ਸ੍ਰੀ ਅਨੰਦਪੁਰ ਸਾਹਿਬ : ਵਿਸ਼ਵ ਪ੍ਰਸਿੱਧ ਅਜਾਇਬ ਘਰ ਵਿਰਾਸਤ-ਏ-ਖਾਲਸਾ, ਸ੍ਰੀ ਅਨੰਦਪੁਰ ਸਾਹਿਬ, ਦਾਸਤਾਨ-ਏ-ਸ਼ਹਾਦਤ, ਸ੍ਰੀ ਚਮਕੌਰ ਸਾਹਿਬ, ਅਤੇ ਗੋਲਡਨ ਟੈਂਪਲ ਪਲਾਜ਼ਾ, ਅੰਮ੍ਰਿਤਸਰ 24 ਜੁਲਾਈ ਤੋਂ 1 ਅਗਸਤ, 2022 ਤੱਕ ਬੰਦ ਰਹਿਣਗੇ। ਸੈਲਾਨੀ 2 ਅਗਸਤ ਤੋਂ ਬਾਅਦ ਇਨ੍ਹਾਂ ਅਜਾਇਬ ਘਰਾਂ ਦਾ ਦੌਰਾ ਕਰ ਸਕਦੇ ਹਨ।
ਸੈਰ ਸਪਾਟਾ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਸਾਲ ਵਿੱਚ ਦੋ ਵਾਰ ਜਨਵਰੀ ਦੇ ਅਖੀਰਲੇ ਹਫ਼ਤੇ ਅਤੇ ਜੁਲਾਈ ਦੇ ਅਖੀਰਲੇ ਹਫ਼ਤੇ ਵਿਰਾਸਤ-ਏ-ਖਾਲਸਾ, ਸ੍ਰੀ ਅਨੰਦਪੁਰ ਸਾਹਿਬ, ਦਾਸਤਾਨ-ਏ-ਸ਼ਹਾਦਤ, ਸ੍ਰੀ ਚਮਕੌਰ ਸਾਹਿਬ, ਗੋਲਡਨ ਟੈਂਪਲ ਪਲਾਜ਼ਾ, ਅੰਮ੍ਰਿਤਸਰ ਜ਼ਰੂਰੀ ਮੁਰੰਮਤ ਅਤੇ ਰੱਖ-ਰਖਾਅ ਲਈ ਬੰਦ ਰੱਖਿਆ ਜਾਂਦਾ ਹੈ ਜੋ ਆਮ ਦਿਨਾਂ ਵਿੱਚ ਨਹੀਂ ਕੀਤਾ ਜਾ ਸਕਦਾ। ਇਸ ਕਾਰਨ ਅਗਾਊਂ ਸੂਚਨਾ ਦਿੱਤੀ ਜਾ ਰਹੀ ਹੈ ਤਾਂ ਜੋ ਸੈਲਾਨੀਆਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ। 2 ਅਗਸਤ, 2022 ਤੋਂ, ਇਹ ਸਾਰੇ ਅਜਾਇਬ ਘਰ ਆਮ ਵਾਂਗ ਸੈਲਾਨੀਆਂ ਲਈ ਖੋਲ੍ਹ ਦਿੱਤੇ ਜਾਣਗੇ।
ਵੀਡੀਓ ਲਈ ਕਲਿੱਕ ਕਰੋ -: