ਪੰਜਾਬ ਪੁਲਿਸ ਨੇ ਹੁਣ ਸੂਬੇ ਨੂੰ ਗੈਂਗਸਟਰਾਂ ਤੋਂ ਮੁਕਤ ਕਰਨ ਲਈ ਲੱਕ ਬੰਨ੍ਹ ਲਿਆ ਹੈ। ਸੂਬੇ ਵਿੱਚ ਲਗਾਤਾਰ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਬੀਤੇ ਦਿਨ ਵੀ ਵੱਡੀ ਕਾਰਵਾਈ ਕਰਦੇ ਹੋਏ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਸ਼ਾਮਲ ਦੋ ਸ਼ਾਰਪ ਸ਼ੂਟਰਾਂ ਦਾ ਐਨਕਾਊਂਟਰ ਕੀਤਾ ਗਿਆ, ਜਿਸ ਦੀ ਹਰ ਪਾਸੇ ਸ਼ਲਾਘਾ ਹੋ ਰਹੀ ਹੈ। ਇਸ ਮਗਰੋਂ CM ਮਾਨ ਦਾ ਬਿਆਨ ਸਾਹਮਣੇ ਆਇਆ।
ਸੀ.ਐੱਮ. ਮਾਨ ਨੇ ਕਿਹਾ ਪੰਜਾਬ ਵਿੱਚੋਂ ਗੈਂਗਸਟਰ ਕਲਚਰ ਦੇ ਖਾਤਮੇ ਲਈ ਅਸੀਂ ਲਗਾਤਾਰ ਕੰਮ ਕਰ ਰਹੇ ਹਾਂ, ਪੰਜਾਬ ਦੇ ਬੱਚੇ-ਬੱਚੇ ਦੀ ਜ਼ਿੰਮੇਵਾਰੀ ਮੇਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਸੁਰੱਖਿਅਤ ਮਾਹੌਲ ਦੇਣਾ ਸਾਡੀ ਮੁੱਖ ਤਰਜੀਹ ਹੈ। ਪੰਜਾਬ ਨੂੰ ਮੁੜ ਤੋਂ ਹੱਸਦਾ-ਖੇਡਦਾ ਰੰਗਲਾ ਪੰਜਾਬ ਬਣਾਉਣ ਲਈ ਅਸੀਂ ਵਚਨਬੱਧ ਹਾਂ।
ਦੱਸਣਯੋਗ ਹੈ ਕਿ ਸਿੱਧੂ ਮੂਸੇਵਾਲਾ ਕਤਲਕਾਂਡ ਵਿੱਚ ਪੰਜਾਬ ਅਤੇ ਦਿੱਲੀ ਪੁਲਿਸ ਨੇ ਸ਼ਾਰਪ ਸ਼ੂਟਰ ਦੀਪਕ ਮੁੰਡੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ । ਦਿੱਲੀ ਪੁਲਿਸ ਵੱਲੋਂ ਮੂਸੇਵਾਲਾ ਕਤਲ ਕਾਂਡ ਵਿੱਚ ਸ਼ਾਮਿਲ 3 ਸ਼ਾਰਪ ਸ਼ੂਟਰਾਂ ਪ੍ਰਿਆਵਰਤ ਫੌਜੀ, ਅੰਕਿਤ ਸੇਰਸਾ ਅਤੇ ਕਸ਼ਿਸ਼ ਉਰਫ਼ ਕੁਲਦੀਪ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਿਆ ਹੈ।
ਇਹ ਵੀ ਪੜ੍ਹੋ : ਗੈਂਗਸਟਰ ਲਾਰੈਂਸ ਹੁਣ ਮੁਕਤਸਰ ਪੁਲਿਸ ਦੇ ਸ਼ਿਕੰਜੇ ‘ਚ, ਮਿਲਿਆ 7 ਦਿਨ ਦਾ ਰਿਮਾਂਡ
ਸ਼ਾਰਪਸ਼ੂਟਰ ਜਗਰੂਪ ਰੂਪਾ ਅਤੇ ਮਨਪ੍ਰੀਤ ਮੰਨੂ ਕੁੱਸਾ ਦਾ ਬੀਤੇ ਦਿਨ ਅੰਮ੍ਰਿਤਸਰ ਵਿੱਚ ਪੰਜਾਬ ਪੁਲਿਸ ਨੇ ਐਨਕਾਊਂਟਰ ਕਰ ਦਿੱਤਾ ਸੀ। ਹੁਣ ਇਸ ਮਾਮਲੇ ਵਿੱਚ ਸਿਰਫ਼ ਛੇਵਾਂ ਸ਼ਾਰਪ ਸ਼ੂਟਰ ਦੀਪਕ ਮੁੰਡੀ ਬਚਿਆ ਹੈ।
ਵੀਡੀਓ ਲਈ ਕਲਿੱਕ ਕਰੋ -: