ਨਵੀਂ ਦਿੱਲੀ: ਸੁਪਰੀਮ ਕੋਰਟ ਦੇ ਬੈਂਚ ਨੇ ਅੱਜ ਆਮ ਦਿਨ ਨਾਲੋਂ 1 ਘੰਟਾ ਪਹਿਲਾਂ ਕੰਮ ਸ਼ੁਰੂ ਕਰ ਦਿੱਤਾ। ਬੈਂਚ ਦੇ ਮੈਂਬਰ ਜਸਟਿਸ ਯੂਯੂ ਲਲਿਤ ਨੇ ਕਿਹਾ ਕਿ ਜੇਕਰ ਸਾਡੇ ਬੱਚੇ ਸਵੇਰੇ 7 ਵਜੇ ਸਕੂਲ ਜਾ ਸਕਦੇ ਹਨ ਤਾਂ ਜੱਜ ਅਤੇ ਵਕੀਲ ਸਵੇਰੇ 9 ਵਜੇ ਆਪਣਾ ਕੰਮ ਕਿਉਂ ਨਹੀਂ ਸ਼ੁਰੂ ਕਰ ਸਕਦੇ। ਜਸਟਿਸ ਯੂ ਯੂ ਲਲਿਤ, ਜਸਟਿਸ ਐਸ. ਰਵਿੰਦਰ ਭੱਟ ਅਤੇ ਜਸਟਿਸ ਸੁਧਾਂਸ਼ੂ ਧੂਲੀਆ ਦੇ ਬੈਂਚ ਨੇ ਸਵੇਰੇ 9:30 ਵਜੇ ਕੇਸਾਂ ਦੀ ਸੁਣਵਾਈ ਸ਼ੁਰੂ ਕੀਤੀ, ਜਦੋਂ ਕਿ ਸੁਪਰੀਮ ਕੋਰਟ ਵਿੱਚ ਸੁਣਵਾਈ ਆਮ ਤੌਰ ‘ਤੇ ਸਵੇਰੇ 10:30 ਵਜੇ ਸ਼ੁਰੂ ਹੁੰਦੀ ਹੈ।
ਜਸਟਿਸ ਯੂ ਯੂ ਲਲਿਤ ਦਾ ਨਾਂ ਭਾਰਤ ਦੇ ਅਗਲੇ ਚੀਫ਼ ਜਸਟਿਸ ਬਣਨ ਦੀ ਦੌੜ ਵਿਚ ਸਭ ਤੋਂ ਅੱਗੇ ਹੈ। ਉਨ੍ਹਾਂ ਕਿਹਾ ਕਿ ਮੈਂ ਇਹ ਜ਼ਰੂਰ ਕਹਾਂਗਾ ਕਿ ਅਦਾਲਤਾਂ ਦਾ ਕੰਮ ਸ਼ੁਰੂ ਕਰਨ ਦਾ ਢੁਕਵਾਂ ਸਮਾਂ ਸਵੇਰੇ 9:30 ਵਜੇ ਹੈ ਅਤੇ ਜੱਜਾਂ ਨੂੰ ਅਗਲੇ ਦਿਨ ਦੀ ਕੇਸ ਫਾਈਲ ਪੜ੍ਹਨ ਲਈ ਸ਼ਾਮ ਨੂੰ ਹੋਰ ਸਮਾਂ ਮਿਲੇਗਾ।
ਉਨ੍ਹਾਂ ਕਿਹਾ ਕਿ ਅਦਾਲਤਾਂ ਸਵੇਰੇ 9 ਵਜੇ ਕੰਮ ਕਰਨਾ ਸ਼ੁਰੂ ਕਰ ਸਕਦੀਆਂ ਹਨ ਅਤੇ ਦੁਪਹਿਰ 2 ਵਜੇ ਤੱਕ ਇੱਕ ਘੰਟੇ ਦੇ ਬ੍ਰੇਕ ਦੇ ਨਾਲ 11:30 ਵਜੇ ਦਿਨ ਦੀ ਸਮਾਪਤੀ ਕਰ ਸਕਦੀਆਂ ਹਨ। ਅਜਿਹਾ ਕਰਨ ਨਾਲ ਜੱਜਾਂ ਨੂੰ ਸ਼ਾਮ ਨੂੰ ਜ਼ਿਆਦਾ ਕੰਮ ਕਰਨ ਦਾ ਸਮਾਂ ਮਿਲੇਗਾ। ਉਨ੍ਹਾਂ ਕਿਹਾ ਕਿ ਇਹ ਪ੍ਰਣਾਲੀ ਉਦੋਂ ਹੀ ਕੰਮ ਕਰ ਸਕਦੀ ਹੈ ਜਦੋਂ ਸਿਰਫ਼ ਨਵੇਂ ਅਤੇ ਅਜਿਹੇ ਕੇਸਾਂ ਦੀ ਸੁਣਵਾਈ ਹੋਣੀ ਹੈ, ਜਿਨ੍ਹਾਂ ਦੀ ਲੰਮੀ ਸੁਣਵਾਈ ਦੀ ਲੋੜ ਨਹੀਂ ਹੈ। ਸੁਪਰੀਮ ਕੋਰਟ ਦੇ ਜੱਜ ਹਫ਼ਤੇ ਦੇ ਕੰਮਕਾਜੀ ਦਿਨਾਂ ਵਿੱਚ ਸਵੇਰੇ 10:30 ਵਜੇ ਤੋਂ ਸ਼ਾਮ 4 ਵਜੇ ਤੱਕ ਕੇਸਾਂ ਦੀ ਸੁਣਵਾਈ ਕਰਦੇ ਹਨ।
ਇਹ ਵੀ ਪੜ੍ਹੋ : ਦਿੱਲੀ ‘ਚ ਗੋਦਾਮ ਦੀ 25 ਫੁੱਟ ਉੱਚੀ ਕੰਧ ਡਿਗਣ ਨਾਲ 5 ਲੋਕਾਂ ਦੀ ਹੋਈ ਮੌਤ, CM ਕੇਜਰੀਵਾਲ ਨੇ ਪ੍ਰਗਟਾਇਆ ਦੁੱਖ
ਜ਼ਿਕਰਯੋਗ ਹੈ ਕਿ ਚੀਫ਼ ਜਸਟਿਸ ਐਨਵੀ ਰਮਨ 26 ਅਗਸਤ ਨੂੰ ਸੇਵਾਮੁਕਤ ਹੋਣ ਵਾਲੇ ਹਨ। ਜਸਟਿਸ ਯੂਯੂ ਲਲਿਤ ਸੀਨੀਆਰਤਾ ਦੇ ਆਧਾਰ ‘ਤੇ ਉਨ੍ਹਾਂ ਤੋਂ ਬਾਅਦ ਦੇਸ਼ ਦੇ ਚੀਫ਼ ਜਸਟਿਸ ਦਾ ਅਹੁਦਾ ਸੰਭਾਲਣਗੇ। ਉਹ ਇਸ ਸਾਲ 8 ਨਵੰਬਰ ਤੱਕ ਇਸ ਅਹੁਦੇ ‘ਤੇ ਬਣੇ ਰਹਿਣਗੇ।
ਵੀਡੀਓ ਲਈ ਕਲਿੱਕ ਕਰੋ -: