ਪੰਜਾਬ ਪੁਲਿਸ ਨੇ ਗੈਂਗਸਟਰ ਗੋਲਡੀ ਬਰਾੜ ਦੇ ਦੋ ਕਰੀਬੀ ਸਾਥੀਆਂ ਨੂੰ ਕਾਬੂ ਕਰ ਲਿਆ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਵੱਲੋਂ ਦਿੱਤੀ ਗਈ।
ਫੜੇ ਗਏ ਦੋਸ਼ੀ ਬਠਿੰਡਾ ਦੇ ਪਿੰਡ ਪਥਰਾਲਾ ਰਾਹੀਂ ਹਰਿਆਣਾ ਭੱਜਣ ਦੀ ਕੋਸ਼ਿਸ਼ ਕਰ ਰਹੇ ਸਨ ਕਿ ਪੁਲਿਸ ਅੜਿੱਕੇ ਚੜ੍ਹ ਗਏ। ਉਨ੍ਹਾਂ ਕੋਲੋਂ 7 ਪਿਸਤੌਲਾਂ ਤੇ ਇੱਕ ਪੁਲਿਸ ਵਰਦੀ ਵੀ ਬਰਾਮਦ ਕੀਤੀ ਗਈ ਹੈ। ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਬਠਿੰਡਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਗੈਂਗਸਟਰ ਗੋਲਡੀ ਬਰਾੜ ਦੇ ਦੋ ਸਾਥੀਆਂ ਨੂੰ ਕਾਬੂ ਕੀਤਾ ਹੈ।
ਗ੍ਰਿਫਤਾਰ ਕੀਤੇ ਗਏ ਦੋਸ਼ੀਆਂ ਦੀ ਪਛਾਣ ਮਲਕੀਤ ਸਿੰਘ ਉਰਫ਼ ਕਿੱਟਾ ਵਾਸੀ ਪਿੰਡ ਭੈਣੀ ਅਤੇ ਹਰਦੀਪ ਸਿੰਘ ਉਰਫ਼ ਮਾਮਾ ਵਾਸੀ ਪਿੰਡ ਆਕਲੀਆ ਜਲਾਲ ਜਿਲ੍ਹਾ ਬਠਿੰਡਾ ਵਜੋਂ ਹੋਈ ਹੈ। ਦੋਵੇਂ ਮੁਲਜ਼ਮਾਂ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ ਅਤੇ ਇਹ ਦੋਵੇਂ ਪੰਜਾਬ ਪੁਲਿਸ ਨੂੰ ਕਈ ਘਿਨਾਉਣੇ ਅਪਰਾਧਾਂ ਦੇ ਮਾਮਲਿਆਂ ਵਿੱਚ ਲੋੜੀਂਦੇ ਹਨ। ਇਨ੍ਹਾਂ ਦੋ ਵਿਅਕਤੀਆਂ ਦੇ ਸਿੱਧੂ ਮੂਸੇਵਾਲਾ ਕਤਲ ਕੇਸ ਨਾਲ ਸਬੰਧਾਂ ਬਾਰੇ ਡੀਜੀਪੀ ਨੇ ਕਿਹਾ ਕਿ ਪੁਲੀਸ ਇਸ ਪੱਖ ਤੋਂ ਵੀ ਜਾਂਚ ਕਰ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “
ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੰਜਾਬ ਪੁਲਿਸ ਵੱਲੋਂ ਗੈਂਗਸਟਰਾਂ ‘ਤੇ ਸ਼ਿਕੰਜਾ ਕੱਸਣ ਲਈ ਮੁਹਿੰਮ ਸ਼ੁਰੂ ਕੀਤੀ ਗਈ ਹੈ ਤੇ ਇਸ ਮੁਹਿੰਮ ਤਹਿਤ ਐਂਟੀ ਗੈਂਗਸਟਰ ਟਾਸਕ ਫੋਰਸ ਟੀਮ ਵੀ ਬਣਾਈ ਗਈ ਹੈ ਜੋ ਕਿ ਪੰਜਾਬ ਪੁਲਿਸ ਨਾਲ ਮਿਲ ਕੇ ਗੈਂਗਸਟਰਾਂ ਨੂੰ ਫੜਨ ਵਿਚ ਮਦਦ ਕਰ ਰਹੀ ਹੈ।