ਲੁਧਿਆਣਾ : ਡਾ. ਹਿਤਿੰਦਰ ਕੌਰ ਕਲੇਰ ਲੁਧਿਆਣਾ ਸਿਵਲ ਹਸਪਤਾਲ ਦੇ ਨਵੇਂ ਸਿਵਲ ਸਰਜਨ ਹਨ। ਅੱਜ ਉਨ੍ਹਾਂ ਨੇ ਆਪਣਾ ਅਹੁਦਾ ਸੰਭਾਲ ਲਿਆ। ਇਸ ਤੋ ਪਹਿਲਾਂ ਡਾ. ਕਲੇਰ ਜ਼ਿਲ੍ਹਾ ਮੋਗਾ ਵਿਖੇ ਆਪਣੀਆਂ ਸੇਵਾਵਾ ਨਿਭਾ ਰਹੇ ਸਨ।
ਅਹੁਦਾ ਸੰਭਾਲਣ ਮੌਕੇ ਡਾ. ਕਲੇਰ ਨੇ ਕਿਹਾ ਕਿ ਵਿਭਾਗ ਵੱਲੋਂ ਜੋ ਵੀ ਲੋਕਪੱਖੀ ਸਕੀਮਾਂ ਚਲਾਈਆਂ ਜਾ ਰਹੀਆਂ ਹਨ, ਉਨ੍ਹਾਂ ਨੂੰ ਲੋਕਾਂ ਤੱਕ ਪਹੁੰਚਾਉਣ ਵਿਚ ਕੋਈ ਵੀ ਕਸਰ ਬਾਕੀ ਨਹੀ ਛੱਡੀ ਜਾਵੇਗੀ।
ਇਹ ਵੀ ਪੜ੍ਹੋ : ਦ੍ਰੌਪਦੀ ਮੁਰਮੂ ਨੇ ਰਚਿਆ ਇਤਿਹਾਸ, ਬਣੇ ਦੇਸ਼ ਦੇ ਪਹਿਲੇ ਮਹਿਲਾ ਆਦਿਵਾਸੀ ਰਾਸ਼ਟਰਪਤੀ
ਉਨ੍ਹਾਂ ਕਿਹਾ ਕਿ ਸਮੂਹ ਸਿਹਤ ਸੰਸਥਾਵਾਂ ਦੇ ਵਿੱਚ ਸਾਫ-ਸਫਾਈ ਦਾ ਪੂਰਾ ਖਿਆਲ ਰੱਖਿਆ ਜਾਵੇਗਾ, ਹਸਪਤਾਲਾਂ ਵਿਚ ਆਏ ਮਰੀਜਾਂ ਲਈ ਲੋੜੀਂਦੇ ਪ੍ਰਬੰਧ ਕੀਤੇ ਜਾਣਗੇ ਅਤੇ ਦਿਨੋ-ਦਿਨ ਵਧ ਰਹੇ ਕੋਰੋਨਾ ਦੇ ਮਾਮਲਿਆਂ ਨਾਲ ਨਜਿੱਠਣ ਲਈ ਰਣਨੀਤੀ ਦੇ ਤਹਿਤ ਕੰਮ ਕੀਤਾ ਜਾਵੇਗਾ।
ਸਿਵਲ ਸਰਜਨ ਨੇ ਕਿਹਾ ਕਿ ਸਰਕਾਰੀ ਸਿਹਤ ਕੇਦਰਾਂ ਵਿਚ ਉਪਲੱਬਧ ਦਵਾਈਆਂ ਮਰੀਜਾਂ ਨੂੰ ਮੁਹੱਈਆ ਕਰਵਾਈਆਂ ਜਾਣਗੀਆਂ ਅਤੇ ਸਿਹਤ ਵਿਭਾਗ ਵੱਲੋ ਆਮ ਲੋਕਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਪਹਿਲ ਦੇ ਅਧਾਰ ‘ਤੇ ਪ੍ਰਦਾਨ ਕੀਤੀਆਂ ਜਾਣਗੀਆਂ।
ਵੀਡੀਓ ਲਈ ਕਲਿੱਕ ਕਰੋ -: