ਪੰਜਾਬ ਦੇ 36,000 ਕੱਚੇ ਮੁਲਾਜ਼ਮਾਂ ਨੂੰ ਜਲਦ ਹੀ ਪੱਕਾ ਕਰ ਦਿੱਤਾ ਜਾਵੇਗਾ। ਇਸ ਸਬੰਧੀ ਵੀਰਵਾਰ ਨੂੰ ਕੈਬਨਿਟ ਸਬ-ਕਮੇਟੀ ਦੀ ਮੀਟਿੰਗ ਹੋਈ। ਮੀਟਿੰਗ ਵਿੱਚ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੇ ਕੱਚੇ ਮੁਲਾਜ਼ਮਾਂ ਦਾ ਡਾਟਾ ਸੌਂਪਿਆ। ਕਮੇਟੀ ਦੇ ਪ੍ਰਧਾਨ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਪੂਰਾ ਡਾਟਾ ਆ ਗਿਆ ਹੈ।
ਜਲਦ ਹੀ ਪ੍ਰਪੋਜ਼ਲ ਤਿਆਰ ਕਰਕੇ ਮੁੱਖ ਮੰਤਰੀ ਨੂੰ ਸੌਂਪਣਗੇ। ਕਮੇਟੀ ਦੀ ਮੀਟਿੰਗ 26 ਜੁਲਾਈ ਨੂੰ ਮੁੜ ਹੋਵੇਗੀ। ਉਨ੍ਹਾਂ ਦੋਸ਼ ਲਾਇਆ ਕਿ ਪਿਛਲੀਆਂ ਸਰਕਾਰਾਂ ਨੇ ਕੱਚੇ ਕਾਮਿਆਂ ਨੂੰ ਸਹੀ ਢੰਗ ਨਾਲ ਨਹੀਂ ਰੱਖਿਆ। ਇਸ ਵਿੱਚ ਗਲਤੀ ਹੋਈ ਹੈ। ਪਿਛਲੀ ਮੀਟਿੰਗ ‘ਚ ਕਮੇਟੀ ਨੇ ਡਾਟਾ ਨਾ ਦੇਣ ‘ਤੇ ਅਧਿਕਾਰੀਆਂ ਨੂੰ ਝਾੜ ਪਾਈ ਸੀ।
‘ਆਪ’ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਸੀ ਕਿ ਪੰਜਾਬ ‘ਚ ਕੰਮ ਕਰਦੇ 36,000 ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ। ਕਿਸੇ ਵੀ ਕਾਨੂੰਨੀ ਅੜਿੱਕੇ ਤੋਂ ਬਚਣ ਲਈ ਇਸ ਬਾਰੇ ਸੋਚ-ਵਿਚਾਰ ਕਰਕੇ ਨੀਤੀ ਤਿਆਰ ਕੀਤੀ ਜਾ ਰਹੀ ਹੈ। ਇਸ ਦੇ ਲਈ ਵਿੱਤ ਮੰਤਰੀ ਹਰਪਾਲ ਚੀਮਾ ਦੀ ਅਗਵਾਈ ਹੇਠ ਸਬ-ਕਮੇਟੀ ਬਣਾਈ ਗਈ ਹੈ, ਜਿਸ ਵਿੱਚ ਉਚੇਰੀ ਸਿੱਖਿਆ ਮੰਤਰੀ ਗੁਰਮੀਤ ਮੀਤ ਹੇਅਰ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੂੰ ਵੀ ਰੱਖਿਆ ਗਿਆ ਹੈ।
ਪਿਛਲੀ ਕਾਂਗਰਸ ਸਰਕਾਰ ਵੇਲੇ ਵੀ ਇਨ੍ਹਾਂ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਐਲਾਨ ਕੀਤਾ ਗਿਆ ਸੀ। ਤਤਕਾਲੀ ਸੀ.ਐੱਮ. ਚਰਨਜੀਤ ਚੰਨੀ ਦੀ ਅਗਵਾਈ ਵਿੱਚ ਸਰਕਾਰ ਨੇ ਕੈਬਨਿਟ ਵਿੱਚ ਮਤਾ ਪਾਸ ਕਰਕੇ ਰਾਜਪਾਲ ਨੂੰ ਭੇਜਿਆ ਸੀ। ਹਾਲਾਂਕਿ ਇਸ ਨੂੰ ਰਾਜਪਾਲ ਦੀ ਮਨਜ਼ੂਰੀ ਨਹੀਂ ਮਿਲੀ।
ਇਹ ਵੀ ਪੜ੍ਹੋ : ਅੰਬਾਲਾ : ਪਿੰਡ ਬਬਿਆਲ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਗੁਰਦੁਆਰਾ ਸਾਹਿਬ ‘ਚ ਪਾੜੇ ਹੋਏ ਮਿਲੇ ਅੰਗ
ਗਵਰਨਰ ਦਫ਼ਤਰ ਵੱਲੋਂ ਕਈ ਅਦਾਲਤਾਂ ਵਿੱਚ ਚੱਲ ਰਹੇ ਕੇਸਾਂ ’ਤੇ ਇਤਰਾਜ਼ ਜਤਾਇਆ ਗਿਆ ਸੀ ਅਤੇ ਸਰਕਾਰ ਤੋਂ ਸਪੱਸ਼ਟੀਕਰਨ ਮੰਗਿਆ ਗਿਆ ਸੀ। ਇਸ ਤੋਂ ਪਹਿਲਾਂ ਵੀ ਕਾਂਗਰਸ ਸਰਕਾਰ ਨੇ ਪੰਜਾਬ ਭਰ ਵਿੱਚ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਬੋਰਡ ਲਾਏ ਸਨ।
ਵੀਡੀਓ ਲਈ ਕਲਿੱਕ ਕਰੋ -: