ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੀਤੇ ਦਿਨ ਪੀ.ਐੱਮ. ਮੋਦੀ ‘ਤੇ ਹਮਲਾਵਰ ਹੁੰਦੇ ਹੋਇਆ ਕਿਹਾ ਕਿ ਉਹ ਭਾਰਤ ਨੂੰ ਦੁਨੀਆ ਦਾ ਨੰਬਰ ਵਨ ਦੇਸ਼ ਬਣਾਉਣ ਦੀ ਨੀਂਹ ਰਖਣ ਦੀ ਕੋਸ਼ਿਸ਼ ਕਰ ਰਹੇ ਹਨ, ਮੁਫ਼ਤ ਰਿਓੜੀਆਂ ਨਹੀਂ ਵੰਡ ਰਹੇ। ਅੱਜ ਫਿਰ ਉਨ੍ਹਾਂ ਦਾ ਵੱਡਾ ਬਿਆਨ ਸਾਹਮਣੇ ਆਇਆ। ਕੇਜਰੀਵਾਲ ਨੇ ਐਤਵਾਰ ਨੂੰ ਕਿਹਾ ਕਿਜੇ ਭ੍ਰਿਸ਼ਟਾਚਾਰ ਖਤਮ ਕਰ ਦਿੱਤਾ ਜਾਵੇ ਤਾਂ ਸਾਨੂੰ ਟੈਕਸ ਵਧਾਉਣ ਦੀ ਨਹੀਂ, ਟੈਕਸ ਘੱਟ ਕਰਨ ਦੀ ਲੋੜ ਪਏਗੀ।
ਉਨ੍ਹਾਂ ਕਿਹਾ ਕਿ ਜੇ ਭ੍ਰਿਸ਼ਟਾਚਾਰ ਖ਼ਤਮ ਹੋ ਜਾਏ ਤਾਂ ਅਸੀਂ ਸਾਰੇ ਬੱਚਿਆਂ ਨੂੰ ਚੰਗੀ ਤੇ ਮੁਫਤ ਸਿੱਖਿਆ ਤੇ ਸਾਰੇ ਦੇਸ਼ਵਾਸੀਆਂ ਨੂੰ ਚੰਗਾ ਤੇ ਮੁਫਤ ਇਲਾਜ ਦੇ ਸਕਾਂਗੇ। ਤਾਂ ਹੀ ਦੇਸ਼ ਅੱਗੇ ਵਧੇਗਾ।
ਅਰਵਿੰਦ ਕੇਜਰੀਵਾਲ ਨੇ ਇਸ ਤੋਂ ਪਹਿਲਾਂ ਸ਼ਨੀਵਾਰ ਸ਼ਾਮ ਨੂੰ ਆਨਲਾਈਨ ਪ੍ਰੈੱਸ ਕਾਨਫਰੰਸ ਵੀ ਕੀਤੀ ਸੀ, ਜਿਸ ‘ਚ ਉਨ੍ਹਾਂ ਕਿਹਾ ਸੀ ਕਿ ਉਨ੍ਹਾਂ ਦੀ ਸਰਕਾਰ ਦੀ ਮੁਫਤ ਸਿੱਖਿਆ, ਸਿਹਤ ਸੇਵਾਵਾਂ ਅਤੇ ਬਿਜਲੀ ਦੀਆਂ ਯੋਜਨਾਵਾਂ ‘ਮੁਫਤ ਦੀਆਂ ਰਿਓੜੀਆਂ’ ਨਹੀਂ ਹਨ, ਸਗੋਂ ਭਾਰਤ ਨੂੰ ਦੁਨੀਆ ਦਾ ਨੰਬਰ ਇਕ ਦੇਸ਼ ਦੀ ਨੀਂਹ ਰੱਖਣ ਕੋਸ਼ਿਸ਼ ਦੀ ਕਰ ਰਹੇ ਹਨ।
ਦਰਅਸਲ ਸ਼ਨੀਵਾਰ ਨੂੰ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੁਫਤ ‘ਚ ਸਹੂਲਤਾਂ ਦੇਣ ਦੀ ਰਾਜਨੀਤੀ ਦੀ ਤਿੱਖੀ ਆਲੋਚਨਾ ਕਰਦੇ ਹੋਏ ਕਿਹਾ ਸੀ ਕਿ ਇਹ ‘ਰਿਓੜੀ ਕਲਚਰ’ ਦੇਸ਼ ਦੇ ਵਿਕਾਸ ਲਈ ‘ਬਹੁਤ ਖਤਰਨਾਕ’ ਹੈ। ਅਰਵਿੰਦ ਕੇਜਰੀਵਾਲ ਦਾ ਇਹ ਬਿਆਨ ਪੀਐਮ ਮੋਦੀ ਦੇ ਇਸ ਬਿਆਨ ਦੇ ਵਿਰੋਧ ਵਿੱਚ ਵੇਖਿਆ ਗਿਆ।
ਇਹ ਵੀ ਪੜ੍ਹੋ : ਕਾਲੀ ਮਾਤਾ ਮੰਦਰ ‘ਤੇ ਖਾਲਿਸਤਾਨੀ ਪੋਸਟਰ, ਕੈਪਟਨ ਬੋਲੇ, ‘ਦੋਸ਼ੀਆਂ ਖ਼ਿਲਾਫ਼ ਹੋਵੇ ਸਖਤ ਕਾਰਵਾਈ’
