ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਤੇ ਸੰਗਰੂਰ ਤੋਂ MP ਸਿਮਨਰਜੀਤ ਸਿੰਘ ਮਾਨ ਵੱਲੋਂ ਸ਼ਹੀਦ ਭਗਤ ਸਿੰਘ ਵੱਲੋਂ ਸ਼ਹੀਦ ਭਗਤ ਸਿੰਘ ਨੂੰ ਅੱਤਵਾਦੀ ਕਹਿਣ ਤੋਂ ਬਾਅਦ ਇਹ ਮੁੱਦਾ ਕਾਫੀ ਭਖ ਗਿਆ ਹੈ। ਇਸ ਤੋਂ ਬਾਅਦ ਪਿੰਡ ਖਟਕੜ ਕਲਾਂ ਦੇ ਦਾ ਰਹਿਣ ਵਾਲਾ ਦੱਸਣ ਵਾਲੇ ਇੱਕ ਬੰਦੇ ਨੇ ਵਿਵਾਦਤ ਬਿਆਨ ਦਿੰਦਿਆਂ ਕਿਹਾ ਕਿ ਸਿਮਰਨਜੀਤ ਮਾਨ ਦੀ ਪੱਗ ਲਾਹੁਣ ਵਾਲੇ ਨੂੰ 5 ਲੱਖ ਇਨਾਮ ਦੇਵੇਗਾ।
ਇਸ ਬਿਆਨ ਨੂੰ ਲੈ ਕੇ ਸਿੱਖ ਸਟੂਡੈਂਟ ਫੈਡਰਸ਼ਨ ਨਵਾਂਸ਼ਹਿਰ ਪੁਲਿਸ ਕੋਲ ਪਹੁੰਚੀ ਅਤੇ ਉਨ੍ਹਾਂ ਮੰਗ ਕੀਤੀ ਕਿ ਅਜਿਹਾ ਬਿਆਨ ਦੇਣ ਵਾਲੇ ਖਿਲਾਫ ਕਾਰਵਾਈ ਹੋਣੀ ਚਾਹੀਦੀ ਹੈ ਤੇ ਉਸ ਖਿਲਾਫ 295-ਏ ਤਹਿਤ ਮਾਮਲਾ ਦਰਜ ਕੀਤਾ ਜਾਵੇ।
ਦੱਸ ਦੇਈਏ ਕਿ ਲੋਕ ਸਭਾ ਹਲਕਾ ਸੰਗਰੂਰ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ (ਮਾਨ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਬਾਰੇ ਕੀਤੀ ਟਿੱਪਣੀ ਤੋਂ ਬਾਅਦ ਪੰਜਾਬ ਵਿੱਚ ਮਾਹੌਲ ਗਰਮਾ ਗਿਆ ਹੈ। ਖਟਕੜ ਕਲਾਂ ਦੇ ਨੌਜਵਾਨਾਂ ਨੇ ਬੀਤੇ ਦਿਨ ਹਾਈਵੇ ਜਾਮ ਕੀਤਾ, ਇਸ ਦੌਰਾਨ ਇਹ ਬਿਆਨ ਸਾਹਮਣੇ ਆਇਆ।
ਇਹ ਵੀ ਪੜ੍ਹੋ : MSP ਕਮੇਟੀ ਦਾ ਵਿਰੋਧ, SKM ਨੇ ਕਿਹਾ- ‘ਸਰਕਾਰ ਕਿਸਾਨਾਂ ਦੀਆਂ ਅੱਖਾਂ ‘ਚ ਧੂੜ ਪਾ ਰਹੀ’
ਪਿੰਡ ਖਟਕੜ ਕਲਾਂ ਦੇ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਭਗਵੰਤ ਮਾਨ ਨੇ ਭਗਤ ਸਿੰਘ ਦੇ ਪਿੰਡ ‘ਚ ਸਹੁੰ ਚੁੱਕ ਕੇ ਪਿੰਡ ਦਾ ਨਾਂ ਬੁਲੰਦੀਆਂ ‘ਤੇ ਪਹੁੰਚਾਇਆ ਹੈ, ਉਥੇ ਹੀ ਸਿਮਰਨਜੀਤ ਸਿੰਘ ਮਾਨ ਨੇ ਇਸ ਨਾਂਅ ਨੂੰ ਬੱਟਾ ਲਗਾ ਦਿੱਤਾ ਹੈ। ਉਨ੍ਹਾਂ ਪੰਜਾਬ ਦੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਭਗਤ ਸਿੰਘ ਦੀ ਕੁਰਬਾਨੀ ਨੂੰ ਯਾਦ ਕਰ ਕੇ ਸਿਮਰਨਜੀਤ ਸਿੰਘ ਮਾਨ ਨੂੰ ਇਹ ਅਹਿਸਾਸ ਕਰਵਾਉਣ ਕਿ ਉਨ੍ਹਾਂ ਨੇ ਕਿਸ ਬਾਰੇ ਅਪਸ਼ਬਦ ਬੋਲੇ ਹਨ।
ਵੀਡੀਓ ਲਈ ਕਲਿੱਕ ਕਰੋ -: