ਪਾਕਿਸਤਾਨ ਦੇ ਸਿੰਧ ਸੂਬੇ ਤੋਂ ਇੱਕ ਬਹੁਤ ਹੀ ਸ਼ਰਮਨਾਕ ਅਤੇ ਰੂਹ ਕੰਬਾਊ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਬੰਦੇ ਨੇ ਆਪਣੀ ਪਤਨੀ ਨੂੰ ਆਪਣੇ 6 ਬੱਚਿਆਂ ਦੇ ਸਾਹਮਣੇ ਕੜਾਹੀ ਵਿੱਚ ਉਬਾਲ ਕੇ ਮਾਰ ਦਿੱਤਾ।
ਪਾਕਿਸਤਾਨੀ ਨਿਊਜ਼ ਚੈਨਲ ਮੁਤਾਬਕ ਇਸ ਘਟਨਾ ਤੋਂ ਬਾਅਦ ਪੁਲਿਸ ਨੂੰ ਬੁੱਧਵਾਰ ਨੂੰ ਸ਼ਹਿਰ ਦੇ ਗੁਲਸ਼ਨ-ਏ-ਇਕਬਾਲ ਇਲਾਕੇ ‘ਚ ਇਕ ਪ੍ਰਾਈਵੇਟ ਸਕੂਲ ਦੀ ਰਸੋਈ ‘ਚ ਇਕ ਕੜਾਹੀ ‘ਚ ਨਰਗਿਸ ਦੀ ਲਾਸ਼ ਮਿਲੀ। ਪੁਲਿਸ ਮੁਤਾਬਕ ਔਰਤ ਦਾ ਪਤੀ ਸਕੂਲ ਵਿੱਚ ਚੌਕੀਦਾਰ ਵਜੋਂ ਕੰਮ ਕਰਦਾ ਸੀ ਅਤੇ ਕਰੀਬ ਅੱਠ-ਨੌਂ ਮਹੀਨਿਆਂ ਤੋਂ ਬੰਦ ਪਏ ਸਕੂਲ ਦੇ ਸਰਵੈਂਟ ਕੁਆਰਟਰ ਵਿੱਚ ਰਹਿੰਦਾ ਸੀ।
ਘਟਨਾ ‘ਤੇ ਪੁਲਿਸ ਨੇ ਦੱਸਿਆ ਕਿ ਪੀੜਤ ਦੀ 15 ਸਾਲਾ ਧੀ ਨੇ ਉਨ੍ਹਾਂ ਨੂੰ ਫੋਨ ਕੀਤਾ ਤਾਂ ਉਸ ਦਾ ਪਤੀ ਆਪਣੇ ਤਿੰਨ ਬੱਚਿਆਂ ਸਣੇ ਇਸ ਦਰਦਨਾਕ ਘਟਨਾ ਤੋਂ ਬਾਅਦ ਫਰਾਰ ਹੋ ਗਿਆ। ਅਬਦੁਰ ਰਹੀਮ ਸ਼ੇਰਾਜੀ, ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਜ਼ਿਲ੍ਹਾ ਪੂਰਬੀ ਦੇ ਹਵਾਲੇ ਨਾਲ ਕਿਹਾ ਨਿਊਜ਼ ਚੈਨਲ ਨੇ ਦੱਸਿਆ ਕਿ ਬਾਕੀ ਤਿੰਨ ਬੱਚਿਆਂ ਦੀ ਕਸਟਡੀ ਪੁਲਿਸ ਕੋਲ ਹੈ।
ਉਨ੍ਹਾਂ ਕਿਹਾ ਕਿ ਉਹ ਇਸ ਘਟਨਾ ਤੋਂ ਹੈਰਾਨ ਤੇ ਦੁਖੀ ਹਨ। ਅਧਿਕਾਰੀ ਨੇ ਕਿਹਾ ਕਿ ਸ਼ੁਰੂਆਤੀ ਜਾਂਚ ਅਤੇ ਬੱਚਿਆਂ ਦੇ ਬਿਆਨਾਂ ਤੋਂ ਪਤਾ ਚੱਲਿਆ ਹੈ ਕਿ ਸ਼ੱਕੀ ਨੇ ਆਪਣੀ ਪਤਨੀ ਨੂੰ ਸਾਹਮਣੇ ਕੜਾਹੀ ਵਿੱਚ ਉਬਾਲਣ ਤੋਂ ਪਹਿਲਾਂ ਸਿਰਹਾਣੇ ਨਾਲ ਗਲਾ ਘੁੱਟ ਕੇ ਮਾਰਿਆ।
ਉਨ੍ਹਾਂ ਦੱਸਿਆ ਕਿ ਔਰਤ ਦੀ ਇਕ ਲੱਤ ਵੀ ਉਸ ਦੇ ਸਰੀਰ ਤੋਂ ਵੱਖ ਹੋ ਗਈ ਹੈ। ਘਟਨਾ ਦੇ ਪਿੱਛੇ ਦਾ ਕਾਰਨ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਹਾਲਾਂਕਿ, ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਪਤੀ ਨੇ ਆਪਣੀ ਪਤਨੀ ਨੂੰ ਨਾਜਾਇਜ਼ ਸਬੰਧ ਬਣਾਉਣ ਲਈ ਮਜਬੂਰ ਕੀਤਾ ਅਤੇ ਅਜਿਹਾ ਕਰਨ ਤੋਂ ਇਨਕਾਰ ਕਰਨ ‘ਤੇ ਉਸ ਦਾ ਕਤਲ ਕਰ ਦਿੱਤਾ ਗਿਆ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਦੋਸ਼ੀ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਅਜਿਹੀ ਹੀ ਇੱਕ ਹੈਰਾਨ ਕਰਨ ਵਾਲੀ ਘਟਨਾ 11 ਸਾਲ ਪਹਿਲਾਂ ਭਾਰਤ ਦੇ ਗੁਆਂਢੀ ਦੇਸ਼ ਵਿੱਚ ਵਾਪਰੀ ਸੀ, ਜਦੋਂ ਨਵੰਬਰ 2011 ਵਿੱਚ ਪੁਲਿਸ ਨੇ ਇੱਕ ਔਰਤ ਨੂੰ ਉਸਦੇ ਪਤੀ ਦਾ ਕਤਲ ਕਰਨ ਅਤੇ ਉਸਦੇ ਸਰੀਰ ਦੇ ਅੰਗ ਪਕਾਉਣ ਦੀ ਕੋਸ਼ਿਸ਼ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਸੀ। ਪੁਲਿਸ ਨੇ ਬਾਅਦ ‘ਚ ਦੱਸਿਆ ਕਿ ਔਰਤ ਨੇ ਅਜਿਹਾ ਕਦਮ ਇਸ ਲਈ ਚੁੱਕਿਆ ਕਿਉਂਕਿ ਉਸ ਦੇ ਪਤੀ ਨੇ ਉਸ ਦੀ ਇਜਾਜ਼ਤ ਤੋਂ ਬਿਨਾਂ ਕਿਸੇ ਹੋਰ ਔਰਤ ਨਾਲ ਵਿਆਹ ਕਰਨ ਦੀ ਯੋਜਨਾ ਬਣਾਈ ਸੀ।
ਵੀਡੀਓ ਲਈ ਕਲਿੱਕ ਕਰੋ -: