ਪੰਜਾਬ ਵਿਚ ਮਹਿਲਾ ਆਈਏਐੱਸ ਅੰਮ੍ਰਿਤ ਕੌਰ ਗਿੱਲ ਨੇ ਪੰਜਾਬ ਸਟੇਟ ਸਿਵਲ ਸਪਲਾਈ ਕਾਰਪੋਰੇਸ਼ਨ ਦੇ ਮੈਨੇਜਿੰਗ ਡਾਇਰੈਕਟਰ ਅਹੁਦੇ ਤੋਂ ਅਸਤੀਫਾ ਦਿੱਤਾ ਹੈ। ਉਨ੍ਹਾਂ ਨੇ ਸਰਕਾਰ ਤੋਂ ਸਮੇਂ ਤੋਂ ਪਹਿਲਾਂ ਹੀ ਰਿਟਾਇਰਮੈਂਟ ਮੰਗਿਆ ਹੈ। ਉੁਨ੍ਹਾਂ ਨੇ ਸਰਕਾਰ ਨੂੰ ਵਾਲੰਟੀਅਰਲੀ ਰਿਟਾਇਰਮੈਂਟ ਸਕੀਮ ਤਹਿਤ ਬੇਨਤੀ ਕੀਤੀ ਹੈ। ਸੇਵਾ ਨਿਯਮ ਮੁਤਾਬਕ ਉਨ੍ਹਾਂ ਨੇ ਸਰਕਾਰ ਨੂੰ 3 ਮਹੀਨੇ ਦਾ ਨੋਟਿਸ ਦੇ ਦਿੱਤਾ ਹੈ।
ਮਿਲੀ ਜਾਣਕਾਰੀ ਮੁਤਾਬਕ ਅਮ੍ਰਿਤ ਕੌਰ ਗਿੱਲ ਹੁਣ ਵਿਦੇਸ਼ ਜਾਣਾ ਚਾਹੁੰਦੀ ਹੈ। ਇਸੇ ਕਾਰਨ ਉਨ੍ਹਾਂ ਨੇ ਸਮੇਂ ਤੋਂ ਪਹਿਲਾਂ ਨੌਕਰੀ ਛੱਡਣ ਦਾ ਮਨ ਬਣਾਇਆ ਹੈ। ਉਹ ਇਸ ਤੋਂ ਪਹਿਲਾਂ ਫਤਿਹਗੜ੍ਹ ਸਾਹਿਬ ਅਤੇ ਮਾਲੇਰਕੋਟਲਾ ਵਿਚ ਡਿਪਟੀ ਕਮਿਸ਼ਨਰ ਰਹਿ ਚੁੱਕੀ ਹੈ। ਅੰਮ੍ਰਿਤ ਕੌਰ ਗਿਲ 2010 ਬੈਚ ਦੀ ਆਈਏਐੱਸ ਅਫਸਰ ਹਨ। ਗਿੱਲ ਨੂੰ ਸਖਤ ਅਕਸ ਵਾਲੀ ਅਫਸਰ ਮੰਨਿਆ ਜਾਂਦਾ ਹੈ।
ਦੂਜੇ ਪਾਸੇ ਆਈਏਐੱਸ ਗਿੱਲ ਦੇ ਕਰੀਬੀ ਸੂਤਰਾਂ ਨੇ ਦੱਸਿਆ ਕਿ ਉੁਹ ਪਰਿਵਾਰਕ ਕਾਰਨਾਂ ਕਰਕੇ ਨੌਕਰੀ ਛੱਡ ਰਹੇ ਹਨ। ਉਨ੍ਹਾਂ ਨੇ ਇਹ ਸਪੱਸ਼ਟ ਕੀਤਾ ਕਿ ਇਸ ਦਾ ਕੋਈ ਸਿਆਸੀ ਕਾਰਨ ਨਹੀਂ ਹੈ। ਨਾ ਕਿਸੇ ਅਧਿਕਾਰੀ ਜਾਂ ਸਰਕਾਰ ਨਾਲ ਕੋਈ ਮਤਭੇਦ ਹਨ। ਉਨ੍ਹਾਂ ਨੇ ਕਈ ਮੰਤਰੀਆਂ ਨਾਲ ਕੰਮ ਕੀਤਾ ਤੇ ਚੰਗਾ ਤਜਰਬਾ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -: