ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮੈਨੇਜਰ ਸ਼ਗਨਪ੍ਰੀਤ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡਾ ਝਟਕਾ ਲੱਗਿਆ ਹੈ । ਹਾਈਕੋਰਟ ਨੇ ਵਿੱਕੀ ਮਿੱਡੂਖੇੜਾ ਕਤਲ ਮਾਮਲੇ ਵਿੱਚ ਸ਼ਗਨਪ੍ਰੀਤ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਨੂੰ ਖਾਰਿਜ ਕਰ ਦਿੱਤਾ ਹੈ । ਹਾਲਾਂਕਿ ਅਦਾਲਤ ਵੱਲੋਂ ਸ਼ਗਨਪ੍ਰੀਤ ਨੂੰ ਸੁਰੱਖਿਆ ਦੇਣ ਦੇ ਹੁਕਮ ਦਿੱਤੇ ਗਏ ਹਨ। ਦੱਸ ਦੇਈਏ ਕਿ ਅਦਾਲਤ ਵੱਲੋਂ ਇਸ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ । ਇਸ ਤੋਂ ਪਹਿਲਾ ਅਦਾਲਤ ਨੇ ਇਸ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਕਿਹਾ ਸੀ ਕਿ ਸ਼ਗਨਪ੍ਰੀਤ ਨੂੰ ਭਾਰਤ ਆ ਕੇ ਇਸ ਮਾਮਲੇ ਦੀ ਜਾਂਚ ਵਿੱਚ ਸ਼ਾਮਲ ਹੋਣਾ ਪਵੇਗਾ।
ਗੌਰਤਲਬ ਹੈ ਕਿ ਸ਼ਗਨਪ੍ਰੀਤ ਵੱਲੋਂ ਹਾਈਕੋਰਟ ਵਿਚ ਪਟੀਸ਼ਨ ਪਾ ਕੇ ਵਿੱਕੀ ਮਿੱਡੂਖੇੜਾ ਕਤਲ ਕੇਸ ਵਿੱਚ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਗਈ ਸੀ। ਸ਼ਗਨਪ੍ਰੀਤ ਨੇ ਹਾਈ ਕੋਰਟ ਵਿੱਚ ਪਟੀਸ਼ਨ ਰਾਹੀਂ ਦਾਅਵਾ ਕੀਤਾ ਕਿ ਪਹਿਲਾਂ ਉਸ ਦਾ ਨਾਂ ਇਸ ਕਤਲ ਕੇਸ ਵਿੱਚ ਨਹੀਂ ਸੀ । ਪੁਲਿਸ ਨੇ ਬਾਅਦ ਵਿੱਚ ਉਸਦਾ ਨਾਮ ਲਿਆ। ਉਸ ਦਾ ਇਸ ਕਤਲ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਉਸ ਨੇ ਮੰਗ ਕੀਤੀ ਕਿ ਉਸ ਨੂੰ ਅਗਾਊਂ ਜ਼ਮਾਨਤ ਦਿੱਤੀ ਜਾਵੇ। ਆਸਟ੍ਰੇਲੀਆ ਤੋਂ ਵਾਪਸ ਆਉਣ ‘ਤੇ ਉਸ ਨੂੰ ਲਾਰੈਂਸ ਅਤੇ ਗੋਲਡੀ ਬਰਾੜ ਗੈਂਗ ਤੋਂ ਬਚਾਇਆ ਜਾਵੇ।
ਵੀਡੀਓ ਲਈ ਕਲਿੱਕ ਕਰੋ -: