ਐਨਫੋਰਸਮੈਂਟ ਡਾਇਰੈਕਟੋਰੇਟ ਨੇ ਅੱਜ ਨੈਸ਼ਨਲ ਹੈਰਾਲਡ ਅਖਬਾਰ ਦੇ ਮਨੀ ਲਾਂਡਰਿੰਗ ਮਾਮਲੇ ਵਿੱਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੋਂ ਪੁੱਛਗਿੱਛ ਕੀਤੀ। ਦੁਪਹਿਰ ਕਰੀਬ 12:20 ਵਜੇ ਸ਼ੁਰੂ ਹੋਈ ਇਹ ਪੁੱਛਗਿੱਛ ਬਾਅਦ ਦੁਪਹਿਰ ਕਰੀਬ 2.30 ਵਜੇ ਖਤਮ ਹੋਈ। ਇਸ ਤੋਂ ਬਾਅਦ ਸੋਨੀਆ ਗਾਂਧੀ ਦੀ ਬੇਨਤੀ ‘ਤੇ ਅੱਜ ਦਾ ਸੈਸ਼ਨ ਖਤਮ ਕਰ ਦਿੱਤਾ ਗਿਆ, ਕਾਂਗਰਸ ਨੇਤਾ ਹਾਲ ਹੀ ਵਿੱਚ ਕੋਵਿਡ ਤੋਂ ਉਭਰੇ ਹਨ। ਈਡੀ ਨੇ ਹੁਣ ਉਨ੍ਹਾਂ ਨੂੰ 25 ਜੁਲਾਈ ਨੂੰ ਬੁਲਾਇਆ ਹੈ।
ਜਾਂਚ ਏਜੰਸੀ ਈਡੀ ਵੱਲੋਂ ਕੀਤੀ ਗਈ ਇਸ ਜਾਂਚ ਦੇ ਵਿਰੋਧ ਵਿੱਚ ਕਾਂਗਰਸ ਦੇਸ਼ ਭਰ ਵਿੱਚ ਪ੍ਰਦਰਸ਼ਨ ਕੀਤੇ। ਦਿੱਲੀ ਸਥਿਤ ਕਾਂਗਰਸ ਹੈੱਡਕੁਆਰਟਰ ‘ਤੇ ਕਾਂਗਰਸੀ ਵਰਕਰ ਵੀ ਇਕੱਠੇ ਹੋਏ। ਕਾਂਗਰਸ ਦੇ ਸੰਸਦ ਮੈਂਬਰ ਵੀ ਸੰਸਦ ਭਵਨ ਤੋਂ ਬੱਸ ਰਾਹੀਂ ਪਾਰਟੀ ਹੈੱਡਕੁਆਰਟਰ ਪੁੱਜੇ। ਕਾਂਗਰਸੀ ਵਰਕਰਾਂ ਦੇ ਪ੍ਰਦਰਸ਼ਨ ਨੂੰ ਦੇਖਦੇ ਹੋਏ ਪੁਲਸ ਨੇ ਪਾਰਟੀ ਹੈੱਡਕੁਆਰਟਰ ਦੇ ਬਾਹਰ ਬੈਰੀਕੇਡ ਲਗਾ ਦਿੱਤੇ।
ਦਿੱਲੀ ਵਿੱਚ ਪ੍ਰਦਰਸ਼ਨ ਕਰ ਰਹੇ ਕਾਂਗਰਸੀ ਵਰਕਰਾਂ ਨੂੰ ਖਦੇੜਨ ਲਈ ਪੁਲਿਸ ਵੱਲੋਂ ਵਾਟਰ ਕੈਨਨ ਦਾ ਇਸਤੇਮਾਲ ਕੀਤਾ ਗਿਆ। 75 ਸਾਂਸਦਾਂ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ। ਦੂਜੇ ਪਾਸੇ ਸੋਨੀਆ ਗਾਂਧੀ ਦੀ ਦਵਾਈ ਨੂੰ ਲੈ ਕੇ ਪ੍ਰਿਅੰਕਾ ਗਾਂਧੀ ਵਾਡਰਾ ਈਡੀ ਦੇ ਦਫ਼ਤਰ ਵਿੱਚ ਮੌਜੂਦ ਰਹੇ।
ਕਾਂਗਰਸ ਵੀਰਵਾਰ ਨੂੰ ਦੇਸ਼ ਦੇ ਵੱਖ-ਵੱਖ ਹਿੱਸਿਆਂ ‘ਚ ਪ੍ਰਦਰਸ਼ਨ ਕੀਤਾ। ਇਸ ਦੌਰਾਨ ਦਿੱਲੀ ‘ਚ ਪ੍ਰਦਰਸ਼ਨ ਕਰ ਰਹੇ ਕਾਂਗਰਸ ਨੇਤਾ ਪੀ ਚਿਦੰਬਰਮ, ਅਸ਼ੋਕ ਗਹਿਲੋਤ, ਅਜੇ ਮਾਕਨ ਸਣੇ ਕਈ ਵੱਡੇ ਨੇਤਾਵਾਂ ਨੂੰ ਪੁਲਿਸ ਨੇ ਹਿਰਾਸਤ ‘ਚ ਲੈ ਲਿਆ ਹੈ। ਸੰਸਦ ਮੈਂਬਰਾਂ ਨੇ ਸੋਨੀਆ ਗਾਂਧੀ ਦੇ ਸਮਰਥਨ ਵਿੱਚ ਸੰਸਦ ਵਿੱਚ ਪ੍ਰਦਰਸ਼ਨ ਵੀ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਈਡੀ ਦੀ ਦੁਰਵਰਤੋਂ ਬੰਦ ਹੋਣੀ ਚਾਹੀਦੀ ਹੈ।
ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਇੰਸਟਾ ‘ਤੇ ਲਿਖਿਆ- ‘ਅਗਲਾ ਨੰਬਰ ਬਾਪੂ ਦਾ’
ਸੋਨੀਆ ਗਾਂਧੀ ਦੇ ਸਮਰਥਨ ‘ਚ ਵੀਰਵਾਰ ਨੂੰ ਮਹਾਰਾਸ਼ਟਰ ਦੇ ਨਾਗਪੁਰ ‘ਚ ਵੀ ਵਰਕਰਾਂ ਨੇ ਪ੍ਰਦਰਸ਼ਨ ਕੀਤਾ। ਇਸ ਦੌਰਾਨ ਪੁਲਿਸ ਨੇ ਵਰਕਰਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਇਸ ਦੇ ਨਾਲ ਹੀ ਰਾਜਸਥਾਨ ਦੇ ਜੈਪੁਰ ਵਿੱਚ ਵੀ ਕਾਂਗਰਸੀ ਵਰਕਰਾਂ ਨੇ ਪ੍ਰਦਰਸ਼ਨ ਕੀਤਾ।
ਈਡੀ ਵੱਲੋਂ ਸੋਨੀਆ ਗਾਂਧੀ ਤੋਂ ਕੀਤੀ ਜਾ ਰਹੀ ਪੁੱਛਗਿੱਛ ਖ਼ਿਲਾਫ਼ ਕਾਂਗਰਸ ਦਿੱਲੀ ਸਣੇ ਕਈ ਸ਼ਹਿਰਾਂ ਵਿੱਚ ਪ੍ਰਦਰਸ਼ਨ ਕਰ ਰਹੀ ਹੈ। ਇਸ ਦੌਰਾਨ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਅਤੇ ਕਾਂਗਰਸ ਨੇਤਾ ਸਚਿਨ ਪਾਇਲਟ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਗਹਿਲੋਤ ਨੇ ਕਿਹਾ ਹੈ ਕਿ ਦੇਸ਼ ਦੇ ਇਤਿਹਾਸ ‘ਚ ਅਜਿਹਾ ਪਹਿਲੀ ਵਾਰ ਹੋ ਰਿਹਾ ਹੈ ਕਿ ਧਰਨੇ ਨੂੰ ਰੋਕਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਪਾਇਲਟ ਨੇ ਕਿਹਾ ਹੈ ਕਿ ਜਾਂਚ ਏਜੰਸੀਆਂ ਦੀ ਦੁਰਵਰਤੋਂ ਹੋ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “
ਇਹ ਜਾਣਕਾਰੀ ਇਹ ਵੀ ਸਾਹਮਣੇ ਆ ਰਹੀ ਹੈ ਕਿ ਸੋਨੀਆ ਗਾਂਧੀ ਦੀ ਸਿਹਤ ਦੇ ਮੱਦੇਨਜ਼ਰ ਡਾਕਟਰ ਵੀ ਈਡੀ ਦਫ਼ਤਰ ਵਿੱਚ ਮੌਜੂਦ ਰਹੇ। ਸੋਨੀਆ ਗਾਂਧੀ ਨਾਲ ਈਡੀ ਦੀ ਪੁੱਛਗਿੱਛ ਦੌਰਾਨ ਰਾਹੁਲ ਗਾਂਧੀ ਵੀ ਉਨ੍ਹਾਂ ਦੇ ਦਫ਼ਤਰ ਪੁੱਜੇ ਸਨ। ਕੁਝ ਸਮਾਂ ਰੁਕਣ ਤੋਂ ਬਾਅਦ ਉਹ ਉਥੋਂ ਚਲੇ ਗਏ।