ਮ੍ਰਿਤਕ ਗੈਂਗਸਟਰਾਂ ਮਨੂੰ ਕੁੱਸਾ ਅਤੇ ਜਗਰੂਪ ਰੂਪਾ ਦਾ ਅੱਜ ਸਿਵਲ ਹਸਪਤਾਲ ਵਿਖੇ ਡਾਕਟਰਾਂ ਦੀ ਟੀਮ ਵਲੋਂ ਪੋਸਟਮਾਰਟਮ ਕੀਤਾ ਗਿਆ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਕਰਨ ਵਾਲੇ ਸ਼ਾਰਪ ਸ਼ੂਟਰਾਂ ਮਨਪ੍ਰੀਤ ਮਨੂੰ ਕੁੱਸਾ ਅਤੇ ਜਗਰੂਪ ਰੂਪਾ ਦਾ ਬੀਤੇ ਦਿਨੀਂ ਪੁਲਿਸ ਵਲੋਂ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਭਕਨਾ ਵਿਖੇ ਐਨਕਾਊਂਟਰ ਕਰ ਦਿੱਤਾ ਗਿਆ ਸੀ।
ਪੋਸਟਮਾਰਟਮ ਦੌਰਾਨ ਗੈਂਗਸਟਰਾਂ ਦੇ ਪਰਿਵਾਰ ਵਾਲੇ ਵੀ ਪਹੁੰਚੇ ਹੋਏ ਹਨ। ਪਰਿਵਾਰ ਵਾਲੇ ਪੋਸਟਮਾਰਮ ਤੋਂ ਬਾਅਦ ਉਨ੍ਹਾਂ ਦੀ ਲਾਸ਼ਾਂ ਨੂੰ ਘਰ ਲੈ ਕੇ ਜਾਣਗੇ ਅਤੇ ਅਤਿੰਮ ਸੰਸਕਾਰ ਕਰਨਗੇ।
ਮਿਲੀ ਜਾਣਕਾਰੀ ਅਨੁਸਾਰ ਗੈਂਗਸਟਰ ਜਗਰੂਪ ਰੂਪਾ ਤੇ ਕੁੱਸਾ ਦਾ ਪੋਸਟਮਾਰਮ ਕਰਨ ’ਤੇ ਡਾਕਟਰਾਂ ਨੇ ਜਿਥੇ ਉਨ੍ਹਾਂ ਦੇ ਸਰੀਰ ’ਚੋਂ ਗੋਲੀਆਂ ਕੱਢੀਆਂ, ਉਥੇ ਹੀ ਉਨ੍ਹਾਂ ਦੋਵਾਂ ਦੀਆਂ ਜੇਬਾਂ ’ਚੋਂ ਵੀ ਗੋਲੀਆਂ ਬਰਾਮਦ ਕੀਤੀਆਂ ਹਨ। ਦੋਵਾਂ ਗੈਂਗਸਟਰਾਂ ਦੀਆਂ ਜੇਬਾਂ ’ਚੋਂ 26-27 ਦੇ ਕਰੀਬ ਗੋਲੀਆਂ ਬਰਾਮਦ ਹੋਈਆਂ ਹਨ, ਜਿਨ੍ਹਾਂ ਨੂੰ ਪੁਲਿਸ ਨੇ ਆਪਣੇ ਕਬਜ਼ੇ ’ਚ ਲੈ ਲਿਆ ਹੈ।