ਜਬਰ-ਜ਼ਨਾਹ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਵਿਧਾਇਕ ਅਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਨੂੰ ਪੁਲਿਸ ਰਿਮਾਂਡ ਤੋਂ ਰਾਹਤ ਮਿਲੀ ਹੈ । ਅਦਾਲਤ ਨੇ ਪੁਲਿਸ ਨੂੰ ਰਿਮਾਂਡ ਦੇਣ ਤੋਂ ਇਨਕਾਰ ਕਰਦਿਆਂ 14 ਦਿਨ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ । ਪੁਲਿਸ ਵੱਲੋਂ ਬੈਂਸ ਨੂੰ ਅੱਜ ਚੌਥੀ ਵਾਰ ਅਦਾਲਤ ਵਿੱਚ ਪੇਸ਼ ਕੀਤਾ ਗਿਆ।
ਦੱਸ ਦੇਈਏ ਕਿ ਸਿਮਰਜੀਤ ਬੈਂਸ ਨੂੰ ਇਸ ਤੋਂ ਪਹਿਲਾਂ ਗ੍ਰਿਫ਼ਤਾਰੀ ਤੋਂ ਬਾਅਦ 2 ਵਾਰ ਰਿਮਾਂਡ ‘ਤੇ ਭੇਜਿਆ ਜਾ ਗਿਆ ਹੈ । ਸੋਮਵਾਰ ਨੂੰ 2 ਦਿਨ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਬੈਂਸ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਗਿਆ । ਪੁਲਿਸ ਨੇ ਅਦਾਲਤ ਨੂੰ ਹੋਰ 2 ਦਿਨ ਦਾ ਰਿਮਾਂਡ ਦੇਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਬੈਂਸ ਜਾਂਚ ਵਿੱਚ ਸਹਿਯੋਗ ਨਹੀਂ ਕਰ ਰਹੇ। ਪਰ ਅਦਾਲਤ ਨੇ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਉਪਰੰਤ ਪੁਲਿਸ ਨੂੰ ਝਟਕਾ ਦਿੰਦਿਆਂ ਬੈਂਸ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਸਿਮਰਜੀਤ ਬੈਂਸ ਨੇ 11 ਜੁਲਾਈ ਨੂੰ ਲੁਧਿਆਣਾ ਕੋਰਟ ਵਿੱਚ ਸਰੈਂਡਰ ਕੀਤਾ ਸੀ। ਜਿਸ ਤੋਂ ਬਾਅਦ ਬੈਂਸ ਨੂੰ ਅਦਾਲਤ ਵਿੱਚ ਪੇਸ਼ ਕਰ ਕੇ ਪੁਲਿਸ ਨੇ 3 ਦਿਨ ਦਾ ਰਿਮਾਂਡ ਹਾਸਿਲ ਕੀਤਾ ਸੀ।
ਵੀਡੀਓ ਲਈ ਕਲਿੱਕ ਕਰੋ -: