ਗੁਰਾਇਆ ਵਿਖੇ ਇੱਕ 23 ਸਾਲਾ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ । ਮ੍ਰਿਤਕ ਦੀ ਪਛਾਣ ਕਰਨ ਮੁਹੰਮਦ ਪੁੱਤਰ ਬੂਟਾ ਮੁਹੰਮਦ ਵਾਸੀ ਗੁਰਾਇਆ ਵਜੋਂ ਹੋਈ ਹੈ । ਬੀਤੇ ਕੁਝ ਦਿਨ ਪਹਿਲਾ ਇੱਕ ਲੜਾਈ ਝਗੜੇ ਦੌਰਾਨ ਇਹ ਨੌਜਵਾਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਸੀ, ਜਿਸ ਦੀ ਵੀਰਵਾਰ ਨੂੰ ਇਲਾਜ ਦੌਰਾਨ ਮੌਤ ਹੋ ਗਈ। । ਦੱਸਿਆ ਜਾ ਰਿਹਾ ਹੈ ਕਿ ਕੁਝ ਨੌਜਵਾਨਾਂ ਵੱਲੋਂ ਕਰਨਦੀਪ ਮੁਹੰਮਦ ‘ਤੇ ਤੇਜ਼ਧਾਰ ਹਥਿਆਰਾਂ ਨਾਲ ਵਾਰ ਕਰਦੇ ਹੋਏ ਗੰਭੀਰ ਰੂਪ ਵਿੱਚ ਜ਼ਖ਼ਮੀ ਕਰ ਦਿੱਤਾ ਸੀ, ਸਿਰ ਵਿਚ ਗੰਭੀਰ ਸੱਟ ਵੱਜਣ ਨਾਲ ਕਰਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਸੀ। ਜਿਸ ਤੋਂ ਬਾਅਦ ਕਰਨ ਨੂੰ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿਖੇ ਇਲਾਜ ਲਈ ਦਾਖਲ ਕਰਵਾਇਆ ਗਿਆ, ਪਰ ਇਲਾਜ ਦੌਰਾਨ ਅੱਜ ਉਸਨੇ ਦਮ ਤੋੜ ਦਿੱਤਾ ।
ਇਸ ਮਾਮਲੇ ਵਿੱਚ ਗੁਰਾਇਆ ਪੁਲਿਸ ਵੱਲੋਂ ਮ੍ਰਿਤਕ ਦੇ ਪਿਤਾ ਬੂਟਾ ਮੁਹੰਮਦ ਦੇ ਬਿਆਨਾਂ ਦੇ ਆਧਾਰ ‘ਤੇ ਮੰਗਾ ਸਿੰਘ, ਵਰਿੰਦਰ ਸਿੰਘ, ਗੁਰਪ੍ਰੀਤ ਸਿੰਘ ਉਰਫ ਗੋਪੀ ਖਿਲਾਫ਼ ਮਾਮਲਾ ਦਰਜ ਕਰਦੇ ਹੋਏ ਮੁਲਜ਼ਮ ਮੰਗਾ ਸਿੰਘ ਨੂੰ ਕਾਬੂ ਕਰ ਲਿਆ ਸੀ। ਇਸ ਮਾਮਲੇ ਵਿੱਚ ਗੁਰਾਇਆ ਪੁਲਿਸ ਵੱਲੋਂ ਬਾਕੀ ਮੁਲਜ਼ਮਾਂ ਦੀ ਭਾਲ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ। ਕਰਨਦੀਪ ਦੀ ਮੌਤ ਤੋ ਬਾਅਦ ਗੁਰਾਇਆ ਪੁਲਿਸ ਵਲੋਂ ਧਾਰਾ 302 ਜੁਰਮ ਵਾਧਾ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਹੁਸ਼ਿਆਰਪੁਰ ‘ਚ ਵਾਪਰਿਆ ਵੱਡਾ ਹਾਦਸਾ, ਬੱਚਿਆਂ ਨਾਲ ਭਰੀ ਸਕੂਲੀ ਬੱਸ ਖੇਤਾਂ ‘ਚ ਪਲਟੀ
ਇਸ ਮਾਮਲੇ ਵਿੱਚ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਦੋਸ਼ੀ ਫੜੇ ਨਹੀਂ ਜਾਂਦੇ ਉਹ ਉਦੋਂ ਤੱਕ ਕਰਨ ਨੂੰ ਸਪੁਰਦ-ਏ-ਖ਼ਾਕ ਨਹੀਂ ਕੀਤਾ ਜਾਵੇਗਾ ਅਤੇ ਇਨਸਾਫ਼ ਲੈਣ ਲਈ ਉਹ ਸੜਕਾਂ ‘ਤੇ ਉਤਰਾਂਗੇ ।
ਵੀਡੀਓ ਲਈ ਕਲਿੱਕ ਕਰੋ -: