ਸਿੱਧੂ ਮੂਸੇਵਾਲਾ ਦੇ ਕਤਲ ਵਿਚ ਦੋਸ਼ੀ ਅੰਕਿਤ ਸੇਰਸਾ ਤੇ ਸਚਿਨ ਭਿਵਾਨੀ ਨੂੰ ਅੱਜ ਮਾਨਸਾ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ ਜਿਥੇ ਪੁਲਿਸ ਨੇ 10 ਦਿਨ ਦੇ ਰਿਮਾਂਡ ਦੀ ਮੰਗ ਕੀਤੀ ਸੀ। ਜੇਕਰ ਅਦਾਲਤ ਨੇ ਉਨ੍ਹਾਂ ਨੂੰ 5 ਦਿਨ ਲਈ ਯਾਨੀ 28 ਜੁਲਾਈ ਤੱਕ ਪੁਲਿਸ ਰਿਮਾਂਡ ‘ਥੇ ਭੇਜ ਦਿੱਤਾ ਹੈ। ਰਿਮਾਂਡ ‘ਤੇ ਚੱਲ ਰਹੇ ਦੋਸ਼ੀਆਂ ਤੋਂ ਕੀਤੀ ਗਈ ਪੁੱਛਗਿਛ ਦੇ ਆਧਾਰ ‘ਤੇ ਪੁਲਿਸ ਨੂੰ ਲਗਾਤਾਰ ਵੱਡੀ ਲੀਡ ਮਿਲ ਰਹੀ ਹੈ।
ਅੰਕਿਤ ਸੇਰਸਾ ਦੀ ਉਮਰ ਮਹਿਜ਼ 19 ਸਾਲ ਹੈ। ਮੂਸੇਵਾਲਾ ਦਾ ਕਤਲ ਉਸ ਦਾ ਪਹਿਲਾ ਕਤਲ ਸੀ। ਉਹ 6 ਮਹੀਨੇ ਪਹਿਲਾਂ ਹੀ ਲਾਰੈਂਸ ਗੈਂਗ ‘ਚ ਸ਼ਾਮਲ ਹੋਇਆ ਸੀ। ਹਰਿਆਣਾ ਦੇ ਸੋਨੀਪਤ ਦੇ ਰਹਿਣ ਵਾਲੇ ਅੰਕਿਤ ਨੇ ਰਾਜਸਥਾਨ ‘ਚ 2 ਵਾਰਦਾਤਾਂ ਨੂੰ ਅੰਜਾਮ ਦਿੱਤਾ। ਜਿਸ ਤੋਂ ਬਾਅਦ ਉਸ ਦੀ ਮੁਲਾਕਾਤ ਮੋਨੂੰ ਡਾਗਰ ਨਾਲ ਹੋਈ। ਡਾਗਰ ਨੇ ਉਸ ਨੂੰ ਲਾਰੈਂਸ ਦੇ ਭਰਾ ਅਨਮੋਲ ਨਾਲ ਮਿਲਾਇਆ। ਫਿਰ ਉਹ ਲਾਰੈਂਸ ਗੈਂਗ ਦਾ ਸਰਗਨਾ ਬਣ ਗਿਆ। ਅੰਕਿਤ ਸੇਰਸਾ ਨੇ ਮੂਸੇਵਾਲਾ ਦੇ ਸਭ ਤੋਂ ਨੇੜੇ ਗੋਲੀ ਚਲਾਈ ਸੀ। ਉਸ ਨੇ ਦੋਵਾਂ ਹੱਥਾਂ ਵਿੱਚ ਪਿਸਤੌਲ ਫੜੀ ਹੋਈ ਸੀ।
ਇਹ ਵੀ ਪੜ੍ਹੋ : ਪੱਛਮੀ ਬੰਗਾਲ : ਅਧਿਆਪਕ ਭਰਤੀ ਘੋਟਾਲੇ ‘ਚ ਮੰਤਰੀ ਪਾਰਥਾ ਚੈਟਰਜੀ ਨੂੰ ED ਨੇ ਕੀਤਾ ਗ੍ਰਿਫਤਾਰ
ਦਿੱਲੀ ਪੁਲਿਸ ਨੇ ਕਸ਼ਮੀਰੀ ਗੇਟ ਤੋਂ ਗ੍ਰਿਫ਼ਤਾਰੀ ਤੋਂ ਬਾਅਦ ਅੰਕਿਤ ਸੇਰਸਾ ਦੇ ਮੋਬਾਈਲ ਦੀ ਤਲਾਸ਼ੀ ਲਈ। ਉਸ ਤੋਂ ਮੂਸੇਵਾਲਾ ਨੂੰ ਮਾਰਨ ਤੋਂ ਬਾਅਦ ਇਸ ਕਾਤਲ ਨੂੰ ਜਸ਼ਨ ਮਨਾਉਂਦੇ ਦੇਖਿਆ ਗਿਆ। ਜਿਸ ‘ਚ ਸ਼ਾਰਪਸ਼ੂਟਰ ਅੰਕਿਤ ਸੇਰਸਾ ਦੇ ਨਾਲ ਪ੍ਰਿਅਵਰਤ ਫੌਜੀ, ਸਚਿਨ ਭਿਵਾਨੀ, ਕਪਿਲ ਪੰਡਿਤ ਅਤੇ ਦਾਨਾਰਾਮ ਨਜ਼ਰ ਆਏ।
ਵੀਡੀਓ ਲਈ ਕਲਿੱਕ ਕਰੋ -:
“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “
ਪੰਜਾਬ ਪੁਲਸ ਦੀ ਪੁੱਛਗਿੱਛ ‘ਚ ਅੰਕਿਤ ਸੇਰਸਾ ਨੇ ਦੱਸਿਆ ਕਿ ਕਤਲ ਤੋਂ ਪਹਿਲਾਂ ਗੈਂਗਸਟਰ ਗੋਲਡੀ ਬਰਾੜ ਨੇ ਉਸ ਨੂੰ ਫਿਰੌਤੀ ਦੇ ਪੈਸੇ ਦੇਣ ਦੀ ਗੱਲ ਕਹੀ ਸੀ। ਹਰਿਆਣਾ ਵਿਚ ਉਸ ਦਾ ਨਾਂ ਚਮਕਾਉਣ ਬਾਰੇ ਵੀ ਕਿਹਾ ਸੀ। ਸੇਰਸਾ ਨੇ ਦਾਅਵਾ ਕੀਤਾ ਕਿ ਕਤਲ ਤੋਂ ਬਾਅਦ ਗੋਲਡੀ ਨੇ ਫ਼ੋਨ ਚੁੱਕਣਾ ਬੰਦ ਕਰ ਦਿੱਤਾ ਸੀ। ਉਸ ਨੂੰ ਨਾ ਤਾਂ ਕੋਈ ਪੈਸਾ ਦਿੱਤਾ ਗਿਆ ਅਤੇ ਨਾ ਹੀ ਲਾਰੈਂਸ ਗੈਂਗ ਨੇ ਉਸ ਦਾ ਸਾਥ ਦਿੱਤਾ।