਼ ਹੋ ਸਕਦੀ ਹੈ।
ਇਹ ਵੀ ਪੜ੍ਹੋ: ਵਿਧਾਇਕਾਂ ਦੇ ਸਫਰ ਭੱਤੇ ’ਚ ਕਟੌਤੀ ਦੀ ਤਿਆਰੀ ‘ਚ ਮਾਨ ਸਰਕਾਰ, 2.70 ਕਰੋੜ ਰੁਪਏ ਦੀ ਹੋਵੇਗੀ ਬੱਚਤ
ਲੁਧਿਆਣਾ ਵਿੱਚ ਪਿਛਲੇ ਤਿੰਨ ਦਿਨਾਂ ਤੋਂ ਹਰ ਰੋਜ਼ ਸਵੇਰੇ ਬੱਦਲ ਦਸਤਕ ਦੇ ਰਹੇ ਸਨ, ਜਿਸ ਕਾਰਨ ਮੌਸਮ ਸੁਹਾਵਣਾ ਹੋ ਗਿਆ ਸੀ। ਪਰ ਸੋਮਵਾਰ ਸਵੇਰੇ ਬੱਦਲ ਗਾਇਬ ਹੋ ਗਏ ਤੇ ਧੁੱਪ ਨਿਕਲ ਆਈ । ਸੂਰਜ ਨਿਕਲਦੇ ਸਾਰ ਹੀ ਲੋਕਾਂ ਨੂੰ ਫਿਰ ਤੋਂ ਕੜਾਕੇ ਦੀ ਗਰਮੀ ਦਾ ਸਾਹਮਣਾ ਕਰਨਾ ਪਿਆ । ਸਵੇਰ ਦਾ ਤਾਪਮਾਨ 23 ਡਿਗਰੀ ਸੈਲਸੀਅਸ ਸੀ। ਜੇਕਰ ਮੌਸਮ ਵਿਭਾਗ ਦੀ ਭਵਿੱਖਬਾਣੀ ‘ਤੇ ਵਿਸ਼ਵਾਸ ਕੀਤਾ ਜਾਵੇ ਤਾਂ ਦੁਪਹਿਰ ਬਾਅਦ ਸ਼ਹਿਰ ਵਿੱਚ ਫਿਰ ਤੋਂ ਬੱਦਲ ਛਾ ਸਕਦੇ ਹਨ।
ਵੀਡੀਓ ਲਈ ਕਲਿੱਕ ਕਰੋ -: