ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਵਿੱਚ ਆਉਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਆਬਜ਼ਰਵਰਾਂ ਦੀ ਨਿਯੁਕਤੀ ਦਾ ਐਲਾਨ ਕੀਤਾ ਹੈ।
ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੂੰ ਗੁਜਰਾਤ ਲਈ ਕਾਂਗਰਸ ਦਾ ਸੀਨੀਅਰ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਟੀਐੱਸ ਸਿੰਘ ਦੇਵ ਤੇ ਮਿਲਿੰਗ ਦੇਵੜਾ ਆਬਜ਼ਰਵਰ ਬਣਾਏ ਗਏ ਹਨ। ਇਸ ਦੇ ਨਾਲ ਹੀ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਨੂੰ ਪਾਰਟੀ ਨੇ ਹਿਮਾਚਲ ਪ੍ਰਦੇਸ਼ ਦਾ ਸੀਨੀਅਰ ਆਬਜ਼ਰਵਰ ਨਿਯੁਕਤ ਕੀਤਾ ਹੈ। ਸਚਿਨ ਪਾਇਲਟ ਤੇ ਪ੍ਰਤਾਪ ਸਿੰਘ ਬਾਜਵਾ ਨੂੰ ਹਿਮਾਚਲ ਪ੍ਰਦੇਸ਼ ਦਾ ਆਬਜ਼ਰਵਰ ਬਣਾਇਆ ਗਿਆ ਹੈ।
ਮੰਨਿਆ ਜਾ ਰਿਹਾ ਹੈ ਕਿ ਆਉਣ ਵਾਲੀਆਂ ਗੁਜਰਾਤ ਵਿਧਾਨ ਸਭਾ ਚੋਣਾਂ ਵਿਰੋਧੀ ਧਿਰ ਕਾਂਗਰਸ ਲਈ ਸਭ ਤੋਂ ਮੁਸ਼ਕਲ ਚੋਣਾਂ ਵਿਚੋਂ ਇਕ ਹੋਣ ਦੀ ਸੰਭਾਵਨਾ ਹੈ। ਕਾਂਗਰਸ ਨੂੰ ਗੁਜਰਾਤ ਵਿਚ ਦੋਹਰੀ ਚੁਣੌਤੀ ਦਾ ਸਾਹਮਣਾ ਕਰਨਾ ਹੋਵੇਗਾ। ਗੁਜਰਾਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਗ੍ਰਹਿ ਰਾਜ ਹੈ। ਸੱਤਾਰੂੜ ਭਾਜਪਾ ਨੂੰ ਹਰਾਉਣ ਲਈ ਕਾਂਗਰਸ ਨੂੰ ਇਥੇ ਕਾਫੀ ਮੁਸ਼ੱਕਤ ਕਰਨੀ ਪਵੇਗੀ।
ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਹਿਮਾਚਲ ਲਈ ਆਬਜ਼ਰਵਰ ਬਣਾਇਆ ਗਿਆ ਹੈ। ਗੁਜਰਾਤ ਅਤੇ ਹਿਮਾਚਲ ਲਈ ਨਿਯੁਕਤ ਅਬਜ਼ਰਵਰਾਂ ਦੀ ਪੂਰੀ ਸੂਚੀ ਹੇਠ ਲਿਖੇ ਅਨੁਸਾਰ ਹੈ:
ਵੀਡੀਓ ਲਈ ਕਲਿੱਕ ਕਰੋ -: