ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਹੁਸ਼ਿਆਰਪੁਰ ਪੁਲਿਸ ਨੂੰ ਲਾਰੈਂਸ ਬਿਸ਼ਨੋਈ ਦਾ 7 ਦਿਨਾਂ ਦਾ ਪੁਲਿਸ ਰਿਮਾਂਡ ਮਿਲਿਆ ਹੈ। ਅਦਾਲਤ ਦੇ ਬਾਹਰ ਵੱਡੀ ਗਿਣਤੀ ਵਿਚ ਪੁਲਿਸ ਮੁਲਾਜ਼ਮ ਤਾਇਨਾਤ ਸਨ।
ਐਤਵਾਰ ਰਾਤ ਨੂੰ ਪੁਲਿਸ ਮੋਹਾਲੀ ਜ਼ਿਲ੍ਹੇ ਦੇ ਖਰੜ ਕਸਬੇ ਤੋਂ ਅੰਮ੍ਰਿਤਸਰ ਲੈ ਕੇ ਪਹੁੰਚੀ ਸੀ ਅਤੇ ਉਸ ਨੂੰ ਰਾਤ ਮਾਲ ਮੰਡੀ ਸਥਿਤ SSOC ਵਿਚ ਰੱਖਿਆ ਗਿਆ। ਅੱਜ ਸਵੇਰੇ ਮੈਡੀਕਲ ਕਰਾਉਣ ਦੇ ਬਾਅਦ ਲਗਭਗ 7.30 ਵਜੇ ਉਸ ਨੂੰ ਅੰਮ੍ਰਿਤਸਰ ਕੋਰਟ ਵਿਚ ਪੇਸ਼ੀ ਲਈ ਲਿਜਾਇਆ ਗਿਆ। ਅੰਮ੍ਰਿਤਸਰ ਪੁਲਿਸ ਦੀ ਕੋਸ਼ਿਸ਼ ਵੀ ਲਾਰੈਂਸ ਦਾ ਰਿਮਾਂਡ ਹਾਸਲ ਕਰਨ ਦੀ ਰਹੀ। ਪੁਲਿਸ 3 ਅਗਸਤ 2021 ਨੂੰ ਹੋਏ ਰਾਣਾ ਕੰਧੋਵਾਲੀਆ ਮਰਡਰ ਕੇਸ ਵਿਚ ਉਸ ਤੋਂ ਪੁੱਛਗਿਛ ਕਰਨਾ ਚਾਹੁੰਦੀ ਹੈ। ਸਭ ਤੋਂ ਪਹਿਲਾਂ ਅੰਮ੍ਰਿਤਸਰ ਪੁਲਿਸ ਨੇ 8 ਦਿਨ ਤੇ ਦੂਜੀ ਵਾਰ 5 ਦਿਨ ਦਾ ਰਿਮਾਂਡ ਹਾਸਲ ਕੀਤਾ ਸੀ।
ਵੀਡੀਓ ਲਈ ਕਲਿੱਕ ਕਰੋ -:
“ਸਾਵਧਾਨ ! ਲੋਕਾਂ ਦੇ ਘਰਾਂ ‘ਚ TV ਸੜ ਰਹੇ ਨੇ DS ਕੇਬਲ ਲਵਾਕੇ, ਸ਼ੀਤਲ ਵਿੱਜ ਤੇ ਉਸਦੇ ਗੁਰਗੇ ਉਤਰੇ ਗੁੰਡਾਗਰਦੀ ‘ਤੇ ! “
ਦੱਸ ਦੇਈਏ ਕਿ ਲਗਭਗ 2 ਸਾਲ ਪਹਿਲਾਂ ਹੁਸ਼ਿਆਰਪੁਰ ਦੇ ਮਾਡਲ ਟਾਊਨ ਏਰੀਆ ਵਿਚ ਗੋਲੀਆਂ ਚੱਲੀਆਂ ਸਨ। ਜਿਸ ਵਿਚ ਇਕ ਸ਼ਰਾਬ ਵਪਾਰੀ ਜ਼ਖਮੀ ਹੋ ਗਿਆ ਸੀ। ਉਦੋਂ ਪੁਲਿਸ ਨੇ ਧਾਰਾ 307 ਅਧੀਨ ਮਾਮਲਾ ਦਰਜ ਕੀਤਾ ਸੀ। ਹੁਣ ਜਦੋਂ ਪੰਜਾਬ ਪੁਲਿਸ ਉਸ ਨੂੰ ਲੈ ਕੇ ਆਈ ਹੈ ਤਾਂ ਹੁਸ਼ਿਆਰਪੁਰ ਪੁਲਿਸ ਉਕਤ ਮਾਮਲੇ ਵਿਚ ਵੀ ਪੁੱਛਗਿਛ ਕਰਨਾ ਚਾਹੁੰਦੀ ਹੈ।