ਸਿੱਧੂ ਮੂਸੇਵਾਲਾ ਕਤਲਕਾਂਡ ਵਿੱਚ ਨਾਮਜ਼ਦ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਅੱਜ ਗੁਰਦਾਸਪੁਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿਥੇ ਉਸ ਨੂੰ ਚਾਰ ਦਿਨ ਦੇ ਹੋਰ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ। ਕਲਾਨੌਰ ਪੁਲਿਸ ਨਸ਼ਾ ਅਤੇ ਹਥਿਆਰਾਂ ਦੀ ਤਸਕਰੀ ਕਰਨ ਦੇ ਮਾਮਲੇ ਵਿੱਚ ਗੈਂਗਸਟਰ ਤੋਂ ਪੁੱਛਗਿੱਛ ਕਰ ਰਹੀ ਹੈ। ਇਸ ਤੋਂ ਪਹਿਲਾਂ ਜੱਗੂ ਨੂੰ 6 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ ਗਿਆ ਸੀ।
ਦੱਸ ਦੇਈਏ ਕਿ ਇਸੇ ਸਾਲ 29 ਜਨਵਰੀ ਭਾਰਤ-ਪਾਕਿਸਤਾਨ ਸਰਹੱਦ ‘ਤੇ ਤਾਇਨਾਤ ਬੀਐਸਐਫ ਦੇ ਜਵਾਨਾਂ ‘ਤੇ ਪਾਕਿਸਤਾਨ ਵੱਲੋਂ ਫਾਇਰਿੰਗ ਕੀਤੀ ਗਈ ਸੀ, ਜਿਸ ਵਿੱਚ ਜਵਾਨ ਜ਼ਖਮੀ ਹੋਇਆ ਸੀ। ਇਸ ਮਾਮਲੇ ਵਿਚ ਪੁਲਿਸ ਨੇ ਉਸ ਵੇਲੇ 53 ਕਿਲੋ ਦੇ ਕਰੀਬ ਹੈਰੋਇਨ ਅਤੇ ਦੋ ਪਿਸਟਲ ਬਰਾਮਦ ਕੀਤੇ ਸਨ।
ਇਹ ਵੀ ਪੜ੍ਹੋ : ਪੰਜਾਬ ਦੇ ਸਰਕਾਰੀ ਅਦਾਰਿਆਂ ਵੱਲ 3122 ਕਰੋੜ ਦੇ ਬਿਜਲੀ ਬਿੱਲ ਬਕਾਇਆ, ਨਹੀਂ ਕੱਟੇ ਗਏ ਕੁਨੈਕਸ਼ਨ
ਇਸੇ ਮਾਮਲੇ ਵਿੱਚ ਗੈਂਗਸਟਰ ਜੱਗੂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਪਹਿਲਾਂ ਵੀ ਇਸ ਮਾਮਲੇ ਵਿੱਚ 6 ਦਿਨ ਦਾ ਰਿਮਾਂਡ ਲੈ ਕੇ ਜੱਗੂ ਤੋਂ ਪੁੱਛਗਿੱਛ ਕਰ ਚੁੱਕੀ ਹੈ। ਅੱਜ ਫਿਰ ਉਸ ਨੂੰ ਪੁੱਛਗਿੱਛ ਲਈ ਚਾਰ ਦਿਨ ਦੇ ਹੋਰ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਕਿ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਗੈਂਗਸਟਰ ਸ਼ਾਹਰੁਖ ਨੂੰ ਫੜਿਆ ਸੀ। ਉਸ ਨੇ ਕਿਹਾ ਸੀ ਕਿ ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼ ਵਿੱਚ ਗੈਂਗਸਟਰ ਲਾਰੈਂਸ ਨਾਲ ਜੱਗੂ ਭਗਵਾਨਪੁਰੀਆ ਵੀ ਸ਼ਾਮਲ ਹੈ। ਪੁਲਿਸ ਜੱਗੂ ਭਗਵਾਨਪੁਰੀਆ ਨੂੰ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਲੈ ਕੇ ਆਈ ਹੈ।
ਵੀਡੀਓ ਲਈ ਕਲਿੱਕ ਕਰੋ -: