ਵਿਕਰਮਜੀਤ ਸਿੰਘ ਸਾਹਨੀ ਨੇ ਅੱਜ ਸੰਸਦ ਵਿੱਚ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕੀ। ਉਨ੍ਹਾਂ ਨੇ ਪੰਜਾਬੀ ਵਿੱਚ ਸਹੁੰ ਚੁੱਕੀ। ਸਦਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਰਾਜ ਸਭਾ ਦੇ ਸਪੀਕਰ ਐੱਮ. ਵੈਂਕੱਈਆ ਨਾਇਡੂ ਨੇ ਨਵੇਂ ਚੁਣੇ ਹੋਏ ਮੈਂਬਰਾਂ ਨੂੰ ਸਹੁੰ ਚੁਕਾਈ। ਸਹੁੰ ਚੁੱਕਣ ਵਾਲਿਆਂ ਵਿੱਚ 11 ਰਾਜਾਂ ਦੇ ਮੈਂਬਰ ਅਤੇ ਇੱਕ ਮਨੋਨੀਤ ਮੈਂਬਰ ਸ਼ਾਮਲ ਸੀ। ਇਨ੍ਹਾਂ ਮੈਂਬਰਾਂ ਨੇ ਪੰਜਾਬੀ, ਹਿੰਦੀ, ਅੰਗਰੇਜ਼ੀ, ਤੇਲਗੂ, ਤਾਮਿਲ, ਉੜੀਆ ਅਤੇ ਮਰਾਠੀ ਵਿੱਚ ਸਹੁੰ ਚੁੱਕੀ।
ਇਸ ਮੌਕੇ ਸਾਂਸਦ ਮੈਂਬਰ ਸਾਹਨੀ ਨੇ ਐਲਾਨ ਕੀਤਾ ਕਿ ਉਹ ਆਪਣੇ 6 ਸਾਲਾਂ ਦੇ ਕਾਰਜਕਾਲ ਦੌਰਾਨ ਆਪਣੀਆਂ ਸਾਰੀਆਂ ਤਨਖਾਹਾਂ ਤੇ ਭੱਤਿਆਂ ਨੂੰ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਦੇ ਪੰਜਾਬੀ ਵਿਦਿਆਰਥੀਆਂ ਦੀ ਪੜ੍ਹਾਈ ਲਈ ਦਾਨ ਕਰਨਗੇ। ਉਨ੍ਹਾਂ ਨੇ ‘ਪੰਜਾਬ ਐਜੂਕੇਸ਼ਨ ਫੰਡ’ ਦੀ ਵੀ ਸ਼ੁਰੂਆਤ ਕੀਤੀ ਅਤੇ ਦੱਸਿਆ ਕਿ ਇਸ ਫੰਡ ਵਿੱਚ ਜਾਣ ਵਾਲੀ ਉਨ੍ਹਾਂ ਦੀ ਤਨਖਾਹ ਅਤੇ ਭੱਤਿਆਂ ਦੀ ਰਾਸ਼ੀ 32 ਲੱਖ ਪ੍ਰਤੀ ਸਾਲ ਅਤੇ 6 ਸਾਲਾਂ ਵਿੱਚ ਕਰੀਬ 2 ਕਰੋੜ ਰੁਪਏ ਬਣਦੀ ਹੈ। ਉਨ੍ਹਾਂ ਕਿਹਾ ਕਿ ਉਹ ਇਸ ਫੰਡ ਲਈ ਕਦੇ ਵੀ ਕੋਈ ਕਮੀ ਨਹੀਂ ਆਉਣ ਦੇਣਗੇ।
ਵੀਡੀਓ ਲਈ ਕਲਿੱਕ ਕਰੋ -:
“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸਾਬਕਾ ਕ੍ਰਿਕਟਰ ਹਰਭਜਨ ਸਿੰਘ, ਸਾਬਕਾ ਕੇਂਦਰੀ ਮੰਤਰੀ ਪੀ. ਚਿਦੰਬਰਮ, ਕਪਿਲ ਸਿੱਬਲ ਅਤੇ ਪ੍ਰਫੁੱਲ ਪਟੇਲ ਸਣੇ 28 ਨਵੇਂ ਚੁਣੇ ਹੋਏ ਮੈਂਬਰਾਂ ਨੇ ਅੱਜ ਸੰਸਦ ਦੇ ਮੌਨਸੂਨ ਸੈਸ਼ਨ ਦੇ ਪਹਿਲੇ ਦਿਨ ਰਾਜ ਸਭਾ ਮੈਂਬਰਾਂ ਵਜੋਂ ਸਹੁੰ ਚੁੱਕੀ ਹੈ।