ਆਮ ਆਦਮੀ ਪਾਰਟੀ ਨੇ ਸੂਬਾ ਪੱਧਰ ‘ਤੇ ਆਪਣੇ ਸੰਗਠਨ ਦਾ ਵਿਸਥਾਰ ਕਰਦੇ ਹੋਏ ਅਹੁਦੇਦਾਰ ਕੀਤੇ ਨਿਯੁਕਤ ਹਨ। ਨਵ-ਨਿਯੁਕਤ ਅਹੁਦੇਦਾਰਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈਆਂ ਅਤੇ ਸ਼ੁੱਭਕਾਮਨਾਵਾਂ। ਨਵੇਂ ਚੁਣੇ ਗਏ ਅਹੁਦੇਦਾਰਾਂ ਦੀ ਸੂਚੀ ਇਸ ਤਰ੍ਹਾਂ ਹੈ।
ਨਵੇਂ ਨਿਯੁਕਤ ਅਹੁਦੇਦਾਰਾਂ ਵਿਚ 5 ਸਟੇਟ ਸੈਕ੍ਰੇਟਰੀ ਗੁਰਦੇਵ ਸਿੰਘ, ਡਾ. ਸੰਨੀ ਆਹਲੂਵਾਲੀਆ, ਸ਼ਮਿੰਦਰ ਖਿੰਦਾ, ਰਾਜਵਿੰਦਰ ਕੌਰ ਥਿਆੜਾ ਤੇ ਅਮਨਦੀਪ ਮੋਹਾਲੀ ਬਣਾਏ ਗਏ ਹਨ।
ਨੀਲ ਗਰਗ, ਮੋਹਨ ਲਾਲ, ਹਰਚਰਨ ਸਿੰਘ ਸੰਧੂ, ਪ੍ਰਿੰਸੀਪਲ ਪ੍ਰੇਮ ਕੁਮਾਰ, ਕਰਤਾਰ ਪਹਿਲਵਾਨ ਤੇ ਗੁਰਪਾਲ ਸਿੰਘ ਨੂੰ ਸਟੇਟ ਜੁਆਇੰਟ ਸੈਕਟਰੀ ਬਣਾਇਆ ਗਿਆ ਹੈ। ਰਾਜੀਵ ਮਸੀਹ ਸਟੇਟ ਈਵੈਂਟ ਇੰਚਾਰਜ ਹੋਣਗੇ। ਮਾਲਵਿੰਦਰ ਕੰਗ ਨੂੰ ਸ੍ਰੀ ਆਨੰਦਪੁਰ ਸਾਹਿਬ ਤੇ ਸ਼ਰਨਪਾਲ ਮੱਕੜ ਨੂੰ ਲੁਧਿਆਣਾ ਦਾ ਲੋਕ ਸਭਾ ਇੰਚਾਰਜ ਬਣਾਇਆ ਗਿਆ ਹੈ।