ਭਾਰਤ ਵਿਚ ਕੋਰੋਨਾ ਵਾਇਰਸ ਸੰਕਰਮਣ ਨੂੰ ਰੋਕਣ ਲਈ ਸ਼ੁਰੂ ਕੀਤੇ ਗਏ ਟੀਕਾਕਰਨ ਮੁਹਿੰਮ ਵਿਚ ਅਹਿਮ ਉਪਲਬਧੀ ਹਾਸਲ ਹੋਈ ਹੈ। ਲੋਕਾਂ ਨੂੰ ਦਿੱਤੀਆਂ ਗਈਆਂ ਖੁਰਾਕਾਂ ਦੀ ਗਿਣਤੀ ਅੱਜ 200 ਕਰੋੜ ਦੇ ਅੰਕੜੇ ਨੂੰ ਪਾਰ ਕਰ ਗਈ। ਇਸ ਇਤਿਹਾਸਕ ਮੁਕਾਮ ਲਈ ਦੁਨੀਆ ਭਰ ਤੋਂ ਭਾਰਤ ਲਈ ਵਧਾਈ ਸੰਦੇਸ਼ ਆ ਰਹੇ ਹਨ। ਵਿਸ਼ਵ ਸਿਹਤ ਸੰਗਠਨ ਦੱਖਣ ਪੂਰਬ ਏਸ਼ੀਆ ਨੇ ਕਿਹਾ ਕਿ ਇਹ ਦੇਸ਼ ਦੀ ਪ੍ਰਤੀਬੱਧਤਾ ਤੇ ਮਹਾਮਾਰੀ ਦੇ ਪ੍ਰਭਾਵ ਨੂੰ ਘੱਟ ਕਰਨ ਦੀਆਂ ਕੋਸ਼ਿਸ਼ਾਂ ਦਾ ਇਕ ਹੋਰ ਸਬੂਤ ਹੈ। ਦੂਜੇ ਪਾਸੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਉਪਲਬਧੀ ਨੂੰ ਮਾਣ ਵਾਲਾ ਪਲ ਦੱਸਿਆ ਹੈ।
ਵਿਸ਼ਵ ਸਿਹਤ ਸੰਗਠਨ ਦੱਖਣ-ਪੂਰਬ ਏਸ਼ੀਆ ਦੀ ਰਿਜਨਲ ਡਾਇਰੈਕਟਰ ਪੂਨਮ ਨੇ ਭਾਰਤ ਦੀ ਇਸ ਉਪਲਬਧੀ ‘ਤੇ ਵਧਾਈ ਦਿੰਦੇ ਹੋਏ ਕਿਹਾ-200 ਕਰੋੜ ਕੋਰੋਨਾ ਵੈਕਸੀਨ ਲਗਾਉਣ ਲਈ ਮੈਂ ਭਾਰਤ ਨੂੰ ਵਧਾਈ ਦਿੰਦੀ ਹਾਂ। ਇਹ ਦੇਸ਼ ਦੀ ਪ੍ਰਤੀਬੱਧਤਾ ਤੇ ਮਹਾਮਾਰੀ ਦੇ ਪ੍ਰਭਾਵ ਨੂੰ ਘੱਟ ਕਰਨ ਦੀਆਂ ਕੋਸ਼ਿਸ਼ਾਂ ਦਾ ਇਕ ਹੋਰ ਸਬੂਤ ਹੈ।
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ 200 ਕਰੋੜ ਵੈਕਸੀਨ ਸਿਰਫ ਡੇਢ ਸਾਲ ਵਿਚ। ਇਹ ਪੀਐੱਮ ਦੀ ਅਗਵਾਈ ਵਿਚ ਨਿਊ ਇੰਡੀਆ ਦੀ ਇੱਛਾ ਸ਼ਕਤੀ ਤੇ ਤਾਕਤ ਨੂੰ ਦਰਸਾਉਂਦਾ ਹੈ। ਮੈਂ ਆਪਣੇ ਵਿਗਿਆਨਕਾਂ, ਡਾਕਟਰਾਂ, ਸਿਹਤ ਮੁਲਾਜ਼ਮਾਂ ਤੇ ਟੀਕਾਕਰਨ ਮੁਹਿੰਮ ਨਾਲ ਜੁੜੇ ਹਰੇਕ ਵਿਅਕਤੀ ਨੂੰ ਸਲਾਮ ਕਰਦਾ ਹਾਂ।
ਸਿਹਤ ਮੰਤਰਾਲੇ ਨੇ ਕਿਹਾ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਿਨਾਂ ਲਗਾਤਾਰ ਮਰੀਜ਼ਾਂ ਦੇ ਇਲਾਜ ਵਿਚ ਜੁਟੇ ਰਹੇ ਦੇਸ਼ ਦੇ ਸਾਰੇ ਸਿਹਤ ਮੁਲਾਜ਼ਮਾਂ ਦੇ ਸੇਵਾਭਾਵ ਨੂੰ ਨਮਨ। ਸਿਹਤ ਮੰਤਰਾਲੇ ਦੇ ਅੰਕੜੇ ਮੁਤਾਬਕ 98 ਫੀਸਦੀ ਬਾਲਗ ਆਬਾਦੀ ਨੂੰ ਟੀਕੇ ਦੀ ਘੱਟ ਤੋਂ ਘੱਟ ਇੱਕ ਖੁਰਾਕ ਦਿੱਤੀ ਜਾ ਚੁੱਕੀ ਹੈ ਜਦੋਂ ਕਿ 90 ਫੀਸਦੀ ਲੋਕਾਂ ਦਾ ਪੂਰਾ ਟੀਕਾਕਰਨ ਹੋ ਚੁੱਕਾ ਹੈ।
ਪ੍ਰਧਾਨ ਮੰਤਰੀ ਮੋਦੀ ਨੇ ਇਸ ਉਪਲਬਧੀ ‘ਤੇ ਖੁਸ਼ੀ ਪ੍ਰਗਟ ਕਰਦੇ ਹੋਏ ਕਿਹਾ ਕਿ ਭਾਰਤ ਨੇ ਫਿਰ ਤੋਂ ਇਤਿਹਾਸ ਰਚ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਰਤ ਦੇ ਲੋਕਾਂ ਨੇ ਵਿਗਿਆਨ ‘ਤੇ ਭਰੋਸਾ ਦਿਖਾਇਆ ਹੈ ਤੇ ਦੇਸ਼ ਦੇ ਚਕਿਤਸਕਾਂ, ਨਰਸਾਂ, ਮੋਰਚੇ ਦੇ ਮੁਲਾਜ਼ਮਾਂ ਨੇ ਅਹਿਮ ਭੂਮਿਕਾ ਨਿਭਾਈ ਹੈ। ਮੈਂ ਉਨ੍ਹਾਂ ਦੀ ਭਾਵਨਾ ਤੇ ਦ੍ਰਿੜ੍ਹ ਨਿਸ਼ਚੈ ਦੀ ਸ਼ਲਾਘਾ ਕਰਦਾ ਹਾਂ। ਟੀਕੇ ਦੀ 200 ਕਰੋੜ ਖੁਰਾਕ ਦੇ ਵਿਸ਼ੇਸ਼ ਅੰਕੜੇ ਨੂੰ ਪਾਰ ਕਰਨ ਲਈ ਸਾਰੇ ਭਾਰਤੀਆਂ ਨੂੰ ਵਧਾਈ।
ਵੀਡੀਓ ਲਈ ਕਲਿੱਕ ਕਰੋ -:
“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “
ਅੰਕੜਿਆਂ ਮੁਤਾਬਕ 15-18 ਸਾਲ ਵਿਚ 82 ਫੀਸਦੀ ਅੱਲ੍ਹੜਾਂ ਨੂੰ ਵੀ ਟੀਕੇ ਦੀ ਇੱਕ ਖੁਰਾਕ ਦਿੱਤੀ ਜਾ ਚੁੱਕੀ ਹੈ ਜਦੋਂ ਕਿ 68 ਫੀਸਦੀ ਅੱਲ੍ਹੜਾਂ ਨੂੰ ਦੋਵੇਂ ਖੁਰਾਕਾਂ ਮਿਲ ਚੁੱਕੀਆਂ ਹਨ। ਇਸ ਉਮਰ ਵਰਗ ਲਈ ਟੀਕਾਕਰਨ ਮੁਹਿੰਮ 3 ਜਨਵਰੀ ਤੋ ਸ਼ੁਰੂ ਹੋਇਆ ਸੀ।