ਮੂਸੇਵਾਲਾ ਦੀ ਹੱਤਿਆ ਤੋਂ ਬਾਅਦ ਵੱਖ-ਵੱਖ ਸ਼ਖਸੀਅਤਾਂ ਤੇ ਆਗੂਆਂ ਨੂੰ ਫਿਰੌਤੀਆਂ ਲਈ ਧਮਕੀ ਦਿੱਤੇ ਜਾਣ ਦਾ ਸਿਲਸਿਲਾ ਜਾਰੀ ਹੈ। ਹੁਣ ਪੰਜਾਬ ਦੇ ਸਾਬਕਾ ਕਾਂਗਰਸੀ ਵਿਧਾਇਕ ਹਰਦਿਆਲ ਕੰਬੋਜ ਨੇ ਧਮਕੀ ਮਿਲਣ ਦਾ ਖੁਲਾਸਾ ਕੀਤਾ ਹੈ। ਕੰਬੋਜ ਰਾਜਪੁਰਾ ਤੋਂ ਵਿਧਾਇਕ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਵਿਦੇਸ਼ੀ ਨੰਬਰਾਂ ਤੋਂ ਲਗਾਤਾਰ ਕਾਲ ਕਰਕੇ ਫਿਰੌਤੀ ਮੰਗੀ ਜਾ ਰਹੀ ਹੈ। ਉਹ ਪੁਲਿਸ ਨੂੰ ਇਸ ਬਾਰੇ ਸ਼ਿਕਾਇਤ ਦੇ ਚੁੱਕੇ ਹਨ ਪਰ ਇਸ ਦੇ ਬਾਵਜੂਦ ਨਾ ਤਾਂ ਉਨ੍ਹਾਂ ਦੀ ਸੁਰੱਖਿਆ ਦੀ ਇੰਤਜ਼ਾਮ ਹੋਇਆ ਤੇ ਨਾ ਹੀ ਧਮਕੀ ਦੇਣ ਵਾਲੇ ਗੈਂਗਸਟਰ ਗ੍ਰਿਫਤਾਰ ਕੀਤੇ ਗਏ।
ਸਾਬਕਾ ਵਿਧਾਇਕ ਹਰਦਿਆਲ ਕੰਬੋਜ ਨੇ ਕਿਹਾ ਕਿ ਉਨ੍ਹਾਂ ਨੂੰ ਵਿਦੇਸ਼ੀ ਨੰਬਰ ਤੋਂ ਕਾਲ ਆਈ ਜਿਸ ਵਿਚ ਕਿਹਾ ਗਿਆ ਕਿ ਉਨ੍ਹਾਂ ਦੇ ਨਾਂ ਦੀ ਸੁਪਾਰੀ ਮਿਲੀ ਹੈ। ਜੇਕਰ ਉਹ ਉਨ੍ਹਾਂ ਨੂੰ ਪੈਸੇ ਦੇ ਦੇਣ ਤਾਂ ਉਹ ਉਨ੍ਹਾਂ ਨਾਲ ਕੁਝ ਨਹੀਂ ਕਰਨਗੇ ਤੇ ਜੇਕਰ ਪੈਸੇ ਨਾ ਮਿਲੇ ਤਾਂ ਫਿਰ ਕੰਮ ਪੂਰਾ ਕਰ ਦੇਣਗੇ। ਪਹਿਲਾਂ ਉਨ੍ਹਾਂ ਨੂੰ ਫੋਨ ‘ਤੇ ਧਮਕਾਇਆ ਗਿਆ। ਇਸ ਦੇ ਬਾਅਦ ਉਨ੍ਹਾਂ ਨੂੰ ਮੈਸੇਜ ਭੇਜੇ ਜਾਣ ਲੱਗੇ। ਇਹ ਪੂਰਾ ਰਿਕਾਰਡ ਉਹ ਪੁਲਿਸ ਨੂੰ ਦੇ ਚੁੱਕੇ ਹਨ।
ਕੰਬੋਜ ਨੇ ਡੀਜੀਪੀ ਨੂੰ ਭੇਜੀ ਸ਼ਿਕਾਇਤ ਵਿਚ ਕਿਹਾ ਕਿ ਉਨ੍ਹਾਂ ਨੂੰ 95299-55420 ਅਤੇ +1(651)6664177 ਤੋਂ ਧਮਕੀ ਭਰੀ ਕਾਲ ਆਈ। 15 ਜੂਨ ਤੋਂ ਉਨ੍ਹਾਂ ਨੂੰ ਲਗਾਤਾਰ ਧਮਕਾਇਆ ਜਾ ਰਿਹਾ ਹੈ। ਉਨ੍ਹਾਂ ਨੇ ਪੁਲਿਸ ਤੋਂ ਮੰਗ ਕੀਤੀ ਕਿ ਤੁਰੰਤ ਇਨ੍ਹਾਂ ਨੰਬਰਾਂ ਨੂੰ ਵੈਰੀਫਾਈ ਕਰਕੇ ਧਮਕੀ ਦੇਣ ਵਾਲੇ ਨੂੰ ਗ੍ਰਿਫਤਾਰ ਕੀਤਾ ਜਾਵੇ।
ਵੀਡੀਓ ਲਈ ਕਲਿੱਕ ਕਰੋ -: