ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੋਂ ਨੈਸ਼ਨਲ ਹੈਰਾਲਡ ਮਾਮਲੇ ਵਿਚ ਈਡੀ ਮੰਗਲਵਾਰ ਨੂੰ ਅਗਲੇ ਦੌਰ ਦੀ ਪੁੱਛਗਿਛ ਕਰੇਗਾ। ਇਸ ਪੁੱਛਗਿਛ ਤੋਂ ਪਹਿਲਾਂ ਸੋਮਵਾਰ ਨੂੰ ਕਾਂਗਰਸ ਦੇ ਸੀਨੀਅਰ ਨੇਤਾ ਤੇ ਸਾਂਸਦ ਅੱਗੇ ਦੀ ਰਣਨੀਤੀ ਤਿਆਰ ਕਰਨਗੇ। ਮਿਲੀ ਜਾਣਕਾਰੀ ਮੁਤਾਬਕ ਕਾਂਗਰਸ ਜਨਰਲ ਸਕੱਤਰਾਂ ਸੂਬਾ ਇੰਚਾਰਜਾਂ ਤੇ ਸਾਂਸਦਾਂ ਦੀ ਬੈਠਕ ਅੱਜ ਪਾਰਟੀ ਮੁੱਖ ਦਫਤਰ ਵਿਚ ਬੁਲਾਈ ਗਈ ਹੈ।
ਜ਼ਿਕਰਯੋਗ ਹੈ ਕਿ ਈਡੀ ਨੇ ਨੈਸ਼ਨਲ ਹੈਰਾਲਡ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਵੀਰਵਾਰ ਨੂੰ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੋਂ 2 ਘੰਟੇ ਤੱਕ ਪੁੱਛਗਿਛ ਕੀਤੀ ਸੀ ਤੇ ਇਸ ਦੇ ਵਿਰੋਧ ਵਿਚ ਪੂਰੇ ਦੇਸ਼ ਵਿਚ ਕਾਂਗਰਸ ਨੇ ਸ਼ਕਤੀ ਪ੍ਰਦਰਸ਼ਨ ਕੀਤਾ ਤੇ ਪਾਰਟੀ ਦੇ ਨੇਤਾਵਾਂ ਨੇ ਗ੍ਰਿਫਤਾਰੀਆਂ ਦਿੱਤੀਆਂ ਸਨ। ਮਨੀ ਲਾਂਡਰਿੰਗ ਮਾਮਲੇ ਵਿਚ ਸੋਨੀਆ ਗਾਂਧੀ ਨੂੰ ਪੁੱਛਗਿਛ ਲਈ ਜਾਰੀ ਸੰਮਨ ਦੀ ਤਰੀਖ ਇਕ ਦਿਨ ਵਧਾ ਕੇ 26 ਜੁਲਾਈ ਕਰ ਦਿੱਤੀ ਸੀ।
ਇਹ ਵੀ ਪੜ੍ਹੋ : 2 ਵਿਅਕਤੀਆਂ ਨੂੰ ਨਸ਼ੀਲੇ ਪਦਾਰਥਾਂ ‘ਚ ਝੂਠਾ ਫਸਾਉਣ ਦੇ ਦੋਸ਼ ‘ਚ ਪੰਜਾਬ ਪੁਲਿਸ ਨੇ 3 ਮੁਲਾਜ਼ਮਾਂ ਨੂੰ ਕੀਤਾ ਬਰਖਾਸਤ
ਅਧਿਕਾਰੀਆਂ ਨੇ ਕਿਹਾ ਕਿ ਸੋਨੀਆ ਗਾਂਧੀ ਨੂੰ 25 ਜੁਲਾਈ ਦੀ ਬਜਾਏ ਮੰਗਲਵਾਰ ਨੂੰ ਈਡੀ ਦੇ ਸਾਹਮਣੇ ਪੇਸ਼ ਹੋਣਾ ਹੈ। ਜਾਂਚ ਨੈਸ਼ਨਲ ਹੈਰਾਲਡ ਅਖਬਾਰ ਦੀ ਮਾਲਕੀ ਵਾਲੀ ਕਾਂਗਰਸ ਦੁਆਰਾ ਪ੍ਰਮੋਟਿਡ ਯੰਗ ਇੰਡੀਅਨ ਪ੍ਰਾਈਵੇਟ ਲਿਮਟਿਡ ਵਿੱਚ ਕਥਿਤ ਵਿੱਤੀ ਬੇਨਿਯਮੀਆਂ ਨਾਲ ਸਬੰਧਤ ਹੈ।
ਦਿੱਲੀ ਪ੍ਰਦੇਸ਼ ਕਾਂਗਰਸ ਨੇ ਨੈਸ਼ਨਲ ਹੈਰਾਲਡ ਮਾਮਲੇ ਵਿਚ ਈਡੀ ਵੱਲੋਂ ਪਾਰਟੀ ਦੀ ਰਾਸ਼ਟਰੀ ਪ੍ਰਧਾਨ ਸੋਨੀਆ ਗਾਂਧੀ ਤੋਂ ਪੁੱਛਗਿਛ ਕਰਨ ਤੇ ਉਨ੍ਹਾਂ ਨੂੰ ਫਿਰ ਤੋਂ ਤਲਬ ਕੀਤੇ ਜਾਣ ਖਿਲਾਫ ਵਿਰੋਧ ਪ੍ਰਦਰਸ਼ਨ ਕੀਤਾ ਸੀ। ਪ੍ਰਦਰਸ਼ਨ ਕਰ ਰਹੇ ਕਈ ਨੇਤਾਵਾਂ ਤੇ ਵਰਕਰਾਂ ਨੂੰ ਦਿੱਲੀ ਪੁਲਿਸ ਨੇ ਹਿਰਾਸਤ ਵਿਚ ਲਿਆ ਸੀ।
ਵੀਡੀਓ ਲਈ ਕਲਿੱਕ ਕਰੋ -:
“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “
ਜ਼ਿਕਰਯੋਗ ਹੈ ਕਿ ਸੂਬਾ ਪ੍ਰਧਾਨ ਨੇ ਕੇਂਦਰ ‘ਤੇ ਕਾਂਗਰਸੀ ਆਗੂਆਂ ਨੂੰ ਪ੍ਰੇਸ਼ਾਨ ਕਰਨ ਲਈ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰਨ ਦਾ ਦੋਸ਼ ਲਾਇਆ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਵੱਲੋਂ ਕਾਂਗਰਸੀ ਆਗੂਆਂ ਤੇ ਵਰਕਰਾਂ ਨੂੰ ਤੰਗ-ਪ੍ਰੇਸ਼ਾਨ ਕਰਨ ਅਤੇ ਡਰਾਉਣ-ਧਮਕਾਉਣ ਲਈ ਵੱਖ-ਵੱਖ ਏਜੰਸੀਆਂ ਦੀ ਵਰਤੋਂ ਕੀਤੀ ਜਾ ਰਹੀ ਹੈ ਪਰ ਅਸੀਂ ਅਜਿਹੀਆਂ ਚਾਲਾਂ ਤੋਂ ਨਹੀਂ ਡਰਾਂਗੇ ਅਤੇ ਕੇਂਦਰ ਸਰਕਾਰ ਦੇ ਝੂਠ ਦਾ ਪਰਦਾਫਾਸ਼ ਕਰਨ ਲਈ ਕਿਸੇ ਵੀ ਜਾਂਚ ਦਾ ਡਟ ਕੇ ਵਿਰੋਧ ਕਰਾਂਗੇ।