ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਸ਼ੁੱਕਰਵਾਰ ਨੂੰ ਚੰਡੀਗੜ੍ਹ ਵਿੱਚ ਰਾਜਪਾਲ ਬੀਐਲ ਪੁਰੋਹਿਤ ਨਾਲ ਮੁਲਾਕਾਤ ਕਰੇਗਾ । ਇਹ ਵਫ਼ਦ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ ਹੇਠ ਜਾਵੇਗਾ । ਜਿਸ ਵਿੱਚ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ, ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਡਾ: ਦਲਜੀਤ ਚੀਮਾ ਵੀ ਸ਼ਾਮਿਲ ਹੋਣਗੇ। ਇਸ ਦੇ ਨਾਲ ਹੀ ਅਕਾਲੀ ਦਲ ਵੱਲੋਂ ਸਿੱਧੂ ਮੂਸੇਵਾਲਾ ਦੇ ਗੀਤ ‘SYL’ ਅਤੇ ਕੰਵਰ ਗਰੇਵਾਲ ਦੇ ‘ਰਿਹਾਈ’ ਗੀਤ ਨੂੰ ਬੈਨ ਕਰਨ ਦਾ ਵੀ ਵਿਰੋਧ ਕਰ ਰਿਹਾ ਹੈ । ਇਸ ਮਾਮਲੇ ਵਿੱਚ ਸੁਖਬੀਰ ਬਾਦਲ ਦਾ ਕਹਿਣਾ ਹੈ ਕਿ ਇਹ ਵਿਚਾਰਾਂ ਨੂੰ ਪ੍ਰਗਟ ਕਰਨ ਦੇ ਲੋਕਤੰਤਰੀ ਹੱਕ ਦਾ ਘਾਣ ਹੈ । ਇਸ ਦੇ ਵਿਰੋਧ ਵਿੱਚ ਅੱਜ ਯੂਥ ਅਕਾਲੀ ਦਲ ਪੰਜਾਬ ਭਰ ਵਿੱਚ ਟਰੈਕਟਰ ਮਾਰਚ ਕੱਢਿਆ ਜਾਵੇਗਾ।
ਇਸ ਸਬੰਧੀ ਸੁਖਬੀਰ ਬਾਦਲ ਵੱਲੋਂ ਇੱਕ ਟਵੀਟ ਵੀ ਕੀਤਾ ਗਿਆ। ਜਿਸ ਵਿੱਚ ਉਨ੍ਹਾਂ ਲਿਖਿਆ, “ਇਸ ਮਾਮਲੇ ‘ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਟਵੀਟ ਕਰ ਕਿਹਾ, “ਪੰਜਾਬ ਦੇ ਲੋਕ ਮਸਲਿਆਂ ਦੀ ਤਰਜਮਾਨੀ ਕਰਦੇ #SYL ਅਤੇ #Rihai ਵਰਗੇ ਗੀਤਾਂ ‘ਤੇ ਪਾਬੰਦੀ, ਸਾਡੇ ਵਿਚਾਰਾਂ ਦੇ ਪ੍ਰਗਟਾਵੇ ਦੇ ਲੋਕਤੰਤਰੀ ਹੱਕ ਦਾ ਘਾਣ ਹੈ। ਆਓ 15 ਜੁਲਾਈ ਨੂੰ ਪੰਜਾਬ ਦੇ ਜ਼ਿਲ੍ਹਾ ਹੈੱਡਕੁਆਰਟਰਾਂ ‘ਤੇ ਯੂਥ ਅਕਾਲੀ ਦਲ ਵੱਲੋਂ ਕੱਢੇ ਜਾ ਰਹੇ ਰੋਸ ਟ੍ਰੈਕਟਰ ਮਾਰਚ ਰਾਹੀਂ ਇਸ ਨਾਇਨਸਾਫ਼ੀ ਵਿਰੁੱਧ ਅਵਾਜ਼ ਬੁਲੰਦ ਕਰੀਏ।”
ਇਹ ਵੀ ਪੜ੍ਹੋ: ਪੰਜਾਬੀ ਗਾਇਕ ਦਲੇਰ ਮਹਿੰਦੀ ਗ੍ਰਿਫ਼ਤਾਰ, 19 ਸਾਲ ਪੁਰਾਣੇ ਕਬੂਰਤਬਾਜ਼ੀ ਮਾਮਲੇ ‘ਚ 2 ਸਾਲ ਦੀ ਸਜ਼ਾ
ਦੱਸ ਦੇਈਏ ਕਿ ਚੰਡੀਗੜ੍ਹ ‘ਤੇ ਪੰਜਾਬ ਦੇ ਹੱਕ ਦੇ ਮੁੱਦੇ ਨੂੰ ਲੈ ਕੇ ਵੀ ਅਕਾਲੀ ਦਲ ਵੱਲੋਂ ਜ਼ੋਰਦਾਰ ਵਿਰੋਧ ਕੀਤਾ ਜਾ ਰਿਹਾ ਹੈ । ਹਾਲ ਹੀ ਵਿੱਚ ਅਕਾਲੀ ਦਲ ਨੇ ਹਰਿਆਣਾ ਵਿਧਾਨ ਸਭਾ ਲਈ ਚੰਡੀਗੜ੍ਹ ਵਿੱਚ ਜ਼ਮੀਨ ਦੇਣ ਨੂੰ ਗਲਤ ਕਰਾਰ ਦਿੱਤਾ ਹੈ ।
ਵੀਡੀਓ ਲਈ ਕਲਿੱਕ ਕਰੋ -: