ਸਾਂਸਦ ਮੈਂਬਰ ਸਿਮਨਜੀਤ ਸਿੰਘ ਮਾਨ ਵੱਲੋਂ ਸ਼ਹੀਦ ਭਗਤ ਸਿੰਘ ਨੂੰ ਅੱਤਵਾਦੀ ਕਹੇ ਜਾਣ ਦਾ ਮਾਮਲਾ ਅਜੇ ਸੁਰਖੀਆਂ ਵਿਚ ਹੈ ਤੇ ਇਸ ਦੀ ਵੱਖ-ਵੱਖ ਆਗੂਆਂ ਵੱਲੋਂ ਆਲੋਚਨਾ ਕੀਤੀ ਜਾ ਰਹੀ ਹੈ। ਹੁਣ MP ਸਿਮਰਨਜੀਤ ਮਾਨ ਦੇ ਪੁੱਤਰ ਈਮਾਨ ਸਿੰਘ ਨੇ ਐੱਸਜੀਪੀਸੀ ਤੋਂ ਮੰਗ ਕੀਤੀ ਹੈ ਕਿ ਸਿੱਖ ਅਜਾਇਬ ਘਰ ਵਿਚੋਂ ਸ਼ਹੀਦ ਭਗਤ ਸਿੰਘ ਦੀ ਤਸਵੀਰ ਹਟਾਈ ਜਾਵੇ।
ਇਮਾਨ ਸਿੰਘ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਨਾਸਤਿਕ ਵਿਚਾਰਧਾਰਾ ਵਾਲੇ ਵਿਅਕਤੀ ਸਨ ਤੇ ਉਨ੍ਹਾਂ ਨੇ ਸਿੱਖ ਕੌਮ ਲਈ ਕੁਝ ਨਹੀਂ ਕੀਤਾ। ਇਸ ਲਈ ਉਨ੍ਹਾਂ ਦੀ ਫੋਟੋ ਸਿੱਖ ਅਜਾਇਬ ਘਰ ਤੋਂ ਹਟਾ ਦਿੱਤੀ ਜਾਣੀ ਚਾਹੀਦੀ ਹੈ।
ਦੱਸ ਦੇਈਏ ਕਿ ਸਾਂਸਦ ਸਿਮਰਨਜੀਤ ਸਿੰਘ ਮਾਨ ਨੇ ਕੁਝ ਦਿਨ ਪਹਿਲਾਂ ਜਦੋਂ ਸੰਸਦ ਮੈਂਬਰ ਵਜੋਂ ਮੈਂਬਰਸ਼ਿਪ ਲਈ ਸੀ, ਉਦੋਂ ਸ਼ਹੀਦ ਭਗਤ ਸਿੰਘ ਨੂੰ ਅੱਤਵਾਦੀ ਕਿਹਾ ਸੀ। ਉਨ੍ਹਾਂ ਕਿਹਾ ਸੀ ਕਿ ਆਈਪੀਐਸ ਅਧਿਕਾਰੀ ਸਮੇਤ ਪੁਲਿਸ ਮੁਲਾਜ਼ਮਾਂ ਨੂੰ ਮਾਰਨ ਵਾਲੇ ਨੂੰ ‘ਅੱਤਵਾਦੀ’ ਨਹੀਂ ਕਿਹਾ ਜਾਵੇਗਾ ਤਾਂ ਹੋਰ ਕੀ ਕਿਹਾ ਜਾਵੇ। ਉਨ੍ਹਾਂ ਦੇ ਇਸ ਬਿਆਨ ਤੋਂ ਬਾਅਦ ਸਾਂਸਦ ਮਾਨ ਦੀ ਸਖ਼ਤ ਆਲੋਚਨਾ ਕੀਤੀ ਗਈ ਸੀ।
ਵੀਡੀਓ ਲਈ ਕਲਿੱਕ ਕਰੋ -: