ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਗੈਂਗਸਟਰਾਂ ਵਿਰੁੱਧ ਸਫਲਤਾਪੂਰਵਕ ਮੁਹਿੰਮ ਚਲਾਉਣ ਲਈ ਪੁਲਿਸ ਫੋਰਸ ਅਤੇ ਐਂਟੀ ਗੈਂਗਸਟਰ ਟਾਸਕ ਫੋਰਸ ਨੂੰ ਵਧਾਈ ਦਿੱਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸੂਬੇ ਵਿੱਚ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਫੈਸਲਾਕੁੰਨ ਜੰਗ ਛੇੜੀ ਹੋਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਵਚਨਬੱਧਤਾ ਤਹਿਤ ਅੱਜ ਪੰਜਾਬ ਪੁਲਿਸ ਨੂੰ ਅੰਮ੍ਰਿਤਸਰ ਵਿੱਚ ਗੈਂਗਸਟਰ ਵਿਰੋਧੀ ਮੁਹਿੰਮ ਵਿੱਚ ਵੱਡੀ ਸਫਲਤਾ ਮਿਲੀ ਹੈ। ਭਗਵੰਤ ਮਾਨ ਨੇ ਸਾਰੇ ਪੁਲਿਸ ਅਧਿਕਾਰੀਆਂ ਨੂੰ ਵਧਾਈ ਦਿੱਤੀ ਜਿਨ੍ਹਾਂ ਨੇ ਗੈਂਗਸਟਰਾਂ ਦੇ ਖਿਲਾਫ ਇਸ ਆਪ੍ਰੇਸ਼ਨ ਨੂੰ ਵੱਡੀ ਸਫਲਤਾ ਦਿੱਤੀ ਹੈ।
ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਪੰਜਾਬ ‘ਚੋਂ ਗੈਂਗਸਟਰਾਂ ਦਾ ਸਫਾਇਆ ਕਰਨ ਲਈ ਪੁਲਿਸ ਅਧਿਕਾਰੀਆਂ ਨੇ ਆਪ੍ਰੇਸ਼ਨ ਦੌਰਾਨ ਬਹਾਦਰੀ ਦਾ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੇ ਤੱਥ ਵਜੋਂ ਪੰਜਾਬ ਪੁਲਿਸ ਨੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਆਪਣੀ ਬਹਾਦਰੀ ਅਤੇ ਪੇਸ਼ੇਵਰ ਵਚਨਬੱਧਤਾ ਦੀ ਸ਼ਾਨਦਾਰ ਪਰੰਪਰਾ ਨੂੰ ਬਰਕਰਾਰ ਰੱਖਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਗੈਂਗਸਟਰ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਸ਼ਾਮਲ ਸਨ।
ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚੋਂ ਗੈਂਗਸਟਰਾਂ ਅਤੇ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਨੂੰ ਮੁੱਖ ਤਰਜੀਹ ਦੇ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਪਹਿਲਾਂ ਸਰਕਾਰਾਂ ਸੂਬੇ ਵਿੱਚ ਨਸ਼ਿਆਂ ਦੇ ਕਾਰੋਬਾਰ ਅਤੇ ਗੈਂਗਸਟਰਾਂ ਨੂੰ ਸਰਪ੍ਰਸਤੀ ਦਿੰਦੀਆਂ ਸਨ ਪਰ ਹੁਣ ਇਨ੍ਹਾਂ ਵਿੱਚੋਂ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “
CM ਨੇ ਕਿਹਾ ਕਿ ਸੂਬਾ ਸਰਕਾਰ ਹਰ ਕੀਮਤ ‘ਤੇ ਪੰਜਾਬ ‘ਚ ਅਮਨ, ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਸੂਬੇ ਦੀ ਅਮਨ ਸ਼ਾਂਤੀ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਭਗਵੰਤ ਮਾਨ ਨੇ ਪੰਜਾਬੀਆਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਨੂੰ ਸ਼ਾਂਤਮਈ, ਖੁਸ਼ਹਾਲ ਅਤੇ ਅਗਾਂਹਵਧੂ ਸੂਬਾ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।