ਅੰਮ੍ਰਿਤਸਰ ਦਿਹਾਤੀ ਅਧੀਨ ਪੈਂਦੇ ਥਾਣਾ ਬਿਆਸ ਦੀ ਪੁਲਸ ਵਲੋਂ ਬੀਤੇ 01 ਸਤੰਬਰ 2017 ਨੂੰ ਕਥਿਤ ਮੁਲਜ਼ਮ ਸ਼ੁਭਮ ਨੂੰ ਪੁਲਿਸ ਹਿਰਾਸਤ ਵਿੱਚੋਂ ਭਜਾਉਣ ਦੇ ਮਾਮਲੇ ਵਿੱਚ ਵੱਖ ਵੱਖ ਧਾਰਾਵਾਂ ਤਹਿਤ ਦਰਜ਼ ਕੀਤੇ 181 ਨੰਬਰ ਮੁਕਦਮੇ ਦੀ ਤਫਤੀਸ਼ ਵਿੱਚ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਕਥਿਤ ਤੌਰ ‘ਤੇ ਨਾਂ ਸਾਹਮਣੇ ਆਉਣ ‘ਤੇ ਟ੍ਰਾਂਜ਼ਿਟ ਰਿਮਾਂਡ ਤੋਂ ਬਾਅਦ ਅੱਜ ਜੁਡਿਸਲ ਕੋਰਟ ਕੰਪਲੈਕਸ ਬਾਬਾ ਬਕਾਲਾ ਸਾਹਿਬ ਵਿਖੇ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ।
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਪੁਲਿਸ ਅਧਿਕਾਰੀ ਜੇ ਐਸ ਵਾਲੀਆ (ਐਸ ਪੀ) ਨੇ ਦੱਸਿਆ ਕਿ ਸਬ ਡਵੀਜ਼ਨ ਬਾਬਾ ਬਕਾਲਾ ਸਾਹਿਬ ਵਿੱਚ ਇੱਕ 181 ਨੰਬਰ ਮੁਕਦਮਾ ਸੀ ਜਿਸ ਵਿੱਚ ਕਥਿਤ ਮੁਲਜ਼ਮ ਸ਼ੁਭਮ ਨੂੰ ਭਜਾਉਣ ਦੇ ਵਿੱਚ ਬਾਕੀ ਕਥਿਤ ਮੁਲਜ਼ਮਾਂ ਕਿ ਕੀਤੀ ਪੁੱਛ ਗਿੱਛ ਦੌਰਾਨ ਜੱਗੂ ਭਗਵਾਨ ਪੁਰੀਆ ਦਾ ਰੋਲ ਸਾਹਮਣੇ ਆਇਆ ਸੀ , ਜਿਸ ਨੂੰ ਵੈਰੀ ਫਾਈ ਕਾਰਨ ਦੀ ਲਈ ਉਸਨੂੰ ਲਿਆਂਦਾ ਗਿਆ ਹੈ ਅਤੇ ਮਾਣਯੋਗ ਅਦਾਲਤ ਵਲੋਂ ਪੁਲਿਸ ਨੂੰ 6 ਦਿਨ ਦਾ ਰਿਮਾਂਡ ਦਿੱਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
“ਸਾਵਧਾਨ ! ਲੋਕਾਂ ਦੇ ਘਰਾਂ ‘ਚ TV ਸੜ ਰਹੇ ਨੇ DS ਕੇਬਲ ਲਵਾਕੇ, ਸ਼ੀਤਲ ਵਿੱਜ ਤੇ ਉਸਦੇ ਗੁਰਗੇ ਉਤਰੇ ਗੁੰਡਾਗਰਦੀ ‘ਤੇ ! “
ਜ਼ਿਕਰਯੋਗ ਹੈ ਕਿ ਅੱਜ ਜੁਡੀਸ਼ੀਅਲ ਕੋਰਟ ਕੰਪਲੈਕਸ ਬਾਬਾ ਬਕਾਲਾ ਸਾਹਿਬ ਵਿਖੇ ਪੁਲਿਸ ਵਲੋਂ ਕਥਿਤ ਮੁਲਜ਼ਮ ਜੱਗੂ ਭਗਵਾਨਪੁਰੀਆ ਨੂੰ ਪੇਸ਼ ਕਰਨ ਨੂੰ ਲੈ ਕੇ ਸਵੇਰ ਤੋਂ ਹੀ ਪੁਲਸ ਦਾ ਸਖਤ ਪਹਿਰਾ ਅਤੇ ਭਾਰੀ ਸੁਰੱਖਿਆ ਫੋਰਸ ਤਾਇਨਾਤ ਕੀਤੀ ਗਈ ਸੀ ਅਤੇ ਬਾਅਦ ਦੁਪਹਿਰ ਪੁਲਸ ਪਾਰਟੀ ਜੱਗੂ ਨੂੰ ਲੈ ਕੇ ਮਾਣਯੋਗ ਅਦਾਲਤ ਬਾਬਾ ਬਕਾਲਾ ਸਾਹਿਬ ਵਿਖੇ ਪੁੱਜੀ।