ਅੱਜ ਐਤਵਾਰ ਨੂੰ ਕੇਜਰੀਵਾਲ ਨੇ ਆਨਲਾਈਨ ਪ੍ਰੈੱਸ ਕਾਨਫਰੰਸ ਵੀ ਕੀਤੀ ਅਤੇ ਸਾਰੇ ਦਿੱਲੀ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਵੈਕਸੀਨ ਦੀ ਪ੍ਰੀਕਾਸ਼ਨ ਡੋਜ਼ ਲੈਣ। ਉਨ੍ਹਾਂ ਦੱਸਿਆ ਕਿ ਹੁਣ ਮੁਹੱਲਾ ਕਲੀਨਿਕਾਂ ਵਿੱਚ ਕੋਰੋਨਾ ਵੈਕਸੀਨ ਅਤੇ ਇਸ ਦੀ ਬੂਸਟਰ ਡੋਜ਼ ਮੁਫ਼ਤ ਦਿੱਤੀ ਜਾ ਰਹੀ ਹੈ। ਇਸ ਲਈ, ਤੁਹਾਨੂੰ ਸਾਰਿਆਂ ਨੂੰ ਯਕੀਨੀ ਤੌਰ ‘ਤੇ ਪ੍ਰੀਕਾਸ਼ਨ ਡੋਜ਼ ਲੈਣੀ ਚਾਹੀਦੀ ਹੈ।
ਆਮ ਆਦਮੀ ਪਾਰਟੀ ਦੇ ਮੁਖੀ ਕੇਜਰੀਵਾਲ ਨੇ ਦੱਸਿਆ ਕਿ ਦਿੱਲੀ ਵਿੱਚ ਕੋਰੋਨਾ ਦੀ ਸਥਿਤੀ ਕਾਬੂ ਵਿੱਚ ਹੈ ਅਤੇ ਜੇ ਕੇਸ ਆ ਰਹੇ ਹਨ ਤਾਂ ਵੀ ਹਸਪਤਾਲ ਜਾਣ ਦੀ ਲੋੜ ਨਹੀਂ ਹੈ। ਮਰਨ ਵਾਲਿਆਂ ਦੀ ਗਿਣਤੀ ਵੀ ਮਾਮੂਲੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ‘ਅਸੀਂ ਵੈਕਸੀਨ ਸਾਰਿਆਂ ਲਈ ਮੁਫ਼ਤ ਕਰ ਦਿੱਤੀ ਹੈ। ਇਸ ਕੰਮ ਵਿੱਚ ਕੇਂਦਰ ਤੋਂ ਕਾਫੀ ਸਹਿਯੋਗ ਮਿਲਿਆ ਹੈ। ਜਿਨ੍ਹਾਂ ਲੋਕਾਂ ਨੇ ਪ੍ਰੀਕਾਸ਼ਨ ਡੋਜ਼ ਨਹੀਂ ਲਗਵਾਈ, ਉਨ੍ਹਾਂ ਸਾਰੇ ਲੋਕਾਂ ਨੂੰ ਜਲਦੀ ਤੋਂ ਜਲਦੀ ਇਹ ਲਗਵਾਉਣੀ ਚਾਹੀਦੀ ਹੈ। ਇਹ ਪ੍ਰੀਕਾਸ਼ਨ ਡੋਜ਼ ਵੀ ਬਿਲਕੁਲ ਮੁਫਤ ਹੈ।
ਵੀਡੀਓ ਲਈ ਕਲਿੱਕ ਕਰੋ -:
“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “
ਕੇਜਰੀਵਾਲ ਨੇ ਆਪਣੇ ਸੰਬੋਧਨ ‘ਚ ਕਿਹਾ, ’18 ਸਾਲ ਤੋਂ ਵੱਧ ਉਮਰ ਦੇ ਜਿਨ੍ਹਾਂ ਨੇ ਅਜੇ ਤੱਕ ਦੂਜੀ ਖੁਰਾਕ ਨਹੀਂ ਲਈ ਹੈ, ਕਿਰਪਾ ਕਰਕੇ ਦੂਜੀ ਖੁਰਾਕ ਲਓ। ਬਜ਼ੁਰਗਾਂ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਜੇ ਉਨ੍ਹਾਂ ਨੂੰ ਦੂਜੀ ਡੋਜ਼ ਨਹੀਂ ਲੱਗੀ ਤਾਂ ਉਹ ਲਗਵਾਉਣ। ਅਸੀਂ ਮੁਹੱਲਾ ਕਲੀਨਿਕਾਂ ਵਿੱਚ ਵੀ ਇਸ ਦੀ ਸ਼ੁਰੂਆਤ ਕੀਤੀ ਹੈ, ਤੁਸੀਂ ਉੱਥੇ ਵੀ ਟੀਕਾ ਲਗਵਾ ਸਕਦੇ ਹੋ।