ਬਠਿੰਡਾ ਵਿੱਚ ਬੀਤੀ ਰਾਤ ਸ਼ਰਾਰਤੀ ਅਨਸਰਾਂ ਨੇ ਸਥਾਨਕ ਨਗਰ ਕੌਂਸਲ ਅਤੇ ਮਾਰਕੀਟ ਕਮੇਟੀ ਦਫ਼ਤਰਾਂ ਦੇ ਵਿਚਕਾਰ ਸਥਿਤ ਪਬਲਿਕ ਪਾਰਕ ਵਿੱਚ ਸਥਿਤ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬੁੱਤ ਦੀ ਭੰਨਤੋੜ ਕੀਤੀ ਅਤੇ ਉਸ ਦਾ ਸਿਰ ਆਪਣੇ ਨਾਲ ਲੈ ਗਏ।
ਇਸ ਘਟਨਾ ਨੂੰ ਲੈ ਕੇ ਸ਼ਹਿਰ ਵਾਸੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਘਟਨਾ ਦਾ ਪਤਾ ਲੱਗਦਿਆਂ ਹੀ ਪਾਰਕ ਵਿੱਚ ਸੈਂਕੜੇ ਲੋਕ ਇਕੱਠੇ ਹੋ ਗਏ ਅਤੇ ਲੋਕਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ। ਸੂਚਨਾ ਤੋਂ ਬਾਅਦ ਥਾਣਾ ਸਦਰ ਦੇ ਮੁਖੀ ਹਰਜੋਤ ਸਿੰਘ ਮਾਨ ਪੁਲਿਸ ਪਾਰਟੀ ਸਮੇਤ ਪਾਰਕ ‘ਚ ਪਹੁੰਚੇ ਅਤੇ ਘਟਨਾ ਦੀ ਜਾਂਚ ਕੀਤੀ।
ਇਸ ਦੌਰਾਨ ਲੋਕਾਂ ਨੇ ਥਾਣਾ ਸਦਰ ਨੂੰ ਦੱਸਿਆ ਕਿ ਪਾਰਕ ਨੂੰ ਸੰਭਾਲਣ ਲਈ ਕੋਈ ਮਾਲੀ ਨਾ ਹੋਣ ਅਤੇ ਪਾਰਕ ਦੀਆਂ ਲਾਈਟਾਂ ਖਰਾਬ ਹੋਣ ਕਾਰਨ ਇਹ ਘਟਨਾ ਵਾਪਰੀ ਹੈ। ਜਦਕਿ ਨਗਰ ਕੌਾਸਲ ਦੇ ਅਧਿਕਾਰੀਆਂ ਨੂੰ ਲੋਕਾਂ ਵਲੋਂ ਕਈ ਵਾਰ ਬਾਗਬਾਨੀ ਰੱਖਣ ਅਤੇ ਲਾਈਟਾਂ ਠੀਕ ਕਰਵਾਉਣ ਲਈ ਕਿਹਾ ਜਾ ਚੁੱਕਾ ਹੈ |
ਇਸ ਮਾਮਲੇ ਸਬੰਧੀ ਸ਼ਹਿਰੀ ਕਾਂਗਰਸ ਦੇ ਪ੍ਰਧਾਨ ਅਸ਼ੋਕ ਕੁਮਾਰ ਸਿੰਗਲਾ ਨੇ ਕਿਹਾ ਉਨ੍ਹਾਂ ਪ੍ਰਸ਼ਾਸਨ ਤੇ ਸਰਕਾਰ ਤੋਂ ਮੰਗ ਕੀਤੀ ਕਿ ਇਸ ਘਟਨਾ ਲਈ ਜ਼ਿੰਮੇਵਾਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇ। ਥਾਣਾ ਮੁਖੀ ਨੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦਾ ਭਰੋਸਾ ਦਿੱਤਾ ਅਤੇ ਦੋਸ਼ੀਆਂ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ। ਪੁਲਿਸ ਵੱਲੋਂ ਦੋਸ਼ੀਆਂ ਦੀ ਪਛਾਣ ਕਰਨ ਲਈ ਸ਼ਹਿਰ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : PM ਵਿਕਰਮਸਿੰਘੇ ਬਣੇ ਸ਼੍ਰੀਲੰਕਾ ਦੇ ਅੰਤਰਿਮ ਰਾਸ਼ਟਰਪਤੀ, ਚੁੱਕੀ ਅਹੁਦੇ ਦੀ ਸਹੁੰ
ਪਿਛਲੇ ਦਿਨੀਂ ਕੈਨੇਡਾ ਦੇ ਓਨਟਾਰੀਓ ਦੇ ਰਿਚਮੰਡ ਹਿੱਲ ਵਿੱਚ ਸਥਾਪਿਤ ਮਹਾਤਮਾ ਗਾਂਧੀ ਦੀ ਮੂਰਤੀ ਨੂੰ ਨੁਕਸਾਨ ਪਹੁੰਚਾਇਆ ਗਿਆ ਸੀ। ਇਸ ਦੇ ਨਾਲ ਹੀ ਭਾਰਤ ਨੇ ਬੁੱਧਵਾਰ ਨੂੰ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਕੈਨੇਡੀਅਨ ਪੁਲਿਸ ਨੇ ਇਸ ਘਟਨਾ ਨੂੰ ਨਫ਼ਰਤੀ ਹਿੰਸਾ ਮੰਨਦੇ ਹੋਏ ਜਾਂਚ ਸ਼ੁਰੂ ਕਰ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -: