ਮੰਕੀਪੌਕਸ ਨੇ ਭਾਰਤ ਵਿੱਚ ਵੀ ਦਸਤਕ ਦੇ ਦਿੱਤੀ ਹੈ । ਕੇਰਲਾ ਰਾਜ ਵਿੱਚ ਮੰਕੀਪੌਕਸ ਦਾ ਪਹਿਲਾ ਮਾਮਲਾ ਸਾਹਮਣੇ ਆਇਆ ਹੈ । ਸੂਬੇ ਦੀ ਸਿਹਤ ਮੰਤਰੀ ਵੀਨਾ ਜਾਰਜ ਨੇ ਇਸ ਦੀ ਪੁਸ਼ਟੀ ਕੀਤੀ ਹੈ । ਉਨ੍ਹਾਂ ਕਿਹਾ ਕਿ UAE ਤੋਂ ਕੇਰਲਾ ਤੋਂ ਪਰਤੇ ਸ਼ਖਸ ਵਿੱਚ ਮੰਕੀਪੌਕਸ ਦੇ ਲੱਛਣ ਦੇਖੇ ਗਏ ਹਨ । ਇਸ ਦੇ ਨਾਲ ਹੀ ਭਾਰਤ ਵਿੱਚ ਮੰਕੀਪੌਕਸ ਦਾ ਪਹਿਲਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਕੇਂਦਰ ਸਰਕਾਰ ਅਲਰਟ ਹੋ ਗਈ ਹੈ।

ਕੇਂਦਰੀ ਸਿਹਤ ਮੰਤਰਾਲੇ ਵੱਲੋਂ ਵੀ ਇਸ ‘ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। ਇਸ ਵਿਚਾਲੇ ਸਿਹਤ-ਪਰਿਵਾਰ ਭਲਾਈ ਮੰਤਰਾਲੇ ਨੇ ਮੰਕੀਪੌਕਸ ਨੂੰ ਲੈ ਕੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ । ਮੰਤਰਾਲੇ ਨੇ ਰਾਜ ਸਰਕਾਰਾਂ ਨੂੰ ਨਿਗਰਾਨੀ ਵਧਾਉਣ ਲਈ ਕਿਹਾ ਹੈ । ਸਿਹਤ ਮੰਤਰਾਲੇ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਵਿੱਚ ਦੱਸਿਆ ਗਿਆ ਹੈ ਕਿ ਸਾਨੂ ਇਸ ਤੋਂ ਬਚਾਅ ਲਈ ਕੀ-ਕੀ ਕਦਮ ਚੁੱਕਣੇ ਚਾਹੀਦੇ ਹਨ।
ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਦੇਸ਼ਾਂ ਤੋਂ ਆਉਣ ਵਾਲੇ ਲੋਕਾਂ ਨੂੰ ਬਿਮਾਰ ਲੋਕਾਂ ਦੇ ਨਜ਼ਦੀਕੀ ਸੰਪਰਕ ਤੋਂ ਬਚਣਾ ਚਾਹੀਦਾ ਹੈ। ਇਸ ਤੋਂ ਇਲਾਵਾ ਮਰੇ ਜਾਂ ਜਿਉਂਦੇ ਜੰਗਲੀ ਜਾਨਵਰਾਂ ਅਤੇ ਹੋਰ ਲੋਕਾਂ ਦੇ ਸੰਪਰਕ ਵਿੱਚ ਆਉਣ ਤੋਂ ਵੀ ਬਚਣਾ ਚਾਹੀਦਾ ਹੈ । ਅਫਰੀਕਾ ਤੋਂ ਜੰਗਲੀ ਜਾਨਵਰਾਂ ਤੋਂ ਬਣਾਏ ਗਏ ਉਤਪਾਦਾਂ (ਕ੍ਰੀਮ, ਲੋਸ਼ਨ, ਪਾਊਡਰ) ਦੀ ਵਰਤੋਂ ਕਰਨ ਤੋਂ ਬਚੋ। ਸ਼ਿਕਾਰ ਕਰ ਕੇ ਮੀਟ ਨੂੰ ਨਾ ਤਾਂ ਖਾਓ ਤੇ ਨਾ ਹੀ ਬਣਾਓ। ਬਿਮਾਰ ਵਿਅਕਤੀਆਂ ਵੱਲੋਂ ਵਰਤੇ ਗਏ ਕੱਪੜੇ, ਬੈੱਡ ਅਤੇ ਹੋਰ ਚੀਜ਼ਾਂ ਦੇ ਸੰਪਰਕ ਵਿੱਚ ਨਾ ਆਓ। ਜੇਕਰ ਕਿਸੇ ਵਿਅਕਤੀ ਨੂੰ ਬੁਖਾਰ ਹੈ ਤਾਂ ਉਸਨੂੰ ਨਜ਼ਦੀਕੀ ਸਿਹਤ ਕੇਂਦਰ ‘ਤੇ ਜਾਣਾ ਚਾਹੀਦਾ ਹੈ ਤੇ ਡਾਕਟਰ ਤੋਂ ਸਲਾਹ ਲੈਣੀ ਚਾਹੀਦੀ ਹੈ।

ਦੱਸ ਦੇਈਏ ਕਿ ਵੀਰਵਾਰ ਨੂੰ ਕੇਰਲਾ ਵਿੱਚ ਇੱਕ ਮੰਕੀਪੌਕਸ ਸੰਕਰਮਿਤ ਵਿਅਕਤੀ ਪਾਇਆ ਗਿਆ ਹੈ, ਜੋ ਵਿਦੇਸ਼ ਤੋਂ ਵਾਪਸ ਆਇਆ ਹੈ । ਸਿਹਤ ਮੰਤਰਾਲੇ ਦੇ ਅਨੁਸਾਰ ਮੰਕੀ ਪੌਕਸ ਇੱਕ ਵਾਇਰਲ ਜ਼ੂਨੋਟਿਕ ਬਿਮਾਰੀ ਹੈ, ਜਿਸ ਦੇ ਲੱਛਣ ਚੇਚਕ ਵਰਗੇ ਹੁੰਦੇ ਹਨ। ਮੰਕੀਪੌਕਸ ਵਾਇਰਸ ਮੁੱਖ ਤੌਰ ‘ਤੇ ਮੱਧ ਅਤੇ ਪੱਛਮੀ ਅਫਰੀਕਾ ਵਿੱਚ ਹੁੰਦਾ ਹੈ। 2003 ਵਿੱਚ ਪਹਿਲਾ ਮੰਕੀਪੌਕਸ ਦਾ ਪਹਿਲਾ ਮਾਮਲਾ ਸਾਹਮਣੇ ਆਇਆ ਸੀ।
ਵੀਡੀਓ ਲਈ ਕਲਿੱਕ ਕਰੋ -:

“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “























