ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਵੱਲੋਂ ਜੇਲ੍ਹਾਂ ਵਿੱਚ ਨਸ਼ਿਆਂ ਨੂੰ ਰੋਕਣ ਲਈ ਸੂਬੇ ਦੀਆਂ ਸਾਰੀਆਂ ਜੇਲ੍ਹਾਂ ਵਿੱਚ ਬੰਦ ਮੁਲਜ਼ਮਾਂ ਦੇ ਡੋਪ ਟੈਸਟ ਕਰਵਾਏ ਜਾ ਰਹੇ ਹਨ। ਪਹਿਲੇ ਪੜਾਅ ਵਿੱਚ ਨਾਭਾ, ਮਾਨਸਾ, ਬਰਨਾਲਾ, ਅੰਮ੍ਰਿਤਸਰ, ਮਾਲੇਰਕੋਟਲਾ, ਫਾਜ਼ਿਲਕਾ, ਹੁਸ਼ਿਆਰਪੁਰ ਦੀਆਂ ਜੇਲ੍ਹਾਂ ਵਿੱਚ ਬੰਦ ਕੈਦੀਆਂ ਅਤੇ ਹਵਾਲਾਤੀਆਂ ਦੇ ਡੋਪ ਟੈਸਟ ਕੀਤੇ ਗਏ ਹਨ।
ਇਸੇ ਤਰ੍ਹਾਂ 23 ਅਤੇ 24 ਜੁਲਾਈ ਨੂੰ ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਕੈਦੀਆਂ ਅਤੇ ਹਵਾਲਾਤੀਆਂ ਦਾ ਡੋਪ ਟੈਸਟ ਹੋਵੇਗਾ। ਇਸ ਲਈ ਸਿਵਲ ਸਰਜਨ ਦਫ਼ਤਰ ਦੀ ਟੀਮ ਵਿਸ਼ੇਸ਼ ਤੌਰ ’ਤੇ ਤਿਆਰ ਕੀਤੀ ਗਈ ਹੈ, ਜੋ ਕਿ ਜੇਲ੍ਹ ਦੇ ਅੰਦਰ ਜਾ ਕੇ ਕੈਦੀਆਂ ਅਤੇ ਹਵਾਲਾਤੀਆਂ ਦਾ ਡੋਪ ਟੈਸਟ ਕਰੇਗਾ। ਬਠਿੰਡਾ ਜੇਲ੍ਹ ਵਿੱਚ ਦੋ ਹਜ਼ਾਰ ਦੇ ਕਰੀਬ ਹਵਾਲਾਤੀ ਤੇ ਕੈਦੀ ਬੰਦ ਹਨ। ਇਸ ਜੇਲ੍ਹ ਵਿੱਚ 66 ਦੇ ਕਰੀਬ ਵੱਡੇ ਗੈਂਗਸਟਰ ਵੀ ਹਨ, ਜੋ ਕਿ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਨਾਲ ਸਬੰਧਤ ਹਨ।
ਦੱਸ ਦੇਈਏ ਕਿ ਪੰਜਾਬ ਸਰਕਾਰ ਜੇਲ੍ਹਾਂ ਵਿੱਚ ਬੰਦ ਨਸ਼ੇੜੀਆਂ ਦੀ ਪਛਾਣ ਕਰਨ ਲਈ ਡੋਪ ਟੈਸਟ ਕਰਵਾ ਰਹੀ ਹੈ ਤਾਂ ਜੋ ਉਨ੍ਹਾਂ ਦਾ ਇਲਾਜ ਕੀਤਾ ਜਾ ਸਕੇ। ਪੰਜਾਬ ਸਰਕਾਰ ਦੇ ਇਸ ਕਦਮ ਨਾਲ ਸੂਬੇ ਦੀਆਂ ਜੇਲ੍ਹਾਂ ਨਸ਼ਾ ਮੁਕਤ ਹੋ ਜਾਣਗੀਆਂ ਅਤੇ ਜੇਲ੍ਹ ਪ੍ਰਸ਼ਾਸਨ ਵੱਲੋਂ ਜੇਲ੍ਹਾਂ ਵਿੱਚ ਨਸ਼ਿਆਂ ਨੂੰ ਨਾ ਰੋਕਣ ਦੇ ਲਾਏ ਜਾ ਰਹੇ ਦੋਸ਼ਾਂ ਤੋਂ ਜੇਲ੍ਹ ਪ੍ਰਸ਼ਾਸਨ ਨੂੰ ਰਾਹਤ ਮਿਲੇਗੀ।
ਵੀਡੀਓ ਲਈ ਕਲਿੱਕ ਕਰੋ -:
“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਇਸ ਕੰਮ ਨੂੰ ਗੁਪਤ ਤਰੀਕੇ ਨਾਲ ਨੇਪਰੇ ਚਾੜ੍ਹਨਾ ਚਾਹੁੰਦੀ ਹੈ ਤਾਂ ਜੋ ਪਾਜ਼ੀਟਿਵ ਆਉਣ ਵਾਲੇ ਕਿਸੇ ਵੀ ਕੈਦੀ ਜਾਂ ਹਵਾਲਾਤੀ ਦੀ ਪਛਾਣ ਸਾਹਮਣੇ ਨਾ ਆਵੇ।