ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਪ੍ਰਸ਼ਾਸਨ ਵਿਚ ਸਿਵਲ ਪ੍ਰਸ਼ਾਸਨ ਅਹੁਦਿਆਂ ਨੂੰ ਭਰਨ ਲਈ ਪੰਜਾਬ ਤੇ ਹਰਿਆਣਾ ਵਿਚ 60:40 ਦੇ ਅਨੁਪਾਤ ਨੂੰਬਣਾਏ ਰੱਖਣ ਲਈ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਦਖਲ ਦੀ ਮੰਗ ਕੀਤੀ ਹੈ।
ਰਾਜਪਾਲ ਨੂੰ ਲਿਖੇ ਪੱਤਰ ਵਿਚ ਭਗਵੰਤ ਮਾਨ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ 1966 ਵਿਚ ਪੰਜਾਬ ਦੇ ਪੁਨਰਗਠਨ ਦੇ ਬਾਅਦ ਅਧਿਕਾਰੀਆਂ ਨੂੰ ਆਮ ਤੌਰ ‘ਤੇ ਕੁਝ ਅਹੁਦੇ ਜਿਵੇਂ ਕਿ ਗ੍ਰਹਿ ਸਕੱਤਰ, ਵਿੱਤ ਸਕੱਤਰ, ਡਿਪਟੀ ਕਮਿਸ਼ਨਰ ਅਤੇ ਮਿਉਂਸਪਲ ਕਮਿਸ਼ਨਰ ਭਾਰਤ ਸਰਕਾਰ ਦੁਆਰਾ ਪ੍ਰਵਾਨਿਤ ਕਾਡਰ ਡੈਪੂਟੇਸ਼ਨ ‘ਤੇ ਲਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਵਿੱਤ ਸਕੱਤਰ ਅਤੇ ਨਗਰ ਨਿਗਮ ਕਮਿਸ਼ਨਰ ਦੀਆਂ ਅਸਾਮੀਆਂ ਪੰਜਾਬ ਕੇਡਰ ਦੇ ਆਈਏਐਸ ਅਧਿਕਾਰੀਆਂ ਵੱਲੋਂ ਭਰੀਆਂ ਜਾ ਰਹੀਆਂ ਹਨ। ਜਦੋਂਕਿ ਗ੍ਰਹਿ ਸਕੱਤਰ ਅਤੇ ਡਿਪਟੀ ਕਮਿਸ਼ਨਰ ਦੀਆਂ ਅਸਾਮੀਆਂ ਹਰਿਆਣਾ ਕੇਡਰ ਦੇ ਆਈਏਐਸ ਅਧਿਕਾਰੀਆਂ ਵੱਲੋਂ ਭਰੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਅਧਿਕਾਰੀਆਂ ਦੀ ਚੋਣ ਸਖ਼ਤ ਚੋਣ ਪ੍ਰਕਿਰਿਆ ਤੋਂ ਬਾਅਦ ਕੀਤੀ ਜਾਂਦੀ ਹੈ ਅਤੇ ਇਨ੍ਹਾਂ ਨੂੰ ਵੱਖ-ਵੱਖ ਵੱਡੇ ਵਿਭਾਗਾਂ ਦਾ ਚਾਰਜ ਵੀ ਸੌਂਪਿਆ ਜਾਂਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਕੁਝ ਸਾਲਾਂ ਤੋਂ ਨੋਟਿਸ ਵਿਚ ਆਇਆ ਹੈ ਕਿ ਚੰਡੀਗੜ੍ਹ ਪ੍ਰਸ਼ਾਸਨ ਵਿਚ ਏਜੀਐੱਮਯੂਟੀ ਕੇਡਰ ਦੇ ਆਈਏਐੱਸ ਅਧਿਕਾਰੀਆਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ ਤੇ ਜ਼ਿਆਦਾਤਰ ਮਹੱਤਵਪੂਰਨ ਅਹੁਦੇ ਜੋ ਪਹਿਲਾਂ ਪੰਜਾਬ ਕੇਡਰ ਦੇ ਆਈਏਐੱਸ ਅਧਿਕਾਰੀਆਂ ਨੂੰ ਦਿੱਤੇ ਜਾਂਦੇ ਸਨ ਉਹ ਮੌਜੂਦਾ ਸਮੇਂ ਵਿਚ ਏਜੀਐੱਮਯੂਟੀ ਕੇਡਰ ਦੇ ਅਧਿਕਾਰੀਆਂ ਨੂੰ ਦਿੱਤੇ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਇਹ ਜ਼ਿਕਰਯੋਗ ਹੈ ਕਿ ਸਿਹਤ, ਸਿੱਖਿਆ, ਉਦਯੋਗ, ਖੇਤੀ, ਕਿਰਤ ਤੇ ਰੋਜ਼ਗਾਰ, ਸੂਚਨਾ ਉਦਯੋਗਿਕ, ਖਾਧ ਤੇ ਸਪਲਾਈ, ਸਹਿਕਾਰਤਾ, ਕੇਡ ਤੇ ਚੰਡੀਗੜ੍ਹ ਹਾਊਸਿੰਗ ਬੋਰਡ ਦੇ ਮੁੱਖ ਵਿਭਾਗ ਜੋ ਪਹਿਲਾਂ ਵਿੱਤ ਸਕੱਤਰ ਕੋਲ ਸਨ, ਹੁਣ ਕਈ ਵਿਭਾਗਾਂ ਜੂਨੀਅਰ ਜੀਐੱਮਯੂਟੀ ਕੇਡਰ ਦੇ ਆਈਏਐੱਸ ਅਧਿਕਾਰੀਆਂ ਨੂੰ ਦਿੱਤਾ ਗਿਆ ਹੈ। CM ਮਾਨ ਨੇ ਕਿਹਾ ਕਿ ਸਿਟਕੋ ਦੇ ਪ੍ਰਬੰਧਕ ਡਾਇਰੈਕਟਰ ਦਾ ਅਹੁਦਾ ਪੰਜਾਬ ਕੇਡਰ ਦੇ ਆਈਏਐੱਸ ਅਧਿਕਾਰੀ ਲਈ ਰਾਖਵਾਂ ਹੈ, ਇਹ ਵੀ ਯੂਟੀ ਕੇਡਰ ਦੇ ਆਈਏਐੱਸ ਅਧਿਕਾਰੀ ਨੂੰ ਦਿੱਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: