Chia Seeds health benefits: ਸੀਡਜ਼ ਵੀ ਤੁਹਾਡੀ ਸਿਹਤ ਲਈ ਬਹੁਤ ਫਾਇਦੇਮੰਦ ਹੁੰਦੇ ਹਨ। ਤੁਸੀਂ ਆਪਣੀ ਡਾਇਟ ‘ਚ ਕੱਦੂ ਦੇ ਬੀਜ, ਤਰਬੂਜ ਦੇ ਬੀਜ, ਚਿਆ ਬੀਜ ਸ਼ਾਮਲ ਕਰ ਸਕਦੇ ਹੋ। ਚਿਆ ਸੀਡਜ਼ ਤੁਹਾਡੇ ਵਾਲਾਂ, ਸਕਿਨ ਅਤੇ ਸਿਹਤ ਲਈ ਵੀ ਬਹੁਤ ਫਾਇਦੇਮੰਦ ਹੁੰਦੇ ਹਨ। ਇਹ ਫਾਈਬਰ, ਪ੍ਰੋਟੀਨ, ਕੈਲਸ਼ੀਅਮ, ਮੈਂਗਨੀਜ਼, ਓਮੇਗਾ-3 ਫੈਟੀ ਐਸਿਡ, ਫਾਸਫੋਰਸ ਅਤੇ ਐਂਟੀਆਕਸੀਡੈਂਟਸ ਨਾਲ ਭਰਪੂਰ ਹੁੰਦਾ ਹੈ। ਇਹ ਪੋਸ਼ਕ ਤੱਤ ਤੁਹਾਡਾ ਭਾਰ ਘਟਾਉਣ ‘ਚ ਮਦਦ ਕਰਦੇ ਹਨ ਅਤੇ ਪਾਚਨ ਸੰਬੰਧੀ ਸਮੱਸਿਆਵਾਂ ਤੋਂ ਵੀ ਰਾਹਤ ਦਿੰਦੇ ਹਨ। ਚਿਆ ਸੀਡਜ਼ ਦਾ ਸੇਵਨ ਕਰਦੇ ਸਮੇਂ ਤੁਹਾਨੂੰ ਕੁਝ ਗੱਲਾਂ ਦਾ ਖਾਸ ਧਿਆਨ ਰੱਖਣਾ ਚਾਹੀਦਾ ਹੈ। ਤਾਂ ਆਓ ਜਾਣਦੇ ਹਾਂ ਉਨ੍ਹਾਂ ਬਾਰੇ…
ਭਾਰ ਘਟਾਉਣ ‘ਚ ਮਦਦਗਾਰ: ਚਿਆ ਸੀਡਜ਼ ਫਾਈਬਰ ਅਤੇ ਪ੍ਰੋਟੀਨ ਨਾਲ ਭਰਪੂਰ ਹੁੰਦੇ ਹਨ। ਇਸ ਨਾਲ ਤੁਹਾਡਾ ਪਾਚਨ ਤੰਤਰ ਵੀ ਠੀਕ ਰਹਿੰਦਾ ਹੈ ਅਤੇ ਇਹ ਭਾਰ ਤੇਜ਼ੀ ਨਾਲ ਘੱਟ ਕਰਨ ‘ਚ ਵੀ ਮਦਦ ਮਿਲਦੀ ਹੈ ਕਿਉਂਕਿ ਇਸ ਦਾ ਸੇਵਨ ਕਰਨ ਨਾਲ ਤੁਹਾਡਾ ਪਾਚਨ ਕਿਰਿਆ ਬਹੁਤ ਵਧੀਆ ਰਹਿੰਦੀ ਹੈ ਅਤੇ ਭੋਜਨ ਆਸਾਨੀ ਨਾਲ ਹਜ਼ਮ ਹੋ ਜਾਂਦਾ ਹੈ। ਚਿਆ ਸੀਡਜ਼ ਨਾਲ ਤੁਸੀਂ ਬਦਹਜ਼ਮੀ, ਕਬਜ਼ ਅਤੇ ਗੈਸ ਵਰਗੀਆਂ ਸਮੱਸਿਆਵਾਂ ਤੋਂ ਵੀ ਰਾਹਤ ਪਾ ਸਕਦੇ ਹੋ।
ਨੀਂਦ ਆਵੇਗੀ ਚੰਗੀ: ਅੱਜਕਲ ਬਹੁਤ ਸਾਰੇ ਲੋਕ ਇਨਸੌਮਨੀਆ ਅਤੇ ਤਣਾਅ ਵਰਗੀਆਂ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ। ਪੂਰੀ ਨੀਂਦ ਨਾ ਲੈਣ ਨਾਲ ਉਨ੍ਹਾਂ ਦੀ ਸਿਹਤ ‘ਤੇ ਵੀ ਅਸਰ ਪੈਂਦਾ ਹੈ। ਅਜਿਹੇ ‘ਚ ਤੁਸੀਂ ਚਿਆ ਸੀਡਜ਼ ਦਾ ਸੇਵਨ ਕਰ ਸਕਦੇ ਹੋ। ਇਸ ‘ਚ ਓਮੇਗਾ-3 ਫੈਟੀ ਐਸਿਡ ਪਾਇਆ ਜਾਂਦਾ ਹੈ। ਇਹ ਚਿੰਤਾ, ਤਣਾਅ ਅਤੇ ਇਨਸੌਮਨੀਆ ਵਰਗੀਆਂ ਸਮੱਸਿਆਵਾਂ ਨੂੰ ਘੱਟ ਕਰਨ ‘ਚ ਮਦਦ ਕਰਦਾ ਹੈ। ਇਸ ਤੋਂ ਇਲਾਵਾ ਇਸ ਦੇ ਸੇਵਨ ਨਾਲ ਦਿਲ ਦੀਆਂ ਬਿਮਾਰੀਆਂ ਅਤੇ ਹਾਈ ਬਲੱਡ ਪ੍ਰੈਸ਼ਰ ਦਾ ਖਤਰਾ ਵੀ ਘੱਟ ਹੋ ਜਾਂਦਾ ਹੈ।
ਹੱਡੀਆਂ ਨੂੰ ਕਰੇ ਮਜ਼ਬੂਤ: ਚਿਆ ਸੀਡਜ਼ ਹੱਡੀਆਂ ਨੂੰ ਮਜ਼ਬੂਤ ਕਰਨ ‘ਚ ਵੀ ਮਦਦ ਕਰਦੇ ਹਨ। ਜੇਕਰ ਤੁਹਾਨੂੰ ਹੱਡੀਆਂ ਨਾਲ ਜੁੜੀ ਕੋਈ ਬੀਮਾਰੀ ਹੈ ਤਾਂ ਇਸ ਦਾ ਸੇਵਨ ਕਰਨ ਨਾਲ ਇਸ ਨੂੰ ਠੀਕ ਕੀਤਾ ਜਾ ਸਕਦਾ ਹੈ। ਇਸ ‘ਚ ਕੈਲਸ਼ੀਅਮ ਅਤੇ ਫਾਸਫੋਰਸ ਹੁੰਦਾ ਹੈ ਜੋ ਤੁਹਾਡੀਆਂ ਹੱਡੀਆਂ ਨੂੰ ਮਜ਼ਬੂਤ ਬਣਾਉਣ ‘ਚ ਮਦਦ ਕਰਦਾ ਹੈ। ਤੁਸੀਂ ਇਸ ਨੂੰ ਸਮੂਦੀ ਜਾਂ ਫਲਾਂ ਦੇ ਨਾਲ ਖਾ ਸਕਦੇ ਹੋ।
ਕੋਲੇਸਟ੍ਰੋਲ ਨੂੰ ਕਰੇ ਘੱਟ: ਚਿਆ ਸੀਡਜ਼ ਦਾ ਸੇਵਨ ਹਾਈ ਕੋਲੇਸਟ੍ਰੋਲ ਵਰਗੀਆਂ ਸਮੱਸਿਆਵਾਂ ਨੂੰ ਘੱਟ ਕਰਨ ‘ਚ ਵੀ ਮਦਦ ਕਰਦਾ ਹੈ। ਇਸ ‘ਚ ਪਾਏ ਜਾਣ ਵਾਲੇ ਵਿਟਾਮਿਨ-ਜੀ ਅਤੇ ਐਂਟੀਆਕਸੀਡੈਂਟਸ ਸਰੀਰ ਨੂੰ ਡੀਟੌਕਸਫਾਈ ਕਰਨ ਅਤੇ ਸਰੀਰ ‘ਚੋਂ ਵਾਧੂ ਫੈਟ ਨੂੰ ਘੱਟ ਕਰਨ ‘ਚ ਮਦਦ ਕਰਦੇ ਹਨ। ਇਸ ਕਾਰਨ ਤੁਹਾਡੇ ਸਰੀਰ ‘ਚ ਕੋਲੈਸਟ੍ਰੋਲ ਸੰਤੁਲਨ ਬਣਿਆ ਰਹਿੰਦਾ ਹੈ।
ਸਕਿਨ ਅਤੇ ਵਾਲਾਂ ਲਈ ਫਾਇਦੇਮੰਦ: ਇਹ ਪ੍ਰੋਟੀਨ ਅਤੇ ਮੈਗਨੀਸ਼ੀਅਮ ਨਾਲ ਵੀ ਭਰਪੂਰ ਹੁੰਦਾ ਹੈ। ਇਸ ਦਾ ਸੇਵਨ ਕਰਨ ਨਾਲ ਤੁਹਾਡੀ ਸਕਿਨ ਗਲੋਇੰਗ ਅਤੇ ਸਾਫ ਦਿਖਾਈ ਦਿੰਦੀ ਹੈ। ਇਸ ਤੋਂ ਇਲਾਵਾ ਇਹ ਚਿਹਰੇ ਦੀਆਂ ਫਾਈਨ ਲਾਈਨਾਂ ਅਤੇ ਝੁਰੜੀਆਂ ਨੂੰ ਘੱਟ ਕਰਨ ‘ਚ ਵੀ ਮਦਦ ਕਰਦਾ ਹੈ। ਚਿਆ ਸੀਡਜ਼ ਵਾਲਾਂ ਲਈ ਵੀ ਬਹੁਤ ਫਾਇਦੇਮੰਦ ਹੁੰਦੇ ਹਨ।
ਇਸ ਦਾ ਸੇਵਨ ਕਿਵੇਂ ਕਰੀਏ: ਚਿਆ ਸੀਡਜ਼ ਕਦੇ ਵੀ ਕੱਚੇ ਨਹੀਂ ਖਾਣੇ ਚਾਹੀਦੇ। ਕੱਚੇ ਚਿਆ ਸੀਡਜ਼ ਖਾਣ ਨਾਲ ਤੁਹਾਡੀ ਸਿਹਤ ਨੂੰ ਨੁਕਸਾਨ ਹੋ ਸਕਦਾ ਹੈ। ਇਹ ਤੁਹਾਡੇ ਲਈ ਪਾਚਨ ਸੰਬੰਧੀ ਸਮੱਸਿਆਵਾਂ ਦਾ ਕਾਰਨ ਵੀ ਬਣ ਸਕਦਾ ਹੈ। ਤੁਸੀਂ ਇਸ ਨੂੰ ਭਿਓ ਸਕਦੇ ਹੋ ਜਾਂ ਕਿਸੇ ਹੋਰ ਤਰੀਕੇ ਨਾਲ ਸੇਵਨ ਕਰ ਸਕਦੇ ਹੋ। ਮਾਹਿਰਾਂ ਦੇ ਅਨੁਸਾਰ ਤੁਸੀਂ ਇੱਕ ਦਿਨ ‘ਚ 1 ਚੱਮਚ ਜਾਂ 15 ਗ੍ਰਾਮ ਚਿਆ ਸੀਡਜ਼ ਖਾ ਸਕਦੇ ਹੋ।
ਇਨ੍ਹਾਂ ਚੀਜ਼ਾਂ ਨਾਲ ਮਿਲਾਕੇ ਖਾਓ
- ਤੁਸੀਂ ਚਿਆ ਸੀਡਜ਼ ਨੂੰ ਭਿਓਂ ਕੇ ਸਮੂਦੀਜ਼ ਦੇ ਉੱਪਰ ‘ਚ ਇਸਦੀ ਵਰਤੋਂ ਕਰ ਸਕਦੇ ਹੋ।
- ਤੁਸੀਂ ਇਸ ਨੂੰ ਦਲੀਆ ਜਾਂ ਓਟਸ ‘ਤੇ ਪਾ ਕੇ ਵੀ ਖਾ ਸਕਦੇ ਹੋ। ਇਸ ਨਾਲ ਤੁਹਾਡੇ ਖਾਣੇ ਦਾ ਸਵਾਦ ਵੀ ਵਧੇਗਾ।
- ਖੀਰਾ, ਟਮਾਟਰ, ਚੁਕੰਦਰ ਅਤੇ ਗਾਜਰ ਵਰਗੀਆਂ ਸਬਜ਼ੀਆਂ ‘ਚ ਬਣੇ ਸਲਾਦ ‘ਚ ਮਿਲਾ ਕੇ ਖਾ ਸਕਦੇ ਹੋ।
- ਚਿਆ ਸੀਡਜ਼ ਨੂੰ ਰਾਤ ਭਰ ਭਿਓ ਕੇ ਸਵੇਰੇ ਅਖਰੋਟ, ਬਦਾਮ ਜਾਂ ਕਿਸੇ ਵੀ ਤਰ੍ਹਾਂ ਦੇ ਸੁੱਕੇ ਮੇਵੇ ਦੇ ਨਾਲ ਖਾ ਸਕਦੇ ਹੋ।
- ਤੁਸੀਂ ਇਸ ਨੂੰ ਫਲਾਂ ਅਤੇ ਦਹੀਂ ਦੇ ਨਾਲ ਮਿਲਾ ਕੇ ਵੀ ਸੇਵਨ ਕਰ ਸਕਦੇ ਹੋ। ਤੁਸੀਂ ਚਿਆ ਸੀਡਜ਼ ਨੂੰ ਛਾਛ ‘ਚ ਮਿਲਾ ਕੇ ਵੀ ਪੀ ਸਕਦੇ ਹੋ।