ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸ. ਨਿਰਮਲ ਸਿੰਘ ਕਾਹਲੋਂ ਆਪਣੇ ਸੁਆਸਾਂ ਨੂੰ ਪੂਰਾ ਕਰਦੇ ਹੋਏ ਅਲਵਿਦਾ ਆਖ ਗਏ। ਕਾਹਲੋਂ ਦੋ ਵਾਰ ਕੈਬਨਿਟ ਮੰਤਰੀ ਤੇ ਇਕ ਵਾਰ ਸਪੀਕਰ ਪੰਜਾਬ ਰਹੇ ਹਨ।
ਪਿਛਲੇ ਕੁਝ ਦਿਨਾਂ ਤੋਂ ਉਹ ਬੀਮਾਰ ਚੱਲ ਰਹੇ ਸਨ ਅਤੇ ਐਸਕਾਰਟ ਹਸਪਤਾਲ ਵਿੱਚ ਦਾਖ਼ਲ ਸਨ। ਪ੍ਰਮਾਤਮਾ ਉਨ੍ਹਾਂ ਦੀ ਆਤਮਾ ਨੂੰ ਚਰਨਾਂ ਵਿਚ ਨਿਵਾਸ ਬਖਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।
ਨਿਰਮਲ ਸਿੰਘ ਕਾਹਲੋਂ 85 ਸਾਲ ਦੇ ਸਨ। ਉਹ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦੇ ਕਾਫੀ ਨੇੜੇ ਸਨ। 1997 ਤੋਂ 2002 ਵਿਚ ਜਿੱਤ ਦੇ ਬਾਅਦ ਅਕਾਲੀ ਦਲ ਨੇ ਉਨ੍ਹਾਂ ਨੂੰ ਪੇਂਡੂ ਤੇ ਵਿਕਾਸ ਪੰਚਾਇਤ ਮੰਤਰੀ ਬਣਾਇਆ ਸੀ। 2007 ਵਿਚ ਸੱਤਾ ਵਿਚ ਆਉਣ ਦੇ ਬਾਅਦ ਅਕਾਲੀ ਦਲ ਨੇ ਉਨ੍ਹਾਂ ਨੂੰ ਪੰਜਾਬ ਵਿਧਾਨ ਸਭਾ ਦਾ ਸਪੀਕਰ ਚੁਣਿਆ ਸੀ। ਹੁਣ ਉਨ੍ਹਾਂ ਦੇ ਬੇਟੇ ਰਵੀਕਰਨ ਸਿੰਘ ਕਾਹਲੋਂ ਸਿਆਸਤ ਵਿਚ ਹਨ। 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਉਨ੍ਹਾਂ ਦੇ ਬੇਟੇ ਰਵੀਕਰਨ ਸਿੰਘ ਕਾਹਲੋਂ ਨੇ ਡੇਰਾ ਬਾਬਾ ਨਾਨਕ ਤੋਂ ਕਾਂਗਰਸ ਦੇ ਸਾਬਕਾ ਡਿਪਟੀ ਸੀਐੱਮ ਸੁਖਜਿੰਦਰ ਸਿੰਘ ਰੰਧਾਵਾਂ ਦੇ ਸਾਹਮਣੇ ਚੋਣ ਲੜੀ ਸੀ।
ਵੀਡੀਓ ਲਈ ਕਲਿੱਕ ਕਰੋ -:
“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “
ਕਾਹਲੋਂ ਦੇ ਦੇਹਾਂਤ ਬਾਰੇ ਜਾਣਕਾਰੀ ਉਨ੍ਹਾਂ ਦੇ ਬੇਟੇ ਰਵੀਕਰਨ ਸਿੰਘ ਪੋਸਟ ਸ਼ੇਅਰ ਕਰ ਕੇ ਦਿੱਤੀ ਹੈ। ਰਵੀਕਰਨ ਸਿੰਘ ਕਾਹਲੋਂ ਨੇ ਦੱਸਿਆ ਕਿ ਨਿਰਮਲ ਸਿੰਘ ਕਾਹਲੋਂ ਦਾ ਸਸਕਾਰ ਐਤਵਾਰ 17 ਜੁਲਾਈ ਨੂੰ 11.30 ਵਜੇ ਜੱਦੀ ਪਿੰਡ ਦਾਦੂਜੋਧ ਵਿਖੇ ਕੀਤਾ ਜਾਵੇਗਾ।
ਹਲਕਾ ਫਤਿਹਗੜ੍ਹ ਚੂੜੀਆਂ ਦੇ ਘਾਗ ਆਗੂ ਨਿਰਮਲ ਸਿੰਘ ਕਾਹਲੋਂ ਦੇ ਦੇਹਾਂਤ ‘ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ,ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਮੇਤ ਵੱਖ-ਵੱਖ ਆਗੂਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।