ਬਠਿੰਡਾ ਤੋਂ ਸਾਂਸਦ ਹਰਸਿਮਰਤ ਕੌਰ ਬਾਦਲ ਨੇ ਨੌਜਵਾਨਾਂ ਵਿਚ ਕੱਟੜਤਾ ਨੂੰ ਰੋਕਣ ਲਈ ਸੁਧਾਰਾਤਮਕ ਕਦਮ ਚੁੱਕਣ ਦਾ ਸੱਦਾ ਦਿੱਤਾ ਤੇ ਕਿਹਾ ਕਿ ਸਰਹੱਦੀ ਸੂਬਾ ਪੰਜਾਬ ਨੂੰ ਪਹਿਲੀ ਵਾਰ ਫਿਰਕੂ ਝੜਪਾਂ ਕਾਰਨ ਉਥਲ-ਪੁਥਲ ਵਿਚ ਪਾ ਦਿੱਤਾ ਗਿਆ ਹੈ। ਇਥੋਂ ਤੱਕ ਕਿ ਅੱਤਵਾਦੀ ਤੇ ਹਾਈ ਪ੍ਰੋਫਾਈਲ ਹੱਤਿਆਵਾਂ ਨੇ ਸੂਬੇ ਦੇ ਲੋਕਾਂ ਨੂੰ ਅਸੁਰੱਖਿਅਤ ਬਣਾ ਦਿੱਤਾ ਸੀ।
ਪਾਰਲੀਮੈਂਟ ਵਿੱਚ ਸਰਬ ਪਾਰਟੀ ਮੀਟਿੰਗ ਵਿੱਚ ਬੋਲਦਿਆਂ ਹਰਸਿਮਰਤ ਬਾਦਲ ਨੇ ਕਿਹਾ ਕਿ ਇਹ ਬਹੁਤ ਡੂੰਘੀ ਚਿੰਤਾ ਦੀ ਗੱਲ ਹੈ ਕਿ ਸੂਬੇ ਵਿਚ ਅੱਤਵਾਦ ਵੇਲੇ ਜਾਂ 1984 ’ਚ ਦਿੱਲੀ ਵਿਚ ਸਿੱਖ ਨਸਲਕੁਸ਼ੀ ਵੇਲੇ ਵੀ ਪੰਜਾਬ ’ਚ ਫਿਰਕੂ ਝੜਪਾਂ ਨਹੀਂ ਹੋਈਆਂ ਸਨ, ਜੋ ਹੁਣ ਵਾਪਰ ਰਹੀਆਂ ਹਨ। ਮੁਹਾਲੀ ’ਚ ਸੂਬੇ ਦੇ ਖੁਫ਼ੀਆ ਹੈੱਡਕੁਆਰਟਰ ਨੂੰ ਰਾਕੇਟ ਲਾਂਚਰ ਨਾਲ ਅੱਤਵਾਦੀ ਹਮਲੇ ਦਾ ਸ਼ਿਕਾਰ ਬਣਾਇਆ ਗਿਆ ਤੇ ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਦਾ ਏ. ਕੇ. 47 ਨਾਲ ਕਤਲ ਕਰ ਦਿੱਤਾ ਗਿਆ।
ਬਾਦਲ ਨੇ ਕਿਹਾ ਕਿ ਇਸ ਦੇ ਨਾਲ ਹੀ ਪੰਜਾਬੀ ਅਲੱਗ-ਥਲੱਗ ਇਸ ਕਰ ਕੇ ਵੀ ਮਹਿਸੂਸ ਕਰ ਰਹੇ ਹਨ ਕਿ ਕੇਂਦਰ ਸਰਕਾਰ ਨੇ ਹਰਿਆਣਾ ਨੂੰ ਭਰੋਸਾ ਦਿੱਤਾ ਹੈ ਕਿ ਉਸ ਨੂੰ ਚੰਡੀਗੜ੍ਹ ’ਚ ਵੱਖਰੀ ਵਿਧਾਨ ਸਭਾ ਲਈ ਥਾਂ ਅਲਾਟ ਕੀਤੀ ਜਾਵੇਗੀ। ਹਰਿਆਣਾ ਲਈ ਭੂਮੀ ਨਿਰਧਾਰਤ ਕਰਨ ਵਰਗੇ ਕਦਮਾਂ ਨਾਲ ਅਸੰਤੋਸ਼ ਪੈਦਾ ਹੋ ਰਿਹਾ ਹੈ।ਉਨ੍ਹਾਂ ਨੇ ਕਿਹਾ ਕਿ ਪੰਜਾਬੀ ਇਹ ਮੰਨਦੇ ਹਨ ਕਿ ਚੰਡੀਗੜ੍ਹ ਉਨ੍ਹਾਂ ਦੀ ਰਾਜਧਾਨੀ ਹੈ ਤੇ ਵਾਰ-ਵਾਰ ਉਨ੍ਹਾਂ ਨੂੰ ਭਰੋਸਾ ਦਿਵਾਇਆ ਗਿਆ ਕਿ ਰਾਜਧਾਨੀ ਉਨ੍ਹਾਂ ਨੂੰ ਦੇ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹਰਿਆਣਾ ਨੂੰ ਵੱਖਰੀ ਥਾਂ ਦੇਣ ਵਰਗੇ ਕਦਮਾਂ ਨਾਲ ਅਸੰਤੋਸ਼ ਫ਼ੈਲਿਆ ਹੈ।
ਇਹ ਵੀ ਪੜ੍ਹੋ : ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਜੱਗੂ ਭਗਵਾਨਪੁਰੀਆ ਦਾ ਮਿਲਿਆ 4 ਦਿਨ ਦਾ ਹੋਰ ਰਿਮਾਂਡ
ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਐੱਸਵਾਈਐੱਲ ਗਾਣੇ ਅਤੇ ਕੰਵਰ ਗਰੇਵਾਲ ਦੇ ਰਿਹਾਈ ਗਾਣੇ ‘ਤੇ ਰੋਕ ਲਗਾਉਣ ਵਰਗੇ ਕਦਮਾਂ ਨੇ ਵੱਖਵਾਦ ਦੀ ਇਸ ਭਾਵਨਾ ਨੂੰ ਵਧਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਗੀਤਾਂ ’ਤੇ ਪਾਬੰਦੀ ਲੈਣ ਦੇ ਉਲਟ ਨਤੀਜੇ ਵੀ ਨਿਕਲ ਸਕਦੇ ਹਨ ਤੇ ਇਹ ਪਾਬੰਦੀ ਤੁਰੰਤ ਖਤਮ ਹੋਣੀ ਚਾਹੀਦੀ ਹੈ।
ਵੀਡੀਓ ਲਈ ਕਲਿੱਕ ਕਰੋ -: