ਜੇਲ੍ਹ ਤੋਂ ਪੈਰੋਲ ‘ਤੇ ਆਏ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੇ ਫਰਜ਼ੀ ਕਹੇ ਜਾਣ ‘ਤੇ ਸਫਾਈ ਦਿੱਤੀ ਹੈ। ਉਨ੍ਹਾਂ ਨੇ ਸਤਿਸੰਗ ਦੌਰਾਨ ਤੰਜ ਭਰੇ ਲਹਿਜ਼ੇ ਵਿਚ ਕਿਹਾ ਕਿ ਮੈਂ ਪਤਲਾ ਕੀ ਹੋਇਆ, ਲੋਕਾਂ ਨੇ ਨਕਲੀ ਕਹਿਣਾ ਸ਼ੁਰੂ ਕਰ ਦਿੱਤਾ। ਦਰਅਸਲ ਚੰਡੀਗੜ੍ਹ, ਅੰਬਾਲਾ ਤੇ ਪੰਚਕੂਲਾ ਦੇ ਕੁਝ ਸ਼ਰਧਾਲੂਆਂ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ ਜਿਸ ਵਿਚ ਉਨ੍ਹਾਂ ਨੇ ਕਿਹਾ ਸੀ ਕਿ ਜੇਲ੍ਹ ਤੋਂ ਪੈਰੋਲ ‘ਤੇ ਆਏ ਰਾਮ ਰਹੀਮ ਨਕਲੀ ਹੈ। ਅਸਲੀ ਦਾ ਕਿਡਨੈਪ ਹੋ ਚੁੱਕਾ ਹੈ।ਹਾਲਾਂਕਿ ਹਾਈਕੋਰਟ ਨੇ ਇਸ ਨੂੰ ਖਾਰਜ ਕਰ ਦਿੱਤਾ ਸੀ।
ਡੇਰਾ ਮੁਖੀ ਨੇ ਕਿਹਾ ਕਿ ਮੈਂ ਭਾਰਤ ਵਿਚ ਰਹਿੰਦਾ ਹਾਂ ਤੇ ਕਾਨੂੰਨ ਨੂੰ ਮੰਨਣ ਵਾਲਾ ਹਾਂ। ਜੋ ਕਰੋੜਾਂ ਅਰਬਾਂ ਸੰਗਤ ਜੁੜੀ ਹੈ, ਉਨ੍ਹਾਂ ਨੂੰ ਪਤਾ ਹੈ ਕਿ ਉਨ੍ਹਾਂ ਦਾ ਗੁਰੂ ਉਹੀ ਹੈ ਜਾਂ ਕੋਈ ਹੋਰ। ਰਾਮ ਰਹੀਮ ਨੇ ਕਿਹਾ ਕਿ ਜਦੋਂ ਅਦਾਲਤ ਨੇ ਹੀ ਇਸ ਬਾਰੇ ਸਾਰਾ ਕੁਝ ਕਹਿ ਦਿੱਤਾ ਤਾਂ ਸਾਨੂੰ ਕੁਝ ਕਹਿਣ ਦੀ ਲੋੜ ਨਹੀਂ ਹੈ।
ਪਟੀਸ਼ਨ ਦਾਇਰ ਕਰਨ ਵਾਲਿਆਂ ਨੇ ਕਿਹਾ ਸੀ ਕਿ ਜੇਲ੍ਹ ਤੋਂ ਬਾਹਰ ਆਏ ਡੇਰਾ ਮੁਖੀ ਵਿਚ ਕਾਫੀ ਬਦਲਾਅ ਦੇਖੇ ਹਨ। ਡੇਰਾ ਮੁਖੀ ਦਾ ਕੱਦ ਇੱਕ ਇੰਚ ਵਧ ਗਿਆ ਹੈ। ਉਂਗਲੀਆਂ ਦੀ ਲੰਬਾਈ ਤੇ ਪੈਰਾਂ ਦਾ ਸਾਈਜ਼ ਵਧ ਗਿਆ ਹੈ। ਵੀਡੀਓ ਵਿਚ ਦਿਖ ਰਿਹਾ ਹੈ ਕਿ ਉਸ ਦੇ ਚਿਹਰੇ ਤੇ ਹੱਥਾਂ ਵਿਚ ਮਾਸਕਿੰਗ ਸੀ, ਜੋ ਬਦਲ ਗਈ। ਕੁਝ ਦਿਨ ਪਹਿਲਾਂ ਉਨ੍ਹਾਂ ਦੇ ਕੁਝ ਪੁਰਾਣੇ ਦੋਸਤ ਮਿਲੇ ਸੀ ਜਿਨ੍ਹਾਂ ਨੂੰ ਉਹ ਪਛਾਣ ਨਹੀਂ ਸੀ ਜਿਸ ਤੋਂ ਸਪੱਸ਼ਟ ਹੈ ਕਿ ਉੁਹ ਨਕਲੀ ਡੇਰਾ ਮੁਖੀ ਹਨ।
ਇਹ ਵੀ ਪੜ੍ਹੋ : ਗੋਲਡੀ ਬਰਾੜ ਦੀ ਫੋਟੋ ਲਗਾ ਬੈਂਕ ਖਾਤਾ ਖੁੱਲ੍ਹਵਾਉਣ ਦੀ ਕੋਸ਼ਿਸ਼ ਦਾ ਮਾਮਲਾ ਪੁਲਿਸ ਨੇ ਸੁਲਝਾਇਆ, ਦੋ ਗ੍ਰਿਫਤਾਰ
ਹਾਈਕੋਰਟ ਨੇ ਇਸ ਮਾਮਲੇ ਵਿਚ ਡੇਰਾ ਸ਼ਰਧਾਲੂਆਂ ਨੂੰ ਫਟਕਾਰ ਲਗਾਈ। ਹਾਈਕੋਰਟ ਨੇ ਕਿਹਾ ਕਿ ਇਹ ਕਿਸੇ ਫਿਲਮ ਵਿਚ ਹੀ ਸੰਭਵ ਹੈ। ਪਟੀਸ਼ਨ ਦਾਇਰ ਕਰਨ ਵਾਲਿਆਂ ਨੇ ਕੋਵਿਡ ਸਮੇਂ ਕੋਈ ਫਿਲਮ ਦੇਖੀ ਹੈ। ਹਾਈਕੋਰਟ ਨੇ ਕਿਹਾ ਕਿ ਇਹ ਕੋਈ ਫਿਲਮ ਨਹੀਂ ਚੱਲ ਰਹੀ। ਹਾਈਕੋਰਟ ਅਜਿਹੇ ਕੇਸਾਂ ਦੀ ਸੁਣਵਾਈ ਲਈ ਨਹੀਂ ਹੈ। ਪਟੀਸ਼ਨ ਦਾਖਲ ਕਰਦੇ ਸਮੇਂ ਦਿਮਾਗ ਦਾ ਇਸਤੇਮਾਲ ਕਰਨਾ ਚਾਹੀਦਾ। 2 ਸਾਲ ਪਹਿਲਾਂ ਵੀ ਸੈਸ਼ਨ ਜੱਜ ਜ਼ਰੀਏ ਰਾਮ ਰਹੀਮ ਦੀ ਜਾਂਚ ਕਰਾਈ ਗਈ ਸੀ ਤੇ ਦੋਸ਼ ਝੂਠੇ ਨਿਕਲੇ ਸਨ।
ਵੀਡੀਓ ਲਈ ਕਲਿੱਕ ਕਰੋ -: