ਇਨਫੋਰਸਮੈਂਟ ਡਾਇਰੈਕਟੋਰੇਟ ਨੇ ਇਕ ਵਾਰ ਫਿਰ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਸੰਮਨ ਭੇਜਿਆ ਹੈ ਤੇ ਉਨ੍ਹਾਂ ਨੂੰ 21 ਜੁਲਾਈ ਨੂੰ ਪੇਸ਼ ਹੋਣ ਲਈ ਕਿਹਾ ਹੈ। ਇਸ ਤੋਂ ਪਹਿਲਾਂ ਜੂਨ ਵਿਚ ਉਨ੍ਹਾਂ ਤੋਂ ਪੁੱਛਗਿਛ ਹੋਣੀ ਸੀ ਪਰ ਉਹ ਕੋਰੋਨਾ ਪਾਜੀਟਿਵ ਹੋ ਗਈ। ਇਸ ਵਜ੍ਹਾ ਨਾਲ ਈਡੀ ਨੇ ਤਰੀਖ ਅੱਗੇ ਵਧਾ ਦਿੱਤੀ ਸੀ। ਹਾਲਾਂਕਿ ਇਸ ਦੌਰਾਨ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਸਾਂਸਦ ਰਾਹੁਲ ਗਾਂਧੀ ਪੁੱਛਗਿਛ ਵਿਚ ਸ਼ਾਮਲ ਹੋਏ ਸਨ। ਇਸ ਵਜ੍ਹਾ ਨਾਲ ਕਾਂਗਰਸ ਵਰਕਰਾਂ ਨੇ ਦਿੱਲੀ ਵਿਚ ਕਾਫੀ ਹੰਗਾਮਾ ਵੀ ਕੀਤਾ ਸੀ।
ਕਾਂਗਰਸ ਪ੍ਰਧਾਨ ਨੂੰ 18 ਜੂਨ ਨੂੰ ਨਵੀਂ ਦਿੱਲੀ ਸਰ ਗੰਗਾ ਰਾਮ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਸੀ। ਉਨ੍ਹਾਂ ਨੂੰ 12 ਜੂਨ ਨੂੰ ਕੋਵਿਡ ਕਾਰਨ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਸੀ। ਇਸ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਮਨੀ ਲਾਂਡਰਿੰਗ ਮਾਮਲੇ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ ਦੇ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਸੀ। ਉਨ੍ਹਾਂ ਨੂੰ 8 ਜੂਨ ਨੂੰ ਪੇਸ਼ ਹੋਣ ਲਈ ਕਿਹਾ ਗਿਆ ਸੀ ਪਰ 1 ਜੂਨ ਨੂੰ ਕੋਵਿਡ ਪਾਜ਼ੀਟਿਵ ਹੋਣ ਦੇ ਬਾਅਦ ਉਨ੍ਹਾਂ ਨੇ ਈਡੀ ਤੋਂ ਸਮਾਂ ਮੰਗਿਆ।
ਵੀਡੀਓ ਲਈ ਕਲਿੱਕ ਕਰੋ -:
“ਸਾਵਧਾਨ ! ਲੋਕਾਂ ਦੇ ਘਰਾਂ ‘ਚ TV ਸੜ ਰਹੇ ਨੇ DS ਕੇਬਲ ਲਵਾਕੇ, ਸ਼ੀਤਲ ਵਿੱਜ ਤੇ ਉਸਦੇ ਗੁਰਗੇ ਉਤਰੇ ਗੁੰਡਾਗਰਦੀ ‘ਤੇ ! “
ਨੈਸ਼ਨਲ ਹੇਰਾਲਡ ਦਾ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਭਾਜਪਾ ਦੇ ਸਾਬਕਾ ਸਾਂਸਦ ਸੁਬ੍ਰਾਮਣੀਅਮ ਸਵਾਮੀ ਨੇ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ‘ਤੇ ਜ਼ਮੀਨ ਹੜੱਪਣ ਤੇ ਹਜ਼ਾਰਾਂ ਕਰੋੜ ਰੁਪਏ ਦੇ ਫੰਡ ਦੀ ਹੇਰਾਫੇਰੀ ਦੇ ਦੋਸ਼ ਲਗਾਉਂਦੇ ਹੋਏ ਦਿੱਲੀ ਹਾਈਕੋਰਟ ਵਿਚ ਕੇਸ ਦਰਜ ਕੀਤਾ।
ਉਨ੍ਹਾਂ ਦੋਸ਼ ਲਗਾਇਆ ਕਿ ਗਾਂਧੀ ਪਰਿਵਾਰ ਨੇ ਇਕ ਨਿੱਜੀ ਕੰਪਨੀ ਯੰਗ ਇੰਡੀਆ ਲਿਮਟਿਡ ਰਾਹੀਂ ਇਕ ਪਬਲਿਕ ਲਿਮਟਿਡ ਕੰਪਨੀ ਏਜੇਐਲ ਨੂੰ ਹਾਸਲ ਕੀਤਾ ਸੀ, ਜਿਸ ਦੇ ਡਾਇਰੈਕਟਰ ਰਾਹੁਲ ਗਾਂਧੀ ਸਨ।