ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦਾ ਟੀਚਾ ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਕਰਨਾ ਹੈ। ਇਸੇ ਲਈ ਸੱਤਾ ਸੰਭਾਲਣ ਤੋਂ ਬਾਅਦ ਮੁੱਖ ਮੰਤਰੀ ਮਾਨ ਵੱਲੋਂ ‘ਐਂਟੀ ਕੁਰੱਪਸ਼ਨ ਐਕਸ਼ਨ ਲਾਈਨ’ ਜਾਰੀ ਕੀਤੀ ਗਈ ਸੀ। CM ਮਾਨ ਵੱਲੋਂ ਭ੍ਰਿਸ਼ਟਾਚਾਰ ਖਿਲਾਫ ਸ਼ਿਕਾਇਤ ਦੇਣ ਲਈ 9501 200 200 ਨੰਬਰ ਜਾਰੀ ਕੀਤਾ ਗਿਆ ਸੀ। ਇਹ ਹੈਲਪ ਲਾਈਨ ਨੰਬਰ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਜਾਰੀ ਕੀਤਾ ਗਿਆ ਸੀ।
ਇਸ ਹੈਲਪਲਾਈਨ ਜ਼ਰੀਏ ਰਿਸ਼ਵਤਖੋਰਾਂ ਖਿਲਾਫ ਸ਼ਿਕਾਇਤ ਦਰਜ ਕਰਾਉਣ ਲਈ ਕਿਹਾ ਹਿਆ ਸੀ। ਰਿਸ਼ਵਤਖੋਰਾਂ ਤੋਂ ਪ੍ਰੇਸ਼ਾਨ ਲੋਕ ਰੋਜ਼ਾਨਾ ਸ਼ਿਕਾਇਤਾਂ ਦਰਜ ਕਰਵਾ ਰਹੇ ਹਨ। ਵਿਜੀਲੈਂਸ ਬਿਊਰੋ ਕੋਲ ਭ੍ਰਿਸ਼ਟਾਚਾਰ ਖਿਲਾਫ ਰੋਜ਼ਾਨਾ ਔਸਤਨ 2537 ਸ਼ਿਕਾਇਤਾਂ ਆ ਰਹੀਆਂ ਹਨ। 21 ਜੁਲਾਈ ਤੱਕ ਐਂਟੀ ਕੁਰੱਪਸ਼ਨ ਐਕਸ਼ਨ ਲਾਈਨ ‘ਤੇ 3.04 ਲੱਖ ਸ਼ਿਕਾਇਤਾਂ ਪੁੱਜ ਚੁੱਕੀਆਂ ਹਨ।
ਵਿਜੀਲੈਂਸ ਨੂੰ ਹੁਣ ਤੱਕ 3884 ਸ਼ਿਕਾਇਤਾਂ ਮਿਲ ਚੁੱਕੀਆਂ ਹਨ ਜਿਨ੍ਹਾਂ ਵਿਚੋਂ ਆਡੀਓ ਤੇ ਵੀਡੀਓ ਕਲਿੱਪਾਂ ਸ਼ਾਮਲ ਹਨ। ਇਨ੍ਹਾਂ ਵਿਚੋਂ 1761 ਸ਼ਿਕਾਇਤਾਂ ਗੈਰ-ਪ੍ਰਸੰਗਤ ਪਾਈਆਂ ਗਈਆਂ ਜਦੋਂ ਕਿ 1968 ਸ਼ਿਕਾਇਤਾਂ ਦੂਜੇ ਵਿਭਾਗਾਂ ਨਾਲ ਸਬੰਧਤ ਸੀ ਜਿਸ ਨੂੰ ਸਬੰਧਤ ਵਿਭਾਗ ਨੂੰ ਭੇਜ ਦਿੱਤਾ ਗਿਆ। ਵਿਜੀਲੈਂਸ ਬਿਊਰੋ ਨੂੰ ਪ੍ਰਤੀ ਮਹੀਨਾ 76110 ਸ਼ਿਕਾਇਤਾਂ ਮਿਲ ਰਹੀਆਂ ਨਹ। ਪੁਲਿਸ ਵੱਲੋਂ ਇਨ੍ਹਾਂ ਸ਼ਿਕਾਇਤਾਂ ‘ਤੇ 35 ਕੇਸ ਦਰਜ ਕੀਤੇ ਜਾ ਚੁੱਕੇ ਹਨ। ਸਭ ਤੋਂ ਵੱਧ ਕੇਸ ਫਿਰੋਜ਼ਪੁਰ, ਰੋਪੜ ਤੇ ਪਟਿਆਲਾ ਵਿਚ ਦਰਜ ਕੀਤੇ ਗਏ ਹਨ।
ਪੁਲਿਸ ਨੇ ਇਨ੍ਹਾਂ ਕੇਸਾਂ ਵਿਚ 53 ਰਿਸ਼ਵਤਖੋਰਾਂ ਨੂੰ ਗ੍ਰਿਫਤਾਰ ਕੀਤਾ ਹੈ ਜਿਨ੍ਹਾਂ ਵਿਚੋਂ 24 ਸਿਵਲੀਅਨ, 15 ਪੁਲਿਸ ਅਧਿਕਾਰੀ ਤੇ 14 ਸਰਕਾਰੀ ਵਿਭਾਗਾਂ ਦੇ ਮੁਲਾਜ਼ਮ ਸ਼ਾਮਲ ਹਨ। ਇਸ ਤੋਂ ਇਲਾਵਾ ਲਗਭਗ 6 ਗਜ਼ਟਿਡ ਅਫਸਰ ਵੀ ਭ੍ਰਿਸ਼ਟਾਚਾਰ ਮਾਮਲੇ ਵਿਚ ਗ੍ਰਿਫਤਾਰ ਕੀਤੇ ਜਾ ਚੁੱਕੇ ਹਨ।
ਇਹ ਵੀ ਪੜ੍ਹੋ : ਸ਼ਾਰਪ ਸ਼ੂਟਰ ਸੇਰਸਾ ਦਾ ਦਾਅਵਾ-‘ਗੋਲਡੀ ਬਰਾੜ ਨੇ ਮੂੰਹ ਮੰਗੇ ਪੈਸੇ ਦੇਣ ਦਾ ਕੀਤਾ ਸੀ ਵਾਅਦਾ ਪਰ ਕਤਲ ਤੋਂ ਬਾਅਦ ਨਹੀਂ ਚੁੱਕਿਆ ਫੋਨ’
ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਆਪਣੇ ਹੀ ਤਤਕਾਲੀ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਵੀ ਭ੍ਰਿਸ਼ਟਾਚਾਰ ਮਾਮਲੇ ਵਿਚ ਗ੍ਰਿਫਤਾਰ ਕੀਤਾ ਗਿਆ ਸੀ ਤੇ ਇਸ ਤੋਂ ਇਲਾਵਾ ਸਾਬਕਾ ਮੰਤਰੀ ਤੇ ਕਾਂਗਰਸੀ ਆਗੂ ਸਾਧੂ ਸਿੰਘ ਧਰਮਸੋਤ ਵੀ ਕੁਰੱਪਸ਼ਨ ਦੇ ਮਾਮਲੇ ਵਿਚ ਜੇਲ੍ਹ ਵਿਚ ਬੰਦ ਹਨ। CM ਮਾਨ ਦਾਅਵਾ ਕਰਦੇ ਹਨ ਕਿ ਭ੍ਰਿਸ਼ਟ ਲੋਕਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਐਂਟੀ ਕੁਰੱਪਸ਼ਨ ਹੈਲਪਲਾਈਨ ਨੰਬਰ ‘ਤੇ ਸ਼ੁਰੂਆਤੀ ਦਿਨਾਂ ਵਿਚ ਤਾਂ ਬਹੁਤ ਵੱਡੀ ਗਿਣਤੀ ਵਿਚ ਸ਼ਿਕਾਇਤਾਂ ਮਿਲੀਆਂ ਪਰ ਹੁਣ ਥੋੜ੍ਹੀ ਦੀ ਰਫਤਾਰ ਘਟੀ ਹੈ।
ਵੀਡੀਓ ਲਈ ਕਲਿੱਕ ਕਰੋ -: