ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਅਕਾਲੀ ਦਲ ਦੇ ਇੱਕ ਵਫ਼ਦ ਨੇ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸਿੱਧੂ ਮੂਸੇਵਾਲਾ ਦੀ ਹੱਤਿਆ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ।
ਇਸ ਸਬੰਧ ਵਿਚ ਅਕਾਲੀ ਦਲ ਦੇ ਵਫਦ ਨੇ ਗਵਰਨਰ ਨੂੰ ਮੰਗ ਪੱਤਰ ਸੌਂਪਿਆ। ਗੱਲਬਾਤ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲਵ ਨੇ ਕਿਹਾ ਕਿ ਅਸੀਂ ਅੱਜ ਗਵਰਨਰ ਨੂੰ ਮਿਲ ਕੇ ਆਏ ਹਾਂ। ਬਹੁਤ ਸਾਰੇ ਮੁੱਦਿਆਂ ਨੂੰ ਉਨ੍ਹਾਂ ਦੇ ਧਿਆਨ ਵਿਚ ਲੈ ਕੇ ਆਏ ਹਾਂ। ਉਨ੍ਹਾਂ ਨੇ ਮੁੱਖ ਮੰਤਰੀ ਮਾਨ ਦੇ ਚੰਡੀਗੜ੍ਹ ਵਿਚ ਵਿਧਾਨ ਸਭਾ ਬਣਾਉਣ ਲਈ ਦਿੱਤੇ ਬਿਆਨ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਅਸੀਂ ਇਹ ਬਰਦਾਸ਼ਤ ਨਹੀਂ ਕਰਾਂਗੇ ਕਿ ਪੰਜਾਬ ਦੇ ਹਿੱਸੇ ਨੂੰ ਕਿਸੇ ਨੂੰ ਦਿੱਤਾ ਜਾਵੇ।
ਸ. ਬਾਦਲ ਨੇ ਕਿਹਾ ਕਿ ਅਸੀਂ ਉੁਨ੍ਹਾਂ ਨੂੰ ਇਹ ਵੀ ਅਪੀਲ ਕੀਤੀ ਕਿ ਮੂਸੇਵਾਲਾ ਕਤਲ ਕੇਸ ਦੀ ਸੀਬੀਆਈ ਜਾਂਚ ਕਰਵਾਈ ਜਾਵੇ ਤਾਂ ਹੀ ਉਸ ਨੂੰ ਤੇ ਉਸ ਦੇ ਪਰਿਵਾਰ ਨੂੰ ਇਨਸਾਫ ਮਿਲੇਗਾ। ਪੁਲਿਸ ਅਸਲੀ ਦੋਸ਼ੀਆਂ ਨੂੰ ਗ੍ਰਿਫਤਾਰ ਨਹੀਂ ਕਰ ਰਹੀ ਹੈ। ਹੁਣ ਤਕ ਜਿੰਨੇ ਵੀ ਦੋਸ਼ੀ ਗ੍ਰਿਫਤਾਰ ਕੀਤੇ ਗਏ ਹਨ ਉਹ ਦਿੱਲੀ ਪੁਲਿਸ ਨੇ ਹੀ ਕੀਤੇ ਹਨ। ਅਜਿਹੀ ਸਥਿਤੀ ਵਿੱਚ ਸੀਬੀਆਈ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਸਜ਼ਾ ਦਿੱਤੀ ਜਾ ਸਕੇ।
ਯੂਥ ਅਕਾਲੀ ਦਲ ਮੋਹਾਲੀ ਵੱਲੋਂ ਮੂਸੇਵਾਲਾ ਦੇ ਐਸ.ਵਾਈ.ਐਲ ਅਤੇ ਕੰਵਰ ਗਰੇਵਾਲ ਦੇ ਗੀਤਾਂ ਦੇ ਰਿਲੀਜ਼ ਹੋਣ ‘ਤੇ ਕੇਂਦਰ ਵਲੋਂ ਲਗਾਈ ਗਈ ਪਾਬੰਦੀ ਸਬੰਧੀ ਮੋਹਾਲੀ ਦੇ ਡੀਸੀ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ।
ਵੀਡੀਓ ਲਈ ਕਲਿੱਕ ਕਰੋ -: