ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 1 ਅਗਸਤ, 2022 ਤੋਂ ਸਾਰੇ ਯਾਤਰੀ ਸੇਵਾ ਵਾਹਨਾਂ ਜਿਵੇਂ ਬੱਸਾਂ, ਮਿੰਨੀ ਬੱਸਾਂ ਅਤੇ ਟੈਕਸੀਆਂ ਵਿੱਚ ਵਹੀਕਲ ਲੋਕੇਸ਼ਨ ਟ੍ਰੈਕਿੰਗ ਡਿਵਾਈਸ (ਵੀ.ਐਲ.ਟੀ.ਡੀ.) ਸਿਸਟਮ ਸ਼ੁਰੂ ਕੀਤਾ ਜਾਵੇਗਾ।
ਇਸ ਤੋਂ ਇਲਾਵਾ ਸੂਬਾ ਸਰਕਾਰ ਨੇ ‘ਇਕ ਬੱਸ ਇਕ ਪਰਮਿਟ’ ਨੂੰ ਵਾਹਨ ਪੋਰਟਲ ਨਾਲ ਜੋੜਨ ਦਾ ਫੈਸਲਾ ਕੀਤਾ ਹੈ। ਖੇਤਰੀ ਟਰਾਂਸਪੋਰਟ ਅਥਾਰਟੀਆਂ ਦੇ ਦਫ਼ਤਰਾਂ ਦੇ ਕੰਮਕਾਜ ਦਾ ਜਾਇਜ਼ਾ ਲੈਣ ਲਈ ਹੋਈ ਮੀਟਿੰਗ ਦੌਰਾਨ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪਰਮਿਟ ਧਾਰਕ ਨੂੰ ਵਾਹਨ ਪੋਰਟਲ ‘ਤੇ ਸਾਰੇ ਪਰਮਿਟ ਆਉਣ ਤੋਂ ਬਾਅਦ ਇੱਕ ਕਲਿੱਕ ‘ਤੇ ਮੋਟਰ ਵਹੀਕਲ ਟੈਕਸ ਜਮ੍ਹਾ ਕਰਨ ਦੇ ਹੁਕਮ ਜਾਰੀ ਕਰਦਿਆਂ ਓ.ਟੀ.ਪੀ ਸਿਸਟਮ ਬੰਦ ਕਰਨ ਦੇ ਨਿਰਦੇਸ਼ ਦਿੱਤੇ।
ਵੀਡੀਓ ਲਈ ਕਲਿੱਕ ਕਰੋ -:
“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “
ਸੂਬੇ ਦੀ ਜਨਤਕ ਟਰਾਂਸਪੋਰਟ ਪ੍ਰਣਾਲੀ ਵਿੱਚ ਹੋਰ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਵੈੱਬ ਪੋਰਟਲ ‘ਤੇ ਸੰਯੁਕਤ ਸਮਾਂ ਸਾਰਣੀ ਅਪਲੋਡ ਕਰਨ ਦਾ ਵੀ ਫੈਸਲਾ ਕੀਤਾ ਗਿਆ। ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ‘ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਮੰਤਰੀ ਨੇ ਅੱਗੇ ਹਦਾਇਤ ਕੀਤੀ ਕਿ ਟਿੱਪਰ ਟਰੱਕ ਅਤੇ ਹੋਰ ਭਾਰੀ ਵਾਹਨਾਂ ਦੇ ਪਿਛਲੇ ਪਾਸੇ ਰਾਡ (ਲੋਹੇ ਦਾ ਐਂਗਲ) ਫਿੱਟ ਕਰਨਾ ਜ਼ਰੂਰੀ ਹੈ। ਅਜਿਹਾ ਕੋਈ ਵੀ ਵਾਹਨ ਐਮਵੀਆਈ ਦੁਆਰਾ ਨਹੀਂ ਲੰਘਾਇਆ ਜਾਵੇਗਾ ਜਦੋਂ ਤੱਕ ਰਾਡ ਫਿੱਟ ਨਹੀਂ ਕੀਤਾ ਜਾਂਦਾ ਹੈ। ਉਨ੍ਹਾਂ ਨੇ ਸਬੰਧਤ ਸਕੱਤਰ ਆਰ.ਟੀ.ਏਜ਼ ਦੁਆਰਾ ਸਾਰੀਆਂ ਅੰਤਰਰਾਜੀ ਰੁਕਾਵਟਾਂ ਦਾ ਨਿਯਮਤ ਨਿਰੀਖਣ ਕਰਨ ਦੇ ਆਦੇਸ਼ ਦਿੱਤੇ।