ਦਿੱਲੀ ਵਿੱਚ ਇੱਕ 33 ਸਾਲਾ ਔਰਤ ਨੇ ਜ਼ਬਰਦਸਤੀ ਗਰਭਪਾਤ ਕਰਵਾਏ ਜਾਣ ਤੋਂ ਤੰਗ ਆ ਕੇ ਖੁਦਕੁਸ਼ੀ ਕਰ ਲਈ। ਉਸਨੇ ਸੁਸਾਈਡ ਨੋਟ ਵਿੱਚ ਲਿਖਿਆ ਕਿ ਉਸਦੇ ਲਿਵ ਇਨ ਪਾਰਟਨਰ ਨੇ ਉਸਨੂੰ ਅੱਠ ਸਾਲਾਂ ਵਿੱਚ 14 ਵਾਰ ਗਰਭਪਾਤ ਕਰਵਾਉਣ ਲਈ ਮਜਬੂਰ ਕੀਤਾ। ਇਹ ਘਟਨਾ ਦੱਖਣੀ-ਪੂਰਬੀ ਦਿੱਲੀ ਦੇ ਜੈਤਪੁਰ ਇਲਾਕੇ ‘ਚ 5 ਜੁਲਾਈ ਨੂੰ ਵਾਪਰੀ ਸੀ। ਪੁਲਿਸ ਨੇ ਦੋਸ਼ੀ ਖਿਲਾਫ ਖੁਦਕੁਸ਼ੀ ਲਈ ਉਕਸਾਉਣ ਦਾ ਮਾਮਲਾ ਦਰਜ ਕਰ ਲਿਆ ਹੈ।
ਡੀਸੀਪੀ ਈਸ਼ਾ ਪਾਂਡੇ ਨੇ ਦੱਸਿਆ ਕਿ 5 ਜੁਲਾਈ ਨੂੰ ਜੈਤਪੁਰ ਵਿੱਚ ਇੱਕ ਔਰਤ ਵੱਲੋਂ ਖ਼ੁਦਕੁਸ਼ੀ ਸਬੰਧੀ ਪੀਸੀਆਰ ਕਾਲ ਆਈ ਸੀ। ਪੁਲਸ ਦੀ ਟੀਮ ਮੌਕੇ ‘ਤੇ ਪਹੁੰਚੀ, ਜਿੱਥੇ ਇਕ ਔਰਤ ਦੀ ਲਾਸ਼ ਕਮਰੇ ‘ਚ ਛੱਤ ਵਾਲੇ ਪੱਖੇ ਨਾਲ ਲਟਕਦੀ ਮਿਲੀ। ਉਸ ਨੂੰ ਤੁਰੰਤ ਏਮਜ਼ ਲਿਜਾਇਆ ਗਿਆ, ਜਿੱਥੇ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਔਰਤ ਕੋਲੋਂ ਇੱਕ ਸੁਸਾਈਡ ਨੋਟ ਵੀ ਮਿਲਿਆ ਹੈ। ਇਸ ਵਿੱਚ ਔਰਤ ਨੇ ਇਹ ਵੀ ਲਿਖਿਆ ਹੈ ਕਿ ਉਹ ਇੱਕ ਅਜਿਹੇ ਵਿਅਕਤੀ ਨਾਲ ਲਿਵ-ਇਨ ਰਿਲੇਸ਼ਨਸ਼ਿਪ ਵਿੱਚ ਸੀ, ਜਿਸ ਨੇ ਵਿਆਹ ਦੇ ਬਹਾਨੇ ਉਸ ਨਾਲ ਸਰੀਰਕ ਸਬੰਧ ਬਣਾਏ। ਬਾਅਦ ਵਿਚ ਉਸ ਨੇ ਵਿਆਹ ਕਰਨ ਤੋਂ ਇਨਕਾਰ ਕਰ ਦਿੱਤਾ, ਇਸ ਲਈ ਉਸ ਕੋਲ ਖੁਦਕੁਸ਼ੀ ਕਰਨ ਤੋਂ ਇਲਾਵਾ ਕੋਈ ਚਾਰਾ ਨਹੀਂ ਬਚਿਆ।
ਪੁਲਿਸ ਵੱਲੋਂ ਫਾਂਸੀ ਲਈ ਵਰਤਿਆ ਜਾਣ ਵਾਲਾ ਸਟੂਲ ਅਤੇ ਮ੍ਰਿਤਕ ਦਾ ਮੋਬਾਈਲ ਫੋਨ ਜ਼ਬਤ ਕਰ ਲਿਆ ਗਿਆ ਹੈ। ਮੁੱਢਲੀ ਜਾਂਚ ਤੋਂ ਬਾਅਦ ਪਤਾ ਲੱਗਾ ਹੈ ਕਿ ਔਰਤ ਪਿਛਲੇ 7-8 ਸਾਲਾਂ ਤੋਂ ਆਪਣੇ ਪਤੀ ਤੋਂ ਵੱਖ ਰਹਿ ਰਹੀ ਸੀ। ਪੁਲਿਸ ਨੇ ਬਿਹਾਰ ਦੇ ਮੁਜ਼ੱਫਰਪੁਰ ‘ਚ ਰਹਿਣ ਵਾਲੇ ਉਸ ਦੇ ਮਾਤਾ-ਪਿਤਾ ਨੂੰ ਸੂਚਿਤ ਕੀਤਾ ਅਤੇ ਪੋਸਟਮਾਰਟਮ ਤੋਂ ਬਾਅਦ ਲਾਸ਼ ਉਨ੍ਹਾਂ ਨੂੰ ਸੌਂਪ ਦਿੱਤੀ।
ਵੀਡੀਓ ਲਈ ਕਲਿੱਕ ਕਰੋ -:
“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “
ਡੀਸੀਪੀ ਨੇ ਦੱਸਿਆ ਕਿ ਮੁਲਜ਼ਮ ਨੋਇਡਾ ਵਿੱਚ ਇੱਕ ਸਾਫਟਵੇਅਰ ਫਰਮ ਵਿੱਚ ਕੰਮ ਕਰਦਾ ਹੈ। ਉਸ ਦੇ ਖਿਲਾਫ ਧਾਰਾ 306 (ਖੁਦਕੁਸ਼ੀ ਲਈ ਉਕਸਾਉਣਾ), 376 (ਬਲਾਤਕਾਰ) ਅਤੇ 313 (ਮਹਿਲਾ ਦੀ ਸਹਿਮਤੀ ਤੋਂ ਬਿਨਾਂ ਗਰਭਪਾਤ) ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਉਸ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।