ਭਾਰਤੀ ਟੀਮ ਨੇ ਇੰਗਲੈਂਡ ਖਿਲਾਫ਼ ਵਨਡੇ ਸੀਰੀਜ਼ ਦੀ ਸ਼ੁਰੂਆਤ ਸ਼ਾਨਦਾਰ ਅੰਦਾਜ਼ ਨਾਲ ਕੀਤੀ । ਟੀਮ ਇੰਡੀਆ ਨੇ ਇੰਗਲੈਂਡ ਦੀ ਟੀਮ ਨੂੰ ਉਸੇ ਦੀ ਧਰਤੀ ‘ਤੇ ਧੂੜ ਚਟਾਉਂਦੇ ਹੋਏ ਇਤਿਹਾਸਕ ਪ੍ਰਦਰਸ਼ਨ ਕੀਤਾ । ਓਵਲ ਵਨਡੇ ਵਿੱਚ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਇੰਗਲੈਂਡ ਦੀ ਟੀਮ ਜਸਪ੍ਰੀਤ ਬੁਮਰਾਹ ਦੀ ਤਿੱਖੀ ਗੇਂਦਬਾਜ਼ੀ ਦੇ ਸਾਹਮਣੇ ਸਿਰਫ 110 ਦੌੜਾਂ ‘ਤੇ ਹੀ ਢੇਰ ਹੋ ਗਈ । ਜਿਸਦੇ ਜਵਾਬ ਵਿੱਚ ਕਪਤਾਨ ਰੋਹਿਤ ਸ਼ਰਮਾ ਅਤੇ ਸ਼ਿਖਰ ਧਵਨ ਨੇ 18.4 ਓਵਰਾਂ ਵਿੱਚ ਬਿਨ੍ਹਾਂ ਵਿਕਟ ਗਵਾਏ ਜਿੱਤ ਦਰਜ ਕਰ ਕੇ ਟੀਮ ਨੂੰ ਸੀਰੀਜ਼ ਵਿੱਚ 1-0 ਦੀ ਬੜ੍ਹਤ ਦਿਵਾਈ । ਵਨਡੇ ਵਿੱਚ ਇੰਗਲੈਂਡ ਖਿਲਾਫ ਭਾਰਤੀ ਟੀਮ ਦੀ ਇਹ ਸਭ ਤੋਂ ਵੱਡੀ ਜਿੱਤ ਹੈ । ਭਾਰਤ ਲਈ ਗੇਂਦਬਾਜ਼ੀ ਵਿੱਚ ਬੁਮਰਾਹ ਅਤੇ ਬੱਲੇਬਾਜ਼ੀ ਵਿੱਚ ਕਪਤਾਨ ਰੋਹਿਤ ਸ਼ਰਮਾ ਅਸਲੀ ਸਟਾਰ ਸਨ।
ਮੰਗਲਵਾਰ ਨੂੰ ਕਨਿੰਗਸਟਨ ਓਵਲ ਵਿੱਚ ਖੇਡੇ ਗਏ ਮੈਚ ਵਿੱਚ ਭਾਰਤੀ ਕਪਤਾਨ ਰੋਹਿਤ ਸ਼ਰਮਾ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਲਿਆ। ਕਪਤਾਨ ਦੇ ਫੈਸਲੇ ਨੂੰ ਸਹੀ ਸਾਬਤ ਕਰਦੇ ਹੋਏ ਟੀਮ ਦੇ ਦੋ ਤਜਰਬੇਕਾਰ ਤੇਜ਼ ਗੇਂਦਬਾਜ਼ਾਂ ਜਸਪ੍ਰੀਤ ਬੁਮਰਾਹ ਅਤੇ ਮੁਹੰਮਦ ਸ਼ਮੀ ਨੇ ਪਹਿਲੇ 8 ਓਵਰਾਂ ਵਿੱਚ ਹੀ ਇੰਗਲੈਂਡ ਦੀ ਅੱਧੀ ਟੀਮ ਨੂੰ ਪੈਵੇਲੀਅਨ ਭੇਜ ਦਿੱਤਾ । ਬੁਮਰਾਹ ਨੇ ਆਪਣੇ ਪਹਿਲੇ ਓਵਰ ਵਿੱਚ ਹੀ ਦੋ ਸਫਲਤਾਵਾਂ ਹਾਸਲ ਕੀਤੀਆਂ । ਇਸ ਜੋੜੀ ਦੇ ਸਾਹਮਣੇ ਇੰਗਲਿਸ਼ ਟੀਮ ਨੇ ਗੋਡੇ ਟੇਕ ਦਿੱਤੇ, ਬੁਮਰਾਹ ਨੇ 6 ਜਦਕਿ ਸ਼ਮੀ ਨੇ 3 ਬੱਲੇਬਾਜ਼ਾਂ ਨੂੰ ਆਊਟ ਕਰਕੇ ਪੂਰੀ ਟੀਮ ਨੂੰ 110 ਦੌੜਾਂ ‘ਤੇ ਢੇਰ ਕਰ ਦਿੱਤਾ।
ਇਹ ਵੀ ਪੜ੍ਹੋ: SC ਸਕਾਲਰਸ਼ਿਪ ਘਪਲਾ, ਵੱਡੇ ਐਕਸ਼ਨ ਦੀ ਤਿਆਰੀ ‘ਚ ਮਾਨ ਸਰਕਾਰ, ਧਰਮਸੋਤ ‘ਤੇ ਕਸੇਗਾ ਸ਼ਿਕੰਜਾ
ਦੱਸ ਦੇਈਏ ਕਿ ਇੰਗਲੈਂਡ ਦੇ ਖਿਲਾਫ਼ ਭਾਰਤੀ ਟੀਮ ਨੇ ਪਹਿਲੀ ਵਾਰ ਵਨਡੇ ਵਿੱਚ 10 ਵਿਕਟਾਂ ਨਾਲ ਜਿੱਤ ਹਾਸਿਲ ਕੀਤੀ । ਇਸ ਜਿੱਤ ਨਾਲ ਭਾਰਤੀ ਟੀਮ ਨੇ ਇੱਕ ਨਵਾਂ ਰਿਕਾਰਡ ਕਾਇਮ ਕੀਤਾ । ਇਸ ਤੋਂ ਪਹਿਲਾਂ ਭਾਰਤ ਨੇ ਇੰਗਲੈਂਡ ਖਿਲਾਫ ਚਾਰ ਵਾਰ 9 ਵਿਕਟਾਂ ਨਾਲ ਜਿੱਤ ਹਾਸਿਲ ਕੀਤੀ ਸੀ ਪਰ ਪਹਿਲੀ ਵਾਰ 10 ਵਿਕਟਾਂ ਨਾਲ ਹਰਾਉਣ ਵਿੱਚ ਸਫਲਤਾ ਹਾਸਿਲ ਹੋਈ । ਸਾਲ 1982 ਵਿੱਚ ਲੀਡਜ਼ ਵਿੱਚ, 1986 ਵਿੱਚ ਓਵਲ ਵਿੱਚ, 2014 ਵਿੱਚ ਬਰਮਿੰਘਮ ਦੇ ਮੈਦਾਨ ‘ਤੇ ਅਤੇ 2015 ਵਿੱਚ ਬ੍ਰਿਸਬੇਨ ਵਿੱਚ ਇੰਗਲੈਂਡ ਨੇ 9 ਵਿਕਟਾਂ ਨਾਲ ਜਿੱਤ ਦਰਜ ਕੀਤੀ ਸੀ ।
ਗੌਰਤਲਬ ਹੈ ਕਿ ਵਨਡੇ ਵਿੱਚ ਇਹ ਛੇਵਾਂ ਮੌਕਾ ਹੈ ਜਦੋਂ ਭਾਰਤ ਨੇ 10 ਵਿਕਟਾਂ ਨਾਲ ਜਿੱਤ ਦਰਜ ਕੀਤੀ ਹੈ । ਭਾਰਤ ਨੇ ਪਹਿਲੀ ਵਾਰ 1975 ਦੇ ਵਿਸ਼ਵ ਕੱਪ ਵਿੱਚ ਦੱਖਣੀ ਅਫ਼ਰੀਕਾ ਖ਼ਿਲਾਫ਼ ਇਹ ਉਪਲਬਧੀ ਹਾਸਿਲ ਕੀਤੀ ਸੀ। 1984 ਵਿੱਚ ਸ਼੍ਰੀਲੰਕਾ ਖਿਲਾਫ, 1997 ਵਿੱਚ ਵੈਸਟਇੰਡੀਜ਼ ਦੀ ਟੀਮ ਦੇ ਖਿਲਾਫ, 1998 ਵਿੱਚ ਜ਼ਿੰਬਾਬਵੇ ਖਿਲਾਫ, 2001 ਵਿੱਚ ਕੀਨੀਆ ਖਿਲਾਫ, 2016 ਵਿੱਚ ਜ਼ਿੰਬਾਬਵੇ ਖਿਲਾਫ ਅਤੇ ਹੁਣ 2022 ਵਿੱਚ ਇੰਗਲੈਂਡ ਖਿਲਾਫ ਭਾਰਤ ਨੇ ਇਹ ਕਮਾਲ ਕੀਤਾ ਹੈ।
ਵੀਡੀਓ ਲਈ ਕਲਿੱਕ ਕਰੋ -: