ਅਕਸਰ ਹੀ ਵਿਵਾਦਾਂ ‘ਚ ਘਿਰੀ ਰਹਿਣ ਵਾਲੀ ਫਰੀਦਕੋਟ ਦੀ ਮਾਡਰਨ ਜੇਲ੍ਹ ਅੰਦਰ ਬੰਦ ਕੈਦੀਆਂ ਤੋਂ ਮੋਬਾਇਲ ਫੋਨ ਮਿਲਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ।ਇੱਕ ਵਾਰ ਫਿਰ ਜੇਲ੍ਹ ਦੀਆਂ ਵੱਖ ਵੱਖ ਬੈਰਕਾਂ ਦੀ ਤਲਾਸ਼ੀ ਦੌਰਾਨ ਚਾਰ ਹਵਾਲਾਤੀਆਂ ਤੋਂ ਚਾਰ ਮੋਬਾਇਲ ਫੋਨ ਬਰਾਮਦ ਕੀਤੇ ਗਏ ਹਨ ਜਿਸ ਨੂੰ ਲੈ ਕੇ ਜੇਲ ਪ੍ਰਸ਼ਾਸਨ ਦੀ ਸ਼ਿਕਾਇਤ ਤੋਂ ਬਾਅਦ ਚਾਰ ਹਵਾਲਾਤੀਆ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।
ਇਸ ਸਬੰਧੀ ਥਾਣਾ ਮੁਖੀ ਸੰਦੀਪ ਸਿੰਘ ਨੇ ਦੱਸਿਆ ਕਿ ਜੇਲ੍ਹ ਪ੍ਰਸ਼ਾਸਨ ਵੱਲੋਂ ਮਿਲੇ ਸ਼ਿਕਾਇਤ ਪੱਤਰ ਅਨੁਸਾਰ ਤਲਾਸ਼ੀ ਦੌਰਾਨ ਵੱਖ ਵੱਖ ਬੈਰਕਾਂ ‘ਚ ਬੰਦ ਕੈਦੀਆਂ ਤੋਂ ਚਾਰ ਮੋਬਾਇਲ ਫੋਨ ਬਰਾਮਦ ਕੀਤੇ ਗਏ ਹਨ ਜਿਸ ਤੋਂ ਬਾਅਦ ਚਾਰ ਹਵਾਲਾਤੀਆ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਜਿਨ੍ਹਾਂ ਨੂੰ ਜਲਦ ਪ੍ਰੋਡਕਸ਼ਨ ਵਰੰਟ ‘ਤੇ ਲੈ ਕੇ ਪੁੱਛਗਿੱਛ ਕੀਤੀ ਜਾਵੇਗੀ ਕਿ ਜੇਲ੍ਹ ਅੰਦਰ ਉਨ੍ਹਾਂ ਕੋਲ ਮੋਬਾਇਲ ਫੋਨ ਕਿਸ ਤਰੀਕੇ ਨਾਲ ਪੁੱਜ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -: