ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਨੂੰ ਇੱਕ ਹਫ਼ਤੇ ਲਈ ਰਾਜ ਸਭਾ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ । ਉਨ੍ਹਾਂ ਖਿਲਾਫ ਇਹ ਕਾਰਵਾਈ ਸਪੀਕਰ ਦੀ ਕੁਰਸੀ ਵੱਲ ਕਾਗਜ਼ ਸੁੱਟਣ ਦੇ ਦੋਸ਼ ਤਹਿਤ ਕੀਤੀ ਗਈ ਹੈ। ਉਹ 24ਵੇਂ ਅਜਿਹੇ ਸੰਸਦ ਮੈਂਬਰ ਹਨ, ਜਿਨ੍ਹਾਂ ਨੂੰ ਇਸ ਵਾਰ ਮਾਨਸੂਨ ਸੈਸ਼ਨ ਦੌਰਾਨ ਮੁਅੱਤਲ ਕੀਤਾ ਗਿਆ ਹੈ। ਇਸ ਸਬੰਧੀ ਡਿਪਟੀ ਚੈਅਰਮੈਨ ਹਰਿਵੰਸ਼ ਨਰਾਇਣ ਸਿੰਘ ਨੇ ਕਿਹਾ ਕਿ ‘ਆਪ’ ਦੇ ਰਾਜ ਸਭਾ ਸਾਂਸਦ ਨੇ ਬੀਤੇ ਦਿਨ ਕੁਰਸੀ ‘ਤੇ ਪੇਪਰ ਸੁੱਟਿਆ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਇੱਕ ਹਫ਼ਤੇ ਲਈ ਸਦਨ ਤੋਂ ਮੁਅੱਤਲ ਕਰ ਦਿੱਤਾ ਹੈ।
ਇਸ ਤੋਂ ਇਲਾਵਾ ਰਾਜ ਸਭਾ ਦੇ 19 ਮੈਂਬਰਾਂ ਨੂੰ ਇੱਕ ਹਫ਼ਤੇ ਲਈ ਮੁਅੱਤਲ ਕਰ ਦਿੱਤਾ ਗਿਆ ਹੈ । ਇਨ੍ਹਾਂ ਵਿੱਚ ਮੌਸਮ ਨੂਰ, ਐੱਲ. ਯਾਦਵ, ਵੀ. ਸ਼ਿਵਾਦਾਸਨ, ਅਬੀਰ ਰੰਜਨ ਬਿਸਵਾਸ, ਸੁਸ਼ਮਿਤਾ ਦੇਵ, ਸ਼ਾਂਤਾ ਛੇਤਰੀ, ਮੁਹੰਮਦ ਅਬਦੁੱਲਾ, ਏ.ਏ. ਰਹੀਮ, ਕਨਿਮੋਝੀ, ਡਾ: ਸ਼ਾਂਤਨੂ ਸੇਨ, ਨਦੀਮ-ਉਲ-ਹੱਕ ਅਤੇ ਡੋਲਾ ਸੇਨ ਸ਼ਾਮਲ ਹਨ । ਇਨ੍ਹਾਂ ਸੰਸਦ ਮੈਂਬਰਾਂ ਨੂੰ ਵੇਲ ਵਿੱਚ ਦਾਖਲ ਹੋ ਕੇ ਨਾਅਰੇਬਾਜ਼ੀ ਕਰਨ ਦੇ ਲਈ ਮੁਅੱਤਲ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ED ਦੀਆਂ ਸ਼ਕਤੀਆਂ ਕਾਇਮ, ‘ਮਨੀ ਲਾਂਡ੍ਰਿੰਗ ‘ਚ ਗ੍ਰਿਫ਼ਤਾਰੀ ਮਨਮਾਨੀ ਨਹੀਂ’- SC ਦਾ ਵੱਡਾ ਫ਼ੈਸਲਾ
ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਸੰਸਦ ਮੈਂਬਰਾਂ ਨੇ ਨਾਅਰੇਬਾਜ਼ੀ ਕਰਦੇ ਹੋਏ ਡਿਪਟੀ ਚੇਅਰਮੈਨ ਭੁਵਨੇਸ਼ਵਰ ਕਲੀਤਾ ‘ਤੇ ਕਾਗਜ਼ ਵੀ ਸੁੱਟ ਦਿੱਤਾ ਸੀ । ਇਸ ਤੋਂ ਪਹਿਲਾਂ ਲੋਕ ਸਭਾ ਵਿੱਚ ਵੀ ਹੰਗਾਮਾ ਹੋਇਆ ਸੀ। ਕਾਂਗਰਸ ਦੇ ਚਾਰ ਸੰਸਦ ਮੈਂਬਰਾਂ ਨੂੰ ਮਹਿੰਗਾਈ, ਬੇਰੁਜ਼ਗਾਰੀ, ਜੀਐਸਟੀ ਖ਼ਿਲਾਫ਼ ਨਾਅਰੇਬਾਜ਼ੀ ਕਰਨ ਮਗਰੋਂ ਲੋਕ ਸਭਾ ਦੇ ਬਾਕੀ ਸੈਸ਼ਨ ਵਿੱਚੋਂ ਮੁਅੱਤਲ ਕਰ ਦਿੱਤਾ ਗਿਆ। ਦੋਸ਼ ਹੈ ਕਿ ਇਨ੍ਹਾਂ ਸੰਸਦ ਮੈਂਬਰਾਂ ਨੇ ਹੱਥਾਂ ਵਿੱਚ ਤਖ਼ਤੀਆਂ ਲੈ ਕੇ ਸਦਨ ਦੇ ਅੰਦਰ ਨਾਅਰੇਬਾਜ਼ੀ ਕੀਤੀ।
ਵੀਡੀਓ ਲਈ ਕਲਿੱਕ ਕਰੋ -: