ਵਿਜੀਲੈਂਸ ਪੂਰੇ ਐਕਸ਼ਨ ਮੋਡ ਵਿਚ ਹੈ। ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਸੂਬਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਜੰਗਲਾਤ ਵਿਭਾਗ ‘ਚ ਹੋਏ ਭ੍ਰਿਸ਼ਟਾਚਾਰ ਕੇਸ ‘ਚ ਹੁਣ ਤੱਕ ਸਾਧੂ ਸਿੰਘ ਧਰਮਸੋਤ ਸਣੇ ਸੰਗਤ ਸਿੰਘ ਗਿਲਜੀਆਂ ਨੂੰ ਭ੍ਰਿਸ਼ਟਾਚਾਰ ਕੇਸ ਵਿਚ ਗ੍ਰਿਫਤਾਰ ਕੀਤਾ ਗਿਆ ਸੀ।
ਇਨ੍ਹਾਂ ਸਭ ਤੇ ਦਰਮਿਆਨ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਵਿਜੀਲੈਂਸ ਵਿਭਾਗ ਵੱਲੋਂ ਹੁਣ ਭ੍ਰਿਸ਼ਟਾਚਾਰ ਕੇਸ ਵਿਚ ਸੰਗਤ ਸਿੰਘ ਗਿਲਜੀਆਂ ਦੇ ਭਤੀਜੇ ਦਲਜੀਤ ਗਿਲਜੀਆਂ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਨੂੰ ਚੰਡੀਗੜ੍ਹ ਦੇ ਸੈਕਟਰ 37 ‘ਚੋਂ ਗ੍ਰਿਫਤਾਰ ਕੀਤਾ ਗਿਆ ਹੈ ਤੇ ਇਹ ਵੀ ਖਬਰ ਸਾਹਮਣੇ ਆ ਰਹੀ ਹੈ ਕਿ ਕੱਲ੍ਹ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।
ਵਿਜੀਲੈਂਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੰਗਲਾਤ ਵਿਭਾਗ ਵਿਚ ਕਮਿਸ਼ਨ ਦੀ ਜੋ ਵੀ ਡੀਲਿੰਗ ਹੁੰਦੀ ਸੀ ਉਹ ਦਲਜੀਤ ਗਿਲਜੀਆਂ ਹੀ ਕਰਦਾ ਹੁੰਦਾ ਸੀ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇੱਕ ਟਵੀਟ ਕੀਤਾ ਗਿਆ ਸੀ ਜਿਸ ਵਿਚ ਉਨ੍ਹਾਂ ਨੇ ਕਿਹਾ ਕਿ ਸੀ ਕਿ ਪਿਛਲੀ ਸਰਕਾਰ ਵਿਚ ਜੋ ਵੀ ਮੰਤਰੀ ਤੇ ਵਿਧਾਇਕ ਸਨ, ਉੁਨ੍ਹਾਂ ਦੀ ਫਾਈਲ ਸਾਡੇ ਕੋਲ ਪਹੁੰਚ ਚੁੱਕੀ ਹੈ ਤੇ ਜੋ ਵੀ ਲੋਕ ਭ੍ਰਿਸ਼ਟਾਚਾਰ ਵਿਚ ਸ਼ਾਮਲ ਪਾਏ ਜਾਣਗੇ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ। ਰਿਸ਼ਵਤਖੋਰੀ ਨੂੰ ਕਿਸੇ ਵੀ ਕੀਮਤ ਉਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